ਸ਼ਿਕਾਇਤ ਮਿਲਣ ’ਤੇ ਤੁਰੰਤ ਸੀਐਮ ਨੂੰ ਲਿਖੀ ਸੀ ਚਿੱਠੀ : ਵਿਧਾਇਕ ਰਾਏ
Development Work: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਸੜਕ ਉੱਤੇ ਮਾੜਾ ਮਟੀਰੀਅਲ ਪਾਏ ਜਾਣ ਦੀ ਸ਼ਿਕਾਇਤ ’ਤੇ ਤੁਰੰਤ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖੀ ਗਈ ਸੀ ਅਤੇ ਅਗਲੇ ਹੀ ਦਿਨ ਸੀਐਮ ਦੀ ਟੀਮ ਸੜਕ ਦਾ ਸੈਂਪਲ ਭਰਨ ਦੇ ਲਈ ਪਹੁੰਚ ਗਈ ਸੀ। ਇਹ ਪ੍ਰਗਟਾਵਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਪਿੰਡ ਬਡਾਲੀ ਆਲਾ ਸਿੰਘ ਵਿਖੇ ਪਿੰਡ ਦੀ ਫਿਰਨੀ ਦਾ ਕੰਮ ਪੂਰਾ ਹੋਣ ’ਤੇ ਉਦਘਾਟਨ ਦੌਰਾਨ ਕੀਤਾ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਪੈਸੇ ਦੀ ਦੁਰਵਰਤੋਂ ਨਹੀਂ ਹੋਣ ਦਿੱਤੀ ਜਾਵੇਗੀ, ਜੇਕਰ ਕੋਈ ਠੇਕੇਦਾਰ ਮਾੜਾ ਮਟੀਰੀਅਲ ਵਰਤਦਾ ਹੈ ਤਾਂ ਉਸ ਨੂੰ ਤੁਰੰਤ ਰੋਕ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿੰਡਾਂ ਨਾਲ ਸੰਬੰਧਿਤ ਲੋਕਾਂ ਨੂੰ ਸਰਕਾਰੀ ਕੰਮਾਂ ਦੀ ਪਹਿਰੇਦਾਰੀ ਕਰਨੀ ਚਾਹੀਦੀ ਹੈ। ਜੇਕਰ ਅਸੀਂ ਸਾਰੇ ਹੀ ਜਾਗਰੂਕ ਹੋਵਾਂਗੇ ਤਾਂ ਹੀ ਰੰਗਲਾ ਪੰਜਾਬ ਬਣਾਉਣ ਦੇ ਵਿੱਚ ਕਾਮਯਾਬ ਹੋਵਾਂਗੇ। ਉਨ੍ਹਾਂ ਕਿਹਾ ਕਿ ਉਕਤ ਸੜਕ ਦੇ ਮਾਮਲੇ ਵਿੱਚ ਸੈਂਪਲ ਦੀ ਰਿਪੋਰਟ ਪਾਜੀਟਿਵ ਆਈ ਹੈ, ਇਸ ਸੜਕ ਦੇ ਉੱਤੇ ਇੱਕ ਲੇਅਰ ਪਾਉਣੀ ਬਾਕੀ ਹੈ ਜੋ ਕਿ ਮੌਸਮ ਦੇ ਠੀਕ ਹੋਣ ਤੋਂ ਬਾਅਦ ਹੀ ਪਾਈ ਜਾਵੇਗੀ। ਪਹਿਲੀ ਲੇਅਰ ਸ਼ਹੀਦੀ ਜੋੜ ਮੇਲ 2025 ਦੇ ਕਾਰਨ ਪਾ ਦਿੱਤੀ ਗਈ ਸੀ ਕਿਉਂਕਿ ਲੱਖਾਂ ਦੀ ਤਾਦਾਦ ਵਿੱਚ ਸੰਗਤਾਂ ਨੇ ਆਉਣਾ ਹੁੰਦਾ ਹੈ ਤਾਂ ਜੋ ਆਮ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਾ ਹੋਵੇ।
ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹਈਆ ਕਰਵਾਉਣ ਦੇ ਲਈ ਵਚਨਬੱਧ
ਉਨ੍ਹਾਂ ਕਿਹਾ ਕਿ ਬਡਾਲੀ ਆਲਾ ਸਿੰਘ ਪਿੰਡ ਦੇ ਲੋਕ ਪਿਛਲੇ ਲੰਮੇ ਸਮੇਂ ਤੋਂ ਗੰਦੇ ਪਾਣੀ ਅਤੇ ਟੁੱਟੇ ਰਸਤੇ ਦੀ ਸਮੱਸਿਆ ਦੇ ਨਾਲ ਜੂਝ ਰਹੇ ਸਨ ਨਾਲੀਆਂ ਦਾ ਗੰਦਾ ਪਾਣੀ ਸੜਕਾਂ ’ਤੇ ਘੁੰਮਦਾ ਸੀ, ਜਿੱਥੇ ਆਉਣ ਜਾਣ ਵਾਲੇ ਰਾਹਗਿਰਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ ਉੱਥੇ ਹੀ ਪਿੰਡ ਵਾਸੀਆਂ ਨੂੰ ਵੀ ਨਮੋਸ਼ੀ ਝੱਲਣੀ ਪੈਂਦੀ ਸੀ। ਹੁਣ ਨਾਲਾ ਬਣਾ ਕੇ ਪਾਣੀ ਨੂੰ ਅੰਡਰਗਰਾਊਂਡ ਕਰ ਦਿੱਤਾ ਗਿਆ ਹੈ ਅਤੇ ਇੰਟਰਲੋਕ ਟਾਈਲਾਂ ਦੇ ਨਾਲ ਰਸਤੇ ਨੂੰ ਪੱਕਾ ਕਰ ਦਿੱਤਾ ਗਿਆ ਹੈ। ਪਿੰਡ ਦੀ ਦਿੱਖ ਸੁੰਦਰ ਬਣ ਗਈ ਹੈ ਇਸ ਦੇ ਨਾਲ ਪਿੰਡ ਦੇ ਲੋਕਾਂ ਵਿੱਚ ਖੁਸ਼ੀ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹਈਆ ਕਰਵਾਉਣ ਦੇ ਲਈ ਵਚਨਬੱਧ ਹੈ।
ਇਹ ਵੀ ਪੜ੍ਹੋ: Excellent Work: ਸ਼ਹੀਦੀ ਜੋੜ ਮੇਲੇ ਦੌਰਾਨ ਸੇਵਾਵਾਂ ਨਿਭਾਉਣ ਵਾਲੇ ਵਿਧਾਇਕ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਕੀਤਾ ਸਨ…
ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਉਹ ਪਹਿਲੀ ਸਰਕਾਰ ਹੈ ਜਿਸ ਨੇ ਚੋਣਾਂ ਦੇ ਵਿੱਚ ਜਿਹੜੇ ਵਾਅਦੇ ਕੀਤੇ ਸਨ ਉਹ ਲਗਭਗ ਸਾਰੇ ਪੂਰੇ ਕੀਤੇ ਹਨ। ਬਲਕਿ ਜਿਹੜੇ ਵਾਅਦੇ ਨਹੀਂ ਕੀਤੇ ਸੀ ਉਹ ਵੀ ਪੂਰੇ ਕਰਕੇ ਦਿਖਾਏ ਹਨ। ਆਉਣ ਵਾਲੇ ਦਿਨਾਂ ਵਿੱਚ ਵੀ ਵਿਕਾਸ ਕਾਰਜ ਇਸੇ ਤਰ੍ਹਾਂ ਜਾਰੀ ਰਹਿਣਗੇ। ਇਸ ਮੌਕੇ ਗ੍ਰਾਮ ਪੰਚਾਇਤ ਵੱਲੋਂ ਵਿਧਾਇਕ ਲਖਬੀਰ ਸਿੰਘ ਰਾਏ ਦਾ ਸਿਰੋਪਾਓ ਦੇ ਨਾਲ ਸਨਮਾਨ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਤੀਸ਼ ਲਟੌਰ, ਹਰਮੇਸ਼ ਪੁੰਨੀਆ ਗੁਰਨੈਬ ਸਿੰਘ ਹਿੰਦੂਪੁਰ, ਕੁਲਜਿੰਦਰ ਸਿੰਘ, ਪਿਆਰਾ ਸਿੰਘ, ਸੁਖਵੀਰ ਸਿੰਘ, ਅਤਰ ਸਿੰਘ, ਪ੍ਰਹਲਾਦ ਸਿੰਘ, ਅਮਰਿੰਦਰ ਸਿੰਘ ਮੰਡੋਫਲ, ਸਰਪੰਚ ਪ੍ਰਿਤਪਾਲ ਸਿੰਘ, ਬਸੰਤ ਸਿੰਘ, ਹਰਮਨਜੋਤ ਸਿੰਘ, ਰਾਜ ਕੁਮਾਰ, ਹਰਜਸ ਸਿੰਘ, ਰੁਪਿੰਦਰ ਕੌਰ, ਗੁਰਮੀਤ ਕੌਰ, ਰਣਜੀਤ ਸਿੰਘ, ਸਵਰਨ ਸਿੰਘ, ਜੈਬ ਸਿੰਘ, ਲਖਬੀਰ ਸਿੰਘ, ਤਰਲੋਚਨ ਸਿੰਘ, ਮੇਜਰ ਸਿੰਘ ਆਦਿ ਵੀ ਹਾਜ਼ਰ ਸਨ। Development Work














