ਆਪਣੇ ਆਪ ਨੂੰ ਕੀਤਾ ਘਰ ‘ਚ ਇਕਾਂਤਵਾਸ
ਕੋਟਕਪੂਰਾ (ਸੁਭਾਸ਼) ਫਰੀਦਕੋਟ ਸ਼ਹਿਰ ਨਾਲ ਸਬੰਧਿਤ ਕੋਰੋਨਾ ਪਾਜਿਟਿਵ ਦੇ ਦੂਜੇ ਕੇਸ ਤੋਂ ਬਾਅਦ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਆਪਣੇ ਆਪ ਨੂੰ ਘਰ ‘ਚ ਇਕਾਂਤਵਾਸ ਕਰ ਲਿਆ ਹੈ ਕੋਰੋਨਾ ਵਾਇਰਸ ਦਾ ਦੂਜਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸਿਹਤ ਵਿਭਾਗ ਉਕਤ ਪੀੜਤ ਵਿਅਕਤੀ ਦੇ ਸੰਪਰਕ ਵਿੱਚ ਆਉਣ ਵਾਲੇ ਵਿਅਕਤੀਆਂ ਦੀ ਜਾਂਚ ਸ਼ੁਰੂ ਕੀਤੀ ਗਈ ਹੈ ਪ੍ਰੰਤੂ ਵਿਧਾਇਕ ਸੰਧਵਾਂ ਨੇ ਪਹਿਲ ਕਦਮੀ ਕਰਦੇ ਹੋਏ ਆਪਣੇ ਆਪ ਨੂੰ ਘਰ ਵਿੱਚ ਬੰਦ ਕਰ ਲਿਆ ਹੈ ਇਸ ਸਬੰਧੀ ਕੁਲਤਾਰ ਸਿੰਘ ਸੰਧਵਾਂ ਨਾਲ ਸੰਪਰਕ ਕਰਨ ‘ਤੇ ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਉਸ ਦਾ ਰਿਸ਼ਤੇਦਾਰ ਹੈ ਤੇ ਕੁੱਝ ਦਿਨ ਪਹਿਲਾਂ ਇੱਕ ਸ਼ੋਕ ਸਮਾਗਮ ‘ਤੇ ਉਸ ਦੇ ਸੰਪਰਕ ਵਿੱਚ ਆਇਆ ਸੀ ਜਿਸਨੂੰ ਧਿਆਨ ਵਿੱਚ ਰੱਖਦੇ ਹੋਏ ਉਨ੍ਹਾਂ ਏਕਾਂਤਵਾਸ ਹੋ ਜਾਣ ਦਾ ਫੈਸਲਾ ਲਿਆ ਹੈ
ਉਨਾਂ ਦੱਸਿਆ ਕਿ ਉਹ ਆਪਣੇ ਇਸ ਫੈਸਲੇ ਸਬੰਧੀ ਐੱਸ.ਡੀ.ਐੱਮ ਕੋਟਕਪੂਰਾ ਨੂੰ ਮੇਲ ਰਾਹੀਂ ਜਾਣਕਾਰੀ ਦੇ ਰਹੇ ਹਨ ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਸਿਹਤ ਵਿਭਾਗ ਵੱਲੋਂ ਉਨ੍ਹਾਂ ਦੀ ਇਸ ਸਬੰਧੀ ਜੋ ਵੀ ਨਿਰਦੇਸ਼ ਦਿੱਤੇ ਜਾਣਗੇ ਉਹ ਉਨ੍ਹਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨਗੇ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਹ ਬਹੁਤ ਹੀ ਭਿਆਨਕ ਮਹਾਂਮਾਰੀ ਹੈ ਤੇ ਇਸ ਦੇ ਬਚਾਅ ਲਈ ਸਿਹਤ ਵਿਭਾਗ ਵੱਲੋਂ ਸ਼ੋਸਲ ਡਿਸਟੈਂਸ ਬਣਾਕੇ ਰੱਖਣ ਤੇ ਹੋਰ ਹਦਾਇਤਾਂ ਦੀ ਪੂਰੀ ਤਰਾਂ ਪਾਲਣਾ ਕੀਤੀ ਜਾਵੇ ਜ਼ਿਕਰਯੋਗ ਹੈ ਕਿ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਕੋਟਕਪੂਰਾ ਦੇ ਬਿਲਕੁੱਲ ਨਾਲ ਲਗਦੇ ਪਿੰਡ ਸੰਧਵਾਂ ਦੇ ਵਸਨੀਕ ਹਨ
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।