ਮਿੱਠੂ ਸਿੰਘ ਇੰਸਾਂ ਵੀ ਲੱਗੇ ਮਾਨਵਤਾ ਦੇ ਲੇਖੇ

Body-Donor
ਮੌੜ ਮੰਡੀ: ਮ੍ਰਿਤਕ ਦੇਹ ਵਾਲੀ ਐਂਬੂਲੈਂਸ ਨੂੰ ਮੈਡੀਕਲ ਖੋਜਾਂ ਲਈ ਰਵਾਨਾ ਕਰਦੇ ਹੋਏ ਜ਼ਿੰਮੇਵਾਰ ਅਤੇ ਸਾਧ ਸੰਗਤ।

ਬਲਾਕ ਦੇ 25ਵੇਂ ਸਰੀਰਦਾਨੀ ਬਣੇ

(ਰਾਕੇਸ਼ ਗਰਗ) ਮੌੜ ਮੰਡੀ। ਆਪਣੀ ਸੁਆਸਾਂ ਰੂਪੀ ਪੂੰਜੀ ਪੂਰੀ ਕਰਕੇ ਮਾਲਕ ਦੇ ਚਰਨਾਂ ਵਿੱਚ ਜਾ ਬਿਰਾਜੇ ਬਲਾਕ ਮੌੜ ਮੰਡੀ ਦੇ ਪਿੰਡ ਘੁੰਮਣ ਕਲਾਂ ਦੇ ਮਿੱਠੂ ਸਿੰਘ ਇੰਸਾਂ (75) ਨੇ ਬਲਾਕ ਦੇ 25ਵੇਂ ਸਰੀਰਦਾਨੀ ਹੋਣ ਦਾ ਮਾਣ ਹਾਸਿਲ ਕੀਤਾ ਹੈ। ਉਹਨਾਂ ਦੇ ਦੇਹਾਂਤ ਤੋਂ ਬਾਅਦ ਉਹਨਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਉਹਨਾਂ ਦੀ ਅੰਤਿਮ ਇੱਛਾ ਨੂੰ ਪੂਰਾ ਕਰਦਿਆਂ ਉਹਨਾਂ ਦੀ ਮ੍ਰਿਤਕ ਦੇਹ ਦਾ ਸਸਕਾਰ ਕਰਨ ਦੀ ਬਜਾਏ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤਾ ਗਿਆ। (Body Donor)

ਵੇਰਵਿਆਂ ਮੁਤਾਬਿਕ ਮਿੱਠੂ ਸਿੰਘ ਇੰਸਾਂ ਨੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਸਿੱਖਿਆ ’ਤੇ ਚੱਲਦਿਆਂ ਸਰੀਰਦਾਨ ਕਰਨ ਦਾ ਪ੍ਰਣ ਲਿਆ ਹੋਇਆ ਸੀ। ਉਹਨਾਂ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਜੀ ਮਹਾਰਾਜ ਕੋਲੋਂ ਨਾਮ ਸ਼ਬਦ ਦੀ ਅਨਮੋਲ ਦਾਤ ਪ੍ਰਾਪਤ ਕੀਤੀ ਸੀ। ਮਿੱਠੂ ਸਿੰਘ ਇੰਸਾਂ ਦੇ ਦੇਹਾਂਤ ਤੋਂ ਬਾਅਦ ਉਹਨਾਂ ਦੇ ਪਰਿਵਾਰਕ ਮੈਂਬਰਾਂ ਪਤਨੀ ਗਲਾਬ ਕੌਰ ਚਾਰ ਪੁੱਤਰ ਅਮਰੀਕ ਸਿੰਘ, ਮਲਕੀਤ ਸਿੰਘ, ਕੇਵਲ ਸਿੰਘ, ਜਸਵਿੰਦਰ ਸਿੰਘ, ਇੱਕ ਬੇਟੀ ਅਮਰਜੀਤ ਕੌਰ ਵੱਲੋਂ ਉਹਨਾਂ ਦੀ ਅੰਤਿਮ ਇੱਛਾ ਨੂੰ ਪੂਰਾ ਕਰਦਿਆਂ ਉਹਨਾਂ ਦੀ ਮ੍ਰਿਤਕ ਦੇਹ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤੀ ਗਈ। Body Donor

ਇਹ ਵੀ ਪੜ੍ਹੋ: ਚੰਡੀਗੜ੍ਹ ਮੇਅਰ ਚੋਣ ਸਬੰਧੀ ਹਾਈਕੋਰਟ ਤੋਂ ਆਈ ਵੱਡੀ ਅਪਡੇਟ

ਉਹਨਾਂ ਦੀ ਮ੍ਰਿਤਕ ਦੇਹ ਸ੍ਰੀ ਬਾਬੂ ਸਿੰਘ ਜੈ ਸਿੰਘ ਆਯੁਰਵੈਦਿਕ ਮੈਡੀਕਲ ਕਾਲਜ ਅਤੇ ਹਸਪਤਾਲ ਫਾਰੁਖਾਬਾਦ ਯੂ. ਪੀ. ਨੂੰ ਮੈਡੀਕਲ ਖੋਜਾਂ ਲਈ ਦਾਨ ਕੀਤੀ ਗਈ। ਉਹਨਾਂ ਦੀ ਮ੍ਰਿਤਕ ਦੇਹ ਨੂੰ ਵੱਡੀ ਗਿਣਤੀ ਰਿਸ਼ਤੇਦਾਰਾਂ, ਇਲਾਕਾ ਨਿਵਾਸੀਆਂ ਅਤੇ ਬਲਾਕ ਦੀ ਸਾਧ-ਸੰਗਤ ਵੱਲੋਂ ‘ਮਿੱਠੂ ਸਿੰਘ ਇੰਸਾਂ ਅਮਰ ਰਹੇ’ ਅਤੇ ‘ਸਰੀਰਦਾਨ ਮਹਾਂਦਾਨ’ ਦੇ ਆਕਾਸ਼ ਗੁਜਾਊਂ ਨਾਅਰਿਆਂ ਨਾਲ ਕਾਫਲੇ ਦੇ ਰੂਪ ਵਿੱਚ ਅੰਤਿਮ ਵਿਦਾਇਗੀ ਦਿੱਤੀ ਗਈ।

ਇਸ ਮੌਕੇ ਸ਼ਾਹ ਸਤਿਨਾਮ ਜੀ ਗਰੀਨ ਐਸ ਵੈੱਲਫੇਅਰ ਫੋਰਸ ਵਿੰਗ ਦੇ ਸੇਵਾਦਾਰ, 85 ਮੈਂਬਰ ਗੁਰਬਖਸੀਸ ਸਿੰਘ ਇੰਸਾਂ , 85 ਮੈਂਬਰ ਬਿੱਕਰ ਸਿੰਘ ਇੰਸਾਂ , 85 ਮੈਂਬਰ ਸੁਨੀਤਾ ਇੰਸਾਂ ਮੌੜ, ਗੁਰਪਿੰਦਰ ਕੌਰ ਇੰਸਾਂ, ਵੀਨਾ ਇੰਸਾਂ ਅਤੇ ਬਲਾਕ ਪ੍ਰੇਮੀ ਸੇਵਕ ਗੁਰਪਾਲ ਸਿੰਘ ਇੰਸਾਂ , ਪਿੰਡ ਘੁੰਮਣ ਦਾ ਪ੍ਰੇਮੀ ਸੇਵਕ ਜਗਤਾਰ ਸਿੰਘ ਇੰਸਾਂ, ਪੰਡਾਲ ਸਮੰਤੀ ਦੇ ਜ਼ਿੰਮੇਵਾਰ ਹੇਮ ਰਾਜ ਇੰਸਾਂ ,ਬਲਾਕ ਦੇ ਪਿੰਡਾਂ ਦੇ 15 ਮੈਂਬਰ ਕਮੇਟੀਆਂ ਅਤੇ ਪੱਕੀਆਂ ਸੰਮਤੀਆਂ ਦੇ ਸੇਵਾਦਾਰ ਅਤੇ ਵੱਡੀ ਗਿਣਤੀ ’ਚ ਸਾਧ-ਸੰਗਤ ਅਤੇ ਪਿੰਡ ਵਾਸੀ ਮੌਜੂਦ ਸਨ। ਮ੍ਰਿਤਕ ਦੇਹ ਵਾਲੀ ਫੁੱਲਾਂ ਨਾਲ ਸਜੀ ਐਂਬੂਲੈਂਸ ਨੂੰ ਸਰਪੰਚ ਜੱਗਾ ਸਿੰਘ ਨੇ ਹਰੀ ਝੰਡੀ ਦੇ ਰਵਾਨਾ ਕੀਤਾ। ਪਿੰਡ ਵਾਸੀਆਂ ਨੇ ਅਤੇ ਸਰਪੰਚ ਜੱਗਾ ਸਿੰਘ ਨੇ ਚੱਲ ਰਹੇ ਡੇਰਾ ਸੱਚਾ ਸੌਦਾ ਦੇ ਮਾਨਵਤਾ ਭਲਾਈ ਕਾਰਜਾਂ ਦੀ ਸ਼ਲਾਘਾ ਕੀਤੀ।