(ਸੱਚ ਕਹੂੰ ਨਿਊਜ਼) ਫਰੀਦਕੋਟ । ਫਰੀਦੋਕਟ ’ਚ ਇੱਕ ਵੱਡੀ ਘਟਨਾ ਸਾਹਮਣੇ ਆਈ ਹੈ। ਮੋਟਰਸਾਈਕਲ ਸਵਾਰਾਂ ਬਦਮਾਸਾਂ ਨੇ ਪੁਲਿਸ ਮੁਲਾਜ਼ਮਾਂ ’ਤੇ ਅੰਨੇਵਾਹ ਗੋਲੀਆਂ ਚਲਾ ਦਿੱਤੀਆਂ। ਹਾਲਾਂਕਿ ਇਸ ਘਟਨਾ ’ਚ ਕੋਈ ਪੁਲਿਸ ਮੁਲਾਜ਼ਮ ਜਖਮੀ ਨਹੀਂ ਹੋਇਆ। ਜਾਣਕਾਰੀ ਅਨੁਸਾਰ ਫਰੀਦਕੋਟ ‘ਚ ਚੌਕੀ ‘ਤੇ ਸੀਆਈਏ ਸਟਾਫ ਨੇ ਨਾਕਾਬੰਦੀ ਕੀਤੀ ਇਸ ਦੌਰਾਨ ਸਟਾਫ਼ ਦੇ ਇੰਚਾਰਜ ਨੇ ਬਦਮਾਸ਼ਾਂ ਨੂੰ ਬਾਈਕ ਰੋਕਣ ਦਾ ਇਸ਼ਾਰਾ ਕੀਤਾ। ਇਹ ਦੇਖ ਕੇ ਬਦਮਾਸ਼ਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਕੀਤੀ ਜਵਾਬੀ ਗੋਲੀਬਾਰੀ ਵਿੱਚ ਮੋਟਰਸਾਈਕਲ ਛੱਡ ਕੇ ਭੱਜ ਰਹੇ ਦੋ ਬਦਮਾਸ਼ਾਂ ਵਿੱਚੋਂ ਇੱਕ ਨੂੰ ਲੱਤ ਵਿੱਚ ਗੋਲੀ ਲੱਗਣ ਕਾਰਨ ਕਾਬੂ ਕਰ ਲਿਆ ਗਿਆ ਜਦਕਿ ਦੂਜਾ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ। ਪੁਲੀਸ ਨੇ ਜਖਮੀ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿੱਚ ਦਾਖ਼ਲ ਕਰਵਾਇਆ ਜਿੱਥੇ ਉਸ ਦੇ ਇਲਾਜ ਚੱਲ ਰਿਹਾ ਹੈ। (Faridkot News)
ਇਹ ਵੀ ਪੜ੍ਹੋ : ਜੇਕਰ ਏਟੀਐਮ ‘ਚੋਂ ਨਿੱਕਲ ਆਉਣ ਪਾਟੇ ਹੋਏ ਨੋਟ ਤਾਂ ਕੀ ਕਰੀਏ? ਘਬਰਾਓ ਨਾ, ਕਰੋ ਇਹ ਕੰਮ ਮਿਲਣਗੇ ਨਵੇਂ ਨੋਟ
ਸੀਆਈਏ ਇੰਚਾਰਜ ਹਰਬੰਸ਼ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਨਾਲ ਨਾਕੇ ’ਤੇ ਮੌਜ਼ੂਦ ਸੀ ਜਦੋਂ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਰੁੱਕਣ ਦਾ ਇਸ਼ਾਰਾ ਕੀਤਾ ਤਾਂ ਉਹਨਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ ਇਸ ਤੋਂ ਬਾਅਦ ਪੁਲਿਸ ਵੱਲੋਂ ਵੀ ਜਵਾਬੀ ਕਾਰਵਾਈ ਕੀਤੀ। ਇਸ ਦੌਰਾਨ ਇੱਕ ਬਦਮਾਸ਼ ਦੇ ਗੋਲੀ ਵੱਜੀ ਤੇ ਉਸ ਨੂੰ ਮੌਕੇ ’ਤੇ ਕਾਬੂ ਕਰ ਲਿਆ ਹੈ। ਮੁਲਜ਼ਮ ਕੋਲੋਂ 1 ਫਰਾਰ, 32 ਬੋਰ ਦਾ ਪਿਸਤੌਲ ਵੀ ਬਰਾਮਦ ਕੀਤਾ ਗਿਆ ਹੈ। ਪੁਲਿਸ ਉਸ ਤੋਂ ਪੁੱਛਗਿਛ ਕਰ ਰਹੀ ਹੈ। (Faridkot News)