Bollywood News: ਮਿਥੁਨ ਚੱਕਰਵਰਤੀ ਨੂੰ ਮਿਲੇਗਾ ਦਾਦਾ ਸਾਹਿਬ ਫਾਲਕੇ ਪੁਰਸਕਾਰ

Bollywood News

Bollywood News: ਮੁੰਬਈ (ਏਜੰਸੀ)। ਦਿੱਗਜ ਬਾਲੀਵੁੱਡ ਅਭਿਨੇਤਾ ਮਿਥੁਨ ਚੱਕਰਵਰਤੀ ਨੂੰ ਭਾਰਤੀ ਸਿਨੇਮਾ ’ਚ ਉਨ੍ਹਾਂ ਦੇ ਯੋਗਦਾਨ ਲਈ ਦਾਦਾ ਸਾਹਿਬ ਫਾਲਕੇ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ। ਮਿਥੁਨ ਚੱਕਰਵਰਤੀ ਨੂੰ 08 ਅਕਤੂਬਰ 2024 ਨੂੰ 70ਵੇਂ ਰਾਸ਼ਟਰੀ ਫਿਲਮ ਪੁਰਸਕਾਰ ਸਮਾਰੋਹ ਦੌਰਾਨ ਦਾਦਾ ਸਾਹਿਬ ਫਾਲਕੇ ਪੁਰਸਕਾਰ ਪ੍ਰਦਾਨ ਕੀਤਾ ਜਾਵੇਗਾ। ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਮਿਥੁਨ ਚੱਕਰਵਰਤੀ ਨੂੰ ਦਾਦਾ ਸਾਹਿਬ ਫਾਲਕੇ ਪੁਰਸਕਾਰ ਦੇਣ ਦਾ ਐਲਾਨ ਕੀਤਾ ਹੈ। ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਟਵਿੱਟਰ ’ਤੇ ਲਿਖਿਆ, ਮਿਥੁਨ ਦਾ ਸਿਨੇਮਾ ਸਫਰ ਨੇ ਹਰ ਪੀੜ੍ਹੀ ਨੂੰ ਪ੍ਰੇਰਿਤ ਕੀਤਾ ਹੈ। ਮੈਨੂੰ ਇਹ ਐਲਾਨ ਕਰਦੇ ਹੋਏ ਮਾਣ ਮਹਿਸੂਸ ਹੋ ਰਿਹਾ ਹੈ ਕਿ ਦਾਦਾ ਸਾਹਿਬ ਫਾਲਕੇ ਚੋਣ ਜਿਊਰੀ ਨੇ ਮਿਥੁਨ ਚੱਕਰਵਰਤੀ ਨੂੰ ਭਾਰਤੀ ਸਿਨੇਮਾ। Bollywood News

Read This : Ajab Gajab News: 8 ਅਰਬ ਸਾਲਾਂ ਬਾਅਦ ਅਜਿਹੀ ਵੇਖਣ ’ਚ ਆਵੇਗੀ ਧਰਤੀ, ਖਗੋਲ ਦੇ ਜਾਣਕਾਰਾਂ ਨੂੰ ਮਿਲੀ ਪਹਿਲੀ ਝਲਕ, ਵੇਖ…

ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਲਈ ਸਨਮਾਨਿਤ ਕਰਨ ਦਾ ਫੈਸਲਾ ਕੀਤਾ ਹੈ। ਜ਼ਿਕਰਯੋਗ ਹੈ ਕਿ ਸਾਲ 1976 ’ਚ ਰਿਲੀਜ ਹੋਈ ਫਿਲਮ ‘ਮ੍ਰਿਗਯਾ’ ਅਭਿਨੇਤਾ ਮਿਥੁਨ ਚੱਕਰਵਰਤੀ ਦੇ ਸਿਨੇ ਕਰੀਅਰ ਦੀ ਪਹਿਲੀ ਫਿਲਮ ਸੀ। ਫਿਲਮ ’ਚ, ਉਸਨੇ ਮ੍ਰਿਗਯਾ, ਇੱਕ ਸੰਥਾਲੀ ਨੌਜਵਾਨ ਦੀ ਭੂਮਿਕਾ ਨਿਭਾਈ, ਜੋ ਬ੍ਰਿਟਿਸ ਸਰਕਾਰ ਵੱਲੋਂ ਆਪਣੀ ਪਤਨੀ ਦੇ ਜਿਨਸੀ ਸੋਸ਼ਣ ਖਿਲਾਫ ਆਵਾਜ ਉਠਾਉਂਦਾ ਹੈ। ਫਿਲਮ ’ਚ ਦਮਦਾਰ ਅਦਾਕਾਰੀ ਲਈ ਉਨ੍ਹਾਂ ਨੂੰ ਸਰਵੋਤਮ ਅਦਾਕਾਰ ਦਾ ਰਾਸ਼ਟਰੀ ਪੁਰਸਕਾਰ ਦਿੱਤਾ ਗਿਆ। ਮਿਥੁਨ ਚੱਕਰਵਰਤੀ ਨੂੰ ਕਲਾ ਦੇ ਖੇਤਰ ’ਚ ਉਨ੍ਹਾਂ ਦੇ ਵਿਸ਼ੇਸ਼ ਯੋਗਦਾਨ ਲਈ ਪਦਮ ਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ ਹੈ, ਉਨ੍ਹਾਂ ਨੇ ਆਪਣੇ ਕਰੀਅਰ ’ਚ 350 ਤੋਂ ਜ਼ਿਆਦਾ ਫਿਲਮਾਂ ’ਚ ਕੰਮ ਕੀਤਾ ਹੈ। ਮਿਥੁਨ ਚੱਕਰਵਰਤੀ ਅਜੇ ਵੀ ਪੂਰੇ ਜੋਸ਼ ਨਾਲ ਫਿਲਮਾਂ ’ਚ ਕੰਮ ਕਰ ਰਹੇ ਹਨ। Bollywood News