ਲਹਿਰਾਗਾਗਾ (ਰਾਜ ਸਿੰਗਲਾ)। ਹਲਕਾ ਵਿਧਾਇਕ ਐਡਵੋਕੇਟ ਬਰਿੰਦਰ ਗੋਇਲ ਨੇ ਲਹਿਰਾਗਾਗਾ ਦੇ ਬੂਥ ਨੰਬਰ 33 ਤੇ ਪਹੁੰਚ ਕੇ ਆਪਣੀ ਵੋਟ ਦਾ ਇਸਤੇਮਾਲ ਕਰਦਿਆਂ ਦਾਅਵਾ ਕੀਤਾ ਕਿ ਵੋਟਰਾਂ ਵਿੱਚ ਆਮ ਆਦਮੀ ਪਾਰਟੀ ਪ੍ਰਤੀ ਭਾਰੀ ਉਤਸ਼ਾਹ ਹੈ, ਜਿਸ ਦੇ ਚਲਦੇ “ਆਪ” ਪੰਜਾਬ ਦੀਆਂ 13 ਦੀਆਂ 13 ਸੀਟਾਂ ’ਤੇ ਇਤਿਹਾਸਿਕ ਜਿੱਤ ਪ੍ਰਾਪਤ ਕਰੇਗੀ। Elections 2024

ਇਹ ਵੀ ਪੜ੍ਹੋ: Lok Sabha Elections 2024: ਪੰਜਾਬ ਦੀਆਂ 13 ਸੀਟਾਂ ‘ਤੇ ਵੋਟਿੰਗ ਜਾਰੀ… ਦੁਪਿਹਰ 1 ਵਜੇ ਤੱਕ 37.80% …
ਵਿਧਾਇਕ ਗੋਇਲ ਨੇ ਕਿਹਾ ਕਿ ਚੋਣਾਂ ਵਿੱਚ ਜਿੱਤ ਹਾਸਿਲ ਕਰਨ ਦੀ ਲੜਾਈ ਨਹੀਂ ਬਲਕਿ ਦੇਸ਼ ਦੇ ਸੰਵਿਧਾਨ ਅਤੇ ਲੋਕਤੰਤਰ ਨੂੰ ਬਚਾਉਣ ਦੀ ਲੜਾਈ ਹੈ। ਜਦੋਂ ਕਿ ਆਮ ਆਦਮੀ ਪਾਰਟੀ ਦੇਸ਼ ਦੇ ਵਿਕਾਸ, ਅਮਨ ਸ਼ਾਂਤੀ, ਰੁਜ਼ਗਾਰ ਦੀ ਗੱਲ ਕਰਦੀ ਹੈ, ਪੰਜਾਬ ਦੇ ਲੋਕ “ਆਪ” ਸਰਕਾਰ ਵੱਲੋਂ ਦੋ ਸਾਲਾਂ ਵਿੱਚ ਕੀਤੇ ਗਏ ਕੰਮਾਂ ਦੇ ਅਧਾਰ ’ਤੇ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਵੋਟ ਕਰਨਗੇ, 04 ਜੂਨ ਦੇ ਲੋਕ ਸਭਾ ਚੋਣ ਨਤੀਜਿਆਂ ਵਿੱਚ ਇੰਡੀਆ ਗਠਜੋੜ ਸੱਤਾ ਵਿੱਚ ਆਵੇਗਾ। Elections 2024
ਲਹਿਰਾਗਾਗਾ : ਵਿਧਾਇਕ ਐਡਵੋਕੇਟ ਬਰਿੰਦਰ ਗੋਇਲ ਵੋਟ ਪਾਉਣ ਤੋਂ ਬਾਅਦ ਖੁਸ਼ੀ ਪ੍ਰਗਟ ਕਰਦੇ ਹੋਏ। ਫੋਟੋ : ਗਰਗ