Punjab Sikhya kranti: ਵਿਧਾਇਕ ਦਹੀਆ ਨੇ ਤਲਵੰਡੀ ਭਾਈ ਦੇ ਵੱਖ-ਵੱਖ ਸਰਕਾਰੀ ਸਕੂਲਾਂ ’ਚ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

Punjab Sikhya kranti
ਤਲਵੰਡੀ ਭਾਈ ਦੇ ਵੱਖ-ਵੱਖ ਸਰਕਾਰੀ ਪ੍ਰਾਇਮਰੀ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾ ਦੇ ਵਿਕਾਸ ਕਾਰਜਾ ਦਾ ਉਦਘਾਟਨ ਕਰਦੇ ਹੋਏ ਹਲਕਾ ਵਿਧਾਇਕ ਰਜਨੀਸ਼ ਕੁਮਾਰ ਦਹੀਆ।

ਸਿੱਖਿਆ ਕ੍ਰਾਂਤੀ ਤਹਿਤ ਸਕੂਲਾਂ ਦੇ ਬੁਨਿਆਦੀ ਢਾਂਚੇ ਤੇ ਡਿਜੀਟਲ ਸਿਖਲਾਈ ਸਹੂਲਤਾਂ ਦਾ ਆਧੁਨਿਕੀਕਰਨ ਕੀਤਾ ਗਿਆ : ਦਹੀਆ

Punjab Sikhya kranti: (ਬਸੰਤ ਸਿੰਘ ਬਰਾੜ) ਤਲਵੰਡੀ ਭਾਈ । ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਯਤਨਾਂ ਨਾਲ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਪਿਛਲੇ ਤਿੰਨ ਸਾਲਾਂ ਦੌਰਾਨ ਰਾਜ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਵਿੱਚ ਵੱਡੀ ਪੱਧਰ ‘ਤੇ ਬਦਲਾਅ ਹੋਇਆ ਹੈ। ਇਹ ਪ੍ਰਗਟਾਵਾ ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਸ੍ਰੀ ਰਜਨੀਸ਼ ਦਹੀਆ ਨੇ ਅੱਜ ਤਲਵੰਡੀ ਭਾਈ ਦੇ ਸਰਕਾਰੀ ਪ੍ਰਾਇਮਰੀ ਸਕੂਲ ਬ੍ਰਾਂਚ / ਕੋ ਐਜੂਕੇਸ਼ਨ ਤਲਵੰਡੀ ਭਾਈ, ਸਰਕਾਰੀ ਪ੍ਰਾਇਮਰੀ / ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਤਲਵੰਡੀ ਭਾਈ, ਸਰਕਾਰੀ ਪ੍ਰਾਇਮਰੀ / ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਤਲਵੰਡੀ ਭਾਈ ਵਿਖੇ ਲੱਖਾਂ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦੇ ਉਦਘਾਟਨ ਕਰਨ ਮੌਕੇ ਕੀਤਾ।

ਇਹ ਵੀ ਪੜ੍ਹੋ: Coronavirus. ਅਦਾਕਾਰਾ ਸ਼ਿਲਪਾ ਸ਼ਿਰੋਡਕਰ ਨੂੰ ਹੋਇਆ ਕੋਰੋਨਾ

ਇਸ ਮੌਕੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਫ਼ਿਰੋਜ਼ਪੁਰ ਡਾ. ਸਤਿੰਦਰ ਸਿੰਘ ਨੈਸ਼ਨਲ ਐਵਾਰਡੀ, ਬੀ.ਪੀ.ਈ.ਓ ਅਮ੍ਰਿਤਪਾਲ ਸਿੰਘ ਬਰਾੜ ਹਾਜ਼ਰ ਸਨ । ਇਸ ਮੌਕੇ ਉਨ੍ਹਾਂ ਕਿਹਾ ਕਿ ’ਪੰਜਾਬ ਸਿੱਖਿਆ ਕ੍ਰਾਂਤੀ‘ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਭਵਿੱਖ ਨੂੰ ਰੁਸ਼ਨਾਉਣ ਲਈ ਅਹਿਮ ਜ਼ਰੀਆ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਦੇ ਸਕੂਲਾਂ ਦੇ ਬੁਨਿਆਦੀ ਢਾਂਚੇ ਅਤੇ ਡਿਜੀਟਲ ਸਿਖਲਾਈ ਸਹੂਲਤਾਂ ਦਾ ਆਧੁਨਿਕੀਕਰਨ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਸਾਰੇ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਕੀਤੇ ਗਏ ਇਹ ਵਿਕਾਸ ਕਾਰਜ ਅਤੇ ਸੁਧਾਰ ਨੇ ਵਿਦਿਆਰਥੀਆਂ ਨੂੰ ਸਿੱਖਣ ਦਾ ਬਿਹਤਰ ਮਾਹੌਲ ਪ੍ਰਦਾਨ ਕੀਤਾ ਹੈ ਜੋ ਕਿ ਵਿਦਿਆਰਥੀਆਂ ਨੂੰ ਅੱਗੇ ਵਧਣ ਦੇ ਸਮਰੱਥ ਬਣਾਏਗਾ।

ਇਸ ਮੌਕੇ ਸੁਖਵਿੰਦਰ ਸਿੰਘ ਕਲਸੀ ਬਲਾਕ ਪ੍ਰਧਾਨ, ਐਮ.ਸੀ. ਸੰਦੀਪ ਮੰਗਲਾ, ਜਤਿੰਦਰ ਬਜਾਜ, ਜਗਦੀਪ ਸਿੰਘ ਬਰਾੜ, ਪਲਵਿੰਦਰ ਸਿੰਘ ਬਰਾੜ ਹਲਕਾ ਕੋਆਰਡੀਨੇਟਰ ਸਿੱਖਿਆ ਫ਼ਿਰੋਜ਼ਪੁਰ ਦਿਹਾਤੀ, ਤਲਵਿੰਦਰ ਸਿੰਘ ਖਾਲਸਾ ਕੋਆਰਡੀਨੇਟਰ ਫ਼ਿਰੋਜ਼ਪੁਰ ਦਿਹਾਤੀ ਵਿਭਾਗ, ਸਰਬਜੀਤ ਸਿੰਘ ਧਾਲੀਵਾਲ , ਇੰਦਰਜੀਤ ਸਿੰਘ ਖਾਲਸਾ, ਡਾਕਟਰ ਓਮ ਪ੍ਰਕਾਸ਼ ਸੇਠੀ, ਨਰਿੰਦਰ ਪਾਲ ਸਿੰਘ ਪ੍ਰਿੰਸੀਪਲ, ਨਿਰਮਲਾ ਕੁਮਾਰੀ ਇੰਚਾਰਜ, ਲਖਵਿੰਦਰਜੀਤ ਕੌਰ ਸੀ.ਐੱਚ.ਟੀ., ਨੀਰੂ ਬਜਾਜ ਐੱਚ.ਟੀ., ਕੁਲਵਿੰਦਰ ਸਿੰਘ ਐੱਚ.ਟੀ., ਸੁਨੀਲਾ ਤਾਇਲ ਐੱਚ ਟੀ, ਮਨਿੰਦਰ ਸਿੰਘ, ਕ੍ਰਿਸ਼ਨ ਚੋਪੜਾ ਤੋਂ ਇਲਾਵਾ ਸਕੂਲਾਂ ਦੇ ਅਧਿਆਪਕ ਤੇ ਵਿਦਿਆਰਥੀ ਹਾਜ਼ਰ ਸਨ। Punjab Sikhya kranti