ਸਾਡੇ ਨਾਲ ਸ਼ਾਮਲ

Follow us

10.5 C
Chandigarh
Monday, January 19, 2026
More
    Home Breaking News Punjab Politi...

    Punjab Politics News: ਵਿਧਾਇਕ ਅਜੀਤਪਾਲ ਕੋਹਲੀ ਨੇ ਕੀਤੀ ਮਨੀਸ਼ ਸਿਸੋਦੀਆ ਨਾਲ ਮੁਲਾਕਾਤ

    Punjab Politics News
    ਪਟਿਆਲਾ : ਵਿਧਾਇਕ ਅਜੀਤਪਾਲ ਸਿੰਘ ਕੋਹਲੀ ਪੰਜਾਬ ਦੇ ਇੰਚਾਰਜ ਅਤੇ ਸਾਬਕਾ ਉਪ ਮੁੱਖ ਮੰਤਰੀ ਦਿੱਲੀ ਮਨੀਸ਼ ਸਿਸੋਦੀਆ ਨਾਲ ਮੁਲਾਕਾਤ ਕਰਦੇ ਹੋਏ।

    ਨਗਰ ਨਿਗਮ, ਟਰੱਸਟ, ਸਰਕਾਰੀ ਵਿਭਾਗਾਂ, ਲੋਕ ਨਿਰਮਾਣ ਵਿਭਾਗ ਦੇ ਕੰਮਕਾਜ ਬਾਰੇ ਚਰਚਾ

    Punjab Politics News: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪੰਜਾਬ ਦੇ ਇੰਚਾਰਜ ਅਤੇ ਸਾਬਕਾ ਉਪ ਮੁੱਖ ਮੰਤਰੀ ਦਿੱਲੀ ਮਨੀਸ਼ ਸਿਸੋਦੀਆ ਨਾਲ ਮੀਟਿੰਗ ਕੀਤੀ। ਇਸ ਮੌਕੇ ਪਟਿਆਲਾ ਸ਼ਹਿਰ ਵਾਸੀਆਂ ਦੀ ਬਿਹਤਰੀ ਲਈ ਭਵਿੱਖੀ ਏਜੰਡੇ, ਵਿਕਾਸ ਕਾਰਜਾਂ, ਨਗਰ ਨਿਗਮ, ਸਰਕਾਰੀ ਵਿਭਾਗ, ਡੇਰਾ ਜ਼ਮੀਨ ਦਾ ਮੁੱਦਾ, ਲੋਕ ਨਿਰਮਾਣ ਵਿਭਾਗ ਸਮੇਤ ਇੰਪਰੂਵਮੈਂਟ ਟਰੱਸਟ ਦੇ ਕੰਮਕਾਜ ਬਾਰੇ ਚਰਚਾ ਕੀਤੀ ਗਈ। ਇਹ ਵੀ ਚਰਚਾ ਹੋਈ ਕੇ ਪਟਿਆਲਾ ਸ਼ਹਿਰ ਨੂੰ ਹੋਰ ਬਿਹਤਰ ਬਣਾਉਣ ਲਈ ਕੀ ਕੁਝ ਕੀਤਾ ਜਾ ਸਕਦਾ ਹੈ ਅਤੇ ਭਵਿੱਖ ਵਿਚ ਅਸੀਂ ਸ਼ਹਿਰ ਵਾਸੀਆਂ ਵਾਸਤੇ ਕਿਹੜੀਆਂ ਸਕੀਮਾਂ ਪ੍ਰਵਾਨ ਕਰ ਸਕਦੇ ਹਾਂ ਜਾਂ ਅਜਿਹੀ ਕਿਹੜੀ ਸਕੀਮ ਲਿਆਈ ਜਾ ਸਕਦੀ ਹੈ, ਜਿਸ ਨਾਲ ਪਟਿਆਲਵੀਆਂ ਦਾ ਵਧੇਰੇ ਫ਼ਾਇਦਾ ਹੋ ਸਕੇ।

    ਇਹ ਵੀ ਪੜ੍ਹੋ: Gold Price: ਸਸਤੇ ’ਚ ਸੋਨਾ ਅਤੇ ਚਾਂਦੀ ਖਰੀਦਣ ਦਾ ਮੌਕਾ, ਇਸ ਹਫ਼ਤੇ ਡਿੱਗੀਆਂ ਕੀਮਤਾਂ 

    ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਅਸੀਂ ਪੰਜਾਬ ਦੀ ਰਾਜਨੀਤੀ ਅਤੇ ਖ਼ਾਸ ਕਰਕੇ ਪਟਿਆਲਾ ਸ਼ਹਿਰ ਦੇ ਵੱਖ-ਵੱਖ ਸਰਕਾਰੀ ਵਿਭਾਗਾਂ, ਡੇਰਾ ਜ਼ਮੀਨ ਦਾ ਮੁੱਦਾ, ਲੋਕ ਨਿਰਮਾਣ ਵਿਭਾਗ, ਨਗਰ ਨਿਗਮ, ਇੰਪਰੂਵਮੈਂਟ ਟਰੱਸਟ ਦੇ ਕੰਮਕਾਜ ਬਾਰੇ ਚਰਚਾ ਕੀਤੀ। ਮੈਂ ਖ਼ਾਸ ਤੌਰ ‘ਤੇ ਪਟਿਆਲਾ ਦੇ ਵਿਕਾਸ ਪ੍ਰੋਜੈਕਟਾਂ ਵਿੱਚ ਉਨ੍ਹਾਂ ਦੀ ਦਿਲਚਸਪੀ ਤੋਂ ਪ੍ਰਭਾਵਿਤ ਹੋਇਆ। ਉਹ ਸ਼ਹਿਰ ਵਿੱਚ ਹੋ ਰਹੇ ਸਾਰੇ ਕੰਮਾਂ ਤੋਂ ਜਾਣੂ ਸੀ ਅਤੇ ਇਹ ਗੱਲ ਮੈਨੂੰ ਵਿਸ਼ਵਾਸ ਦਿਵਾਉਂਦੀ ਹੈ ਕਿ ਪਟਿਆਲਾ ਵਿੱਚ ਆਉਣ ਵਾਲੇ ਭਵਿੱਖ ਵਿੱਚ ਬਹੁਤ ਸਾਰੇ ਵਿਕਾਸ ਕਾਰਜ ਕੀਤੇ ਜਾਣਗੇ।

    ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਤੋਂ ਪਹਿਲਾਂ ਪੰਜਾਬ ਵਾਸੀਆਂ ਨੂੰ ਬਿਨਾਂ ਸਿਫ਼ਾਰਸ਼ ਹਜ਼ਾਰਾਂ ਨੌਕਰੀਆਂ, 600 ਬਿਜਲੀ ਦੇ ਯੂਨਿਟ ਬਿਨਾ ਭੇਦ ਭਾਵ ਮਾਫ਼ੀ, ਉਦਯੋਗਾਂ ਨੂੰ ਵੱਡੀ ਰਾਹਤ, ਐਮੀਨੈਂਸ ਸਕੂਲ, ਮੁਫ਼ਤ ਪੜਾਈ, ਮੁਫ਼ਤ ਇਲਾਜ, ਮੁਹੱਲਾ ਕਲੀਨਿਕ ਸਮੇਤ ਹੋਰ ਰਿਆਇਤਾਂ ਦੇ ਕੇ ਸੂਬਾ ਵਾਸੀਆਂ ਦੇ ਮਨਾਂ ’ਚ ਵਿਸ਼ੇਸ਼ ਜਗ੍ਹਾ ਬਣਾਈ ਹੈ। ਉਨ੍ਹਾਂ ਕਿਹਾ ਕਿ ਜੋ ਕੰਮ ਆਮ ਆਦਮੀ ਪਾਰਟੀ ਨੇ ਕੀਤੇ ਹਨ, ਉਹ ਪਿਛਲੇ ਸਮੇਂ ਦੌਰਾਨ ਕਿਸੇ ਸਰਕਾਰ ਨੇ ਨਹੀਂ ਕੀਤੇ। ਇਸ ਲਈ 2027 ’ਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ।

    ਪੰਜਾਬ ਵਿੱਚ ਜਲਦੀ ਹੀ ਨੌਕਰੀਆਂ ਦਾ ਪਿਟਾਰਾ ਖੁੱਲਣ ਵਾਲਾ ਹੈ। ਸੂਬੇ ਵਿੱਚ 12 ਵੱਖ-ਵੱਖ ਵਿਭਾਗਾਂ ਵਿੱਚ 5 ਹਜ਼ਾਰ ਤੋਂ ਵੱਧ ਭਰਤੀਆਂ ਕੀਤੀਆਂ ਜਾਣਗੀਆਂ। ਇਹ ਪ੍ਰਕਿਰਿਆ ਅਗਲੇ ਮਹੀਨੇ 400 ਮੈਡੀਕਲ ਅਫ਼ਸਰਾਂ ਦੀ ਭਰਤੀ ਨਾਲ ਸ਼ੁਰੂ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਸੂਬੇ ਦੇ 12 ਵਿਭਾਗਾਂ ਵਿੱਚ ਜਲਦੀ ਹੀ ਪੰਜ ਹਜ਼ਾਰ ਤੋਂ ਵੱਧ ਭਰਤੀਆਂ ਹੋਣਗੀਆਂ। ਇਸ ਸਬੰਧੀ ਨੋਟੀਫ਼ਿਕੇਸ਼ਨ ਜਲਦੀ ਹੀ ਜਾਰੀ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰੀ ਭਰਤੀ ਵਿੱਚ ਪੈਸੇ ਅਤੇ ਸਿਫ਼ਾਰਸ਼ਾਂ ਦੀ ਖੇਡ ਨੂੰ ਖ਼ਤਮ ਕਰ ਦਿੱਤਾ ਹੈ। Punjab Politics News