ਵਿਧਾਇਕ ਅਮਨ ਅਰੋੜਾ ਨੇ ਲੜਕੀਆਂ ਅਤੇ ਔਰਤਾਂ ਨੂੰ ਸਿਲਾਈ ਟ੍ਰੇਨਿੰਗ ਦੇ ਸਰਟੀਫਿਕੇਟ ਵੰਡੇ

970 ਲੜਕੀਆਂ ਅਤੇ ਔਰਤਾਂ ਸਿਲਾਈ ਟ੍ਰੇਨਿੰਗ ਪ੍ਰਾਪਤ ਕਰ ਚੁੱਕੀਆਂ..ਅਰੋੜਾ

(ਕਰਮ ਥਿੰਦ) ਸੁਨਾਮ ਊਧਮ ਸਿੰਘ ਵਾਲਾ। ਆਮ ਆਦਮੀ ਪਾਰਟੀ ਦੇ ਕੋਮੀ ਕਾਰਜਕਾਰਨੀ ਮੈਂਬਰ ਅਤੇ ਹਲਕਾ ਸੁਨਾਮ ਦੇ ਵਿਧਾਇਕ ਅਮਨ ਅਰੋੜਾ ਵੱਲੋਂ ਆਪਣੇ ਸਵਰਗਵਾਸੀ ਪਿਤਾ ਬਾਬੂ ਭਗਵਾਨ ਦਾਸ ਅਰੋੜਾ ਦੇ ਨਾਂ ਤੇ ਚਲਾਏ ਜਾ ਰਹੇ ਭਗਵਾਨ ਦਾਸ ਅਰੋੜਾ ਮੈਮੋਰੀਅਲ ਫਾਂਉਂਡੇਸ਼ਨ ਵੱਲੋਂ ਕੀਤੇ ਜਾ ਰਹੇ ਸਮਾਜ ਭਲਾਈ ਦੇ ਕੰਮਾਂ ਦੀ ਲੜੀ ਵਿੱਚ ਹਲਕਾ ਸੁਨਾਮ ਦੀਆਂ ਲੜਕੀਆਂ ਅਤੇ ਅੋਰਤਾਂ ਨੂੰ ਆਤਮਨਿਰਭਰ ਬਣਾਉਣ ਦੇ ਉਦੇਸ਼ ਨਾਲ ਇਲਾਕੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰ ਵਿਚ ਸਿਲਾਈ ਦੀ ਟਰੇਨਿੰਗ ਦਿੱਤੀ ਜਾਂਦੀ ਹੈ ਅਤੇ ਟੇ੍ਰਨਿੰਗ ਪੂਰੀ ਹੋਣ ਉਪਰੰਤ ਲੜਕੀਆਂ ਅਤੇ ਔਰਤਾਂ ਨੂੰ ਸਰਟੀਫਿਕੇਟ ਵੀ ਵੰਡੇ ਜਾਂਦੇ ਹਨ।

ਇਸ ਦੇ ਤਹਿਤ ਹਲਕਾ ਵਿਧਾਇਕ ਅਮਨ ਅਰੋੜਾ ਵੱਲੋਂ ਹਲਕੇ ਦੇ ਕਰੀਬ 38 ਪਿੰਡਾਂ ਅਤੇ ਸ਼ਹਿਰ ਸੁਨਾਮ ਵਿੱਚ ਔਰਤਾਂ ਅਤੇ ਲੜਕੀਆਂ ਨੂੰ ਸਿਲਾਈ ਦੀ ਟ੍ਰੇਨਿੰਗ ਹੋਣ ਉਪਰੰਤ ਸਰਟੀਫਿਕੇਟ ਵੰਡੇ ਗਏ। ਵਿਧਾਇਕ ਅਮਨ ਅਰੋੜਾ ਨੇ ਦੱਸਿਆ ਕਿ ਹੁਣ ਤੱਕ 20 ਪਿੰਡਾਂ ਦੀਆਂ ਲਗਭਗ 970 ਲੜਕੀਆਂ ਅਤੇ ਅੋਰਤਾਂ ਨੂੰ ਸਰਟੀਫਿਕੇਟ ਵੰਡ ਚੁੱਕੇ ਹਨ ਅਤੇ ਹੁਣ 10 ਪਿੰਡਾਂ ਲੌਂਗੋਵਾਲ, ਪਿੰਡੀ ਸਤੀਪੁਰਾ, ਚੀਮਾਂ, ਈਲਵਾਲ, ਕੁੰਨਰਾ, ਦੁੱਗਾਂ, ਬਹਾਦਰਪੁਰ, ਢੱਡਰੀਆਂ ਅਤੇ ਵਾਰਡ ਨੰ. 20 ਅਤੇ ਕੱਚਾ ਪਹਾ ਸੁਨਾਮ ਦੀਆਂ 317 ਲੜਕੀਆਂ ਅਤੇ ਔਰਤਾਂ ਨੂੰ ਸਰਟੀਫਿਕੇਟ ਵੰਡੇ ਗਏ।

ਇਸ ਸਮੇਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਔਰਤਾਂ ਮਰਦਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਚੱਲਦੀਆ ਹਨ ਅਤੇ ਜੇਕਰ ਔਰਤਾਂ ਅਤੇ ਲੜਕੀਆ ਸਿਲਾਈ ਕਰਕੇ ਆਪਣੇ ਪਰਿਵਾਰ ਦਾ ਖਰਚਾ ਚੁੱਕ ਸਕਦੀਆਂ ਹਨ ਤਾਂ ਇਸ ਤੋਂ ਵੱਡੀ ਖੁਸ਼ੀ ਦੀ ਗੱਲ ਹੋਰ ਕੀ ਹੋ ਸਕਦੀ ਹੈ ਇਸ ਨਾਲ ਸਮਾਜ ਵਿੱਚ ਔਰਤਾਂ ਦਾ ਮਾਨ ਸਨਮਾਨ ਵੱਧਦਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ