New Sarpanch: ਵਿਧਾਇਕ ਦੇਵ ਮਾਨ ਅਤੇ ਚੇਅਰਮੈਨ ਜੱਸੀ ਸੋਹੀਆ ਵਾਲਾ ਨੇ ਕੀਤਾ ਨਵੇਂ ਚੁਣੇ ਪੰਚਾਂ ਅਤੇ ਸਰਪੰਚਾਂ ਸਨਮਾਨ

sarpancha
ਨਾਭਾ: ਨਾਭਾ ਵਿਖੇ ਨਵੇਂ ਚੁਣੇ ਗਏ ਪੰਚਾਂ-ਸਰਪੰਚਾਂ ਦਾ ਮੂੰਹ ਮਿੱਠਾ ਕਰਾਉਂਦੇ ਚੇਅਰਮੈਨ ਜੱਸੀ ਸੋਹੀਆ ਵਾਲਾ ਅਤੇ ਵਿਧਾਇਕ ਦੇਵ ਮਾਨ। ਤਸਵੀਰ : ਸ਼ਰਮਾ

ਪੰਚਾਇਤੀ ਚੋਣਾਂ ਵਿੱਚ ਆਮ ਲੋਕਾਂ ਨੇ ਵਿਕਾਸ ਅਤੇ ਉੱਨਤੀ ਲਈ ਹਾਮੀ ਭਰੀ : ਦੇਵ ਮਾਨ, ਜੱਸੀ ਸੋਹੀਆ

New Sarpanch: (ਤਰੁਣ ਕੁਮਾਰ ਸ਼ਰਮਾ) ਨਾਭਾ। ਹਲਕਾ ਨਾਭਾ ਅਧੀਨ ਪੈਂਦੀਆਂ ਪੰਚਾਇਤਾਂ ਲਈ ਬੀਤੇ ਦਿਨੀ ਹੋਈਆਂ ਚੋਣਾਂ ਵਿੱਚ ਜੇਤੂ ਪੰਚਾਂ ਅਤੇ ਸਰਪੰਚਾਂ ਨੂੰ ਆਪ ਆਗੂਆਂ ਵੱਲੋਂ ਵੱਖਰਾ ਅਤੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਕ੍ਰਮ ਵਿੱਚ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦੇ ਦਫਤਰ ਪੁੱਜੇ ਨਵੇਂ ਚੁਣੇ ਪੰਚਾਂ ਸਰਪੰਚਾਂ ਦਾ ਸਨਮਾਨ ਕਰਦਿਆ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਨੇ ਕਿਹਾ ਕਿ ਇਸ ਵਾਰ ਦੀਆਂ ਪੰਚਾਇਤੀ ਚੋਣਾਂ ਬਿਲਕੁਲ ਨਿਰੋਲ ਅਤੇ ਨਿਰਪੱਖਤਾ ਨਾਲ ਕਰਵਾਈਆਂ ਗਈਆਂ ਹਨ ਜਿਸ ਲਈ ਪੰਜਾਬ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿਸ਼ੇਸ਼ ਤੌਰ ’ਤੇ ਪ੍ਰਸ਼ਾਸਨਿਕ ਅਮਲਾ ਸ਼ਲਾਘਾ ਦੇ ਪਾਤਰ ਹਨ।

ਇਹ ਵੀ ਪੜ੍ਹੋ: Haryana News: ਨਾਇਬ ਸੈਣੀ ਨੇ ਮੋਦੀ ਦੀ ਮੌਜੂਦਗੀ ’ਚ ਦੂਜੀ ਵਾਰ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ

ਉਨ੍ਹਾਂ ਕਿਹਾ ਕਿ ਅਜਿਹਾ ਪਹਿਲੀ ਵਾਰ ਹੈ ਕਿ ਪੰਚਾਇਤੀ ਚੋਣਾਂ ਵਿੱਚ ਇੱਕ ਦੁੱਕਾ ਘਟਨਾਵਾਂ ਨੂੰ ਛੱਡ ਕੇ ਆਮ ਲੋਕਾਂ ਨੇ ਆਪਸੀ ਭਾਈਚਾਰਕ ਸਾਂਝ ਨੂੰ ਕਾਇਮ ਰੱਖਿਆ। ਉਨ੍ਹਾਂ ਕਿਹਾ ਕਿ ਅੱਜ ਲੋਕਾਂ ਦਾ ਨਜ਼ਰੀਆ ਬਦਲ ਚੁੱਕਾ ਹੈ ਅਤੇ ਉਹ ਵਿਕਾਸ ਅਤੇ ਉੱਨਤੀ ਲਈ ਆਪਣੀ ਹਾਮੀ ਚੋਣਾਂ ਰਾਹੀਂ ਹੀ ਭਰਦੇ ਹਨ। ਉਨ੍ਹਾਂ ਜੇਤੂ ਪੰਚਾਂ ਸਰਪੰਚਾਂ ਨੂੰ ਕਿਹਾ ਕਿ ਜਿਸ ਉਮੀਦ ਅਤੇ ਉਤਸ਼ਾਹ ਨਾਲ ਆਮ ਲੋਕਾਂ ਨੇ ਵੱਡੀ ਜਿੰਮੇਵਾਰੀ ਨਾਲ ਨਿਵਾਜਿਆ ਹੈ, ਹੁਣ ਆਪਣਾ ਫਰਜ਼ ਬਣਦਾ ਹੈ ਕਿ ਆਪਾਂ ਆਪਣੇ ਇਲਾਕੇ ਦੇ ਵਿਕਾਸ ਲਈ ਪੰਜਾਬ ਸਰਕਾਰ ਦਾ ਹਾਣੀ ਬਣ ਕੇ ਆਪਣੇ ਪਿੰਡਾਂ ਨੂੰ ਵਿਕਾਸਸ਼ੀਲ ਪਿੰਡਾਂ ਵਿੱਚ ਬਦਲੀਏ। New Sarpanch

New Sarpanch
ਨਾਭਾ: ਨਾਭਾ ਵਿਖੇ ਨਵੇਂ ਚੁਣੇ ਗਏ ਪੰਚਾਂ-ਸਰਪੰਚਾਂ ਦਾ ਮੂੰਹ ਮਿੱਠਾ ਕਰਾਉਂਦੇ ਚੇਅਰਮੈਨ ਜੱਸੀ ਸੋਹੀਆ ਵਾਲਾ ਅਤੇ ਵਿਧਾਇਕ ਦੇਵ ਮਾਨ। ਤਸਵੀਰ : ਸ਼ਰਮਾ

ਦੂਜੇ ਪਾਸੇ ਜ਼ਿਲ੍ਹਾ ਯੋਜਨਾ ਬੋਰਡ ਚੇਅਰਮੈਨ ਜੱਸੀ ਸੋਹੀਆ ਵਾਲਾ ਵੱਲੋਂ ਵੀ ਨਾਭਾ ਹਲਕੇ ਵਿੱਚ ਚੁੱਣ ਕੇ ਆਈਆਂ ਪੰਚਾਇਤਾਂ ਦੇ ਨੁਮਾਇੰਦਿਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਦੱਸਿਆ ਕਿ ਅਜਿਹਾ ਪਹਿਲੀ ਵਾਰ ਹੈ ਕਿ ਪਿੰਡਾਂ ਵਿੱਚ ਜਿਮ, ਖੇਡ ਮੈਦਾਨ ਅਤੇ ਜਨਤਕ ਲਾਇਬਰੇਰੀਆਂ ਜਿਹੇ ਸਮਾਜਿਕ ਮੁਦਰੇ ਉੱਭਰ ਕੇ ਸਾਹਮਣੇ ਆਏ ਹਨ ਜਦਕਿ ਹੁਣ ਤੱਕ ਦੀਆਂ ਸਿਆਸੀ ਰਵਾਇਤੀ ਪਾਰਟੀਆਂ ਨੇ ਪਿੰਡਾਂ ਦੀ ਆਪਸੀ ਭਾਈਚਾਰਕ ਸਾਂਝ ਨੂੰ ਹੀ ਖਤਰੇ ਵਿੱਚ ਪਾ ਕੇ ਰੱਖਿਆ ਹੋਇਆ ਸੀ। ਚੇਅਰਮੈਨ ਜੱਸੀ ਸੋਹੀਆ ਵਾਲਾ ਨੇ ਦਾਅਵਾ ਕੀਤਾ ਕਿ ਗਲੀਆਂ, ਨਾਲੀਆਂ ਦੇ ਵਿਕਾਸ ਮੁੱਦਿਆਂ ਤੋਂ ਬਾਹਰ ਨਿਕਲ ਕੇ ਸਮਾਜ ਦੇ ਦੂਜੇ ਵਿਕਾਸ ਪੱਖੀ ਮੁੱਦਿਆਂ ’ਤੇ ਕੰਮ ਕਰਨ ਦਾ ਸਮਾਂ ਆ ਗਿਆ ਹੈ ਜਿਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਪੂਰੀ ਤਤਪਰਤਾ ਨਾਲ ਤਿਆਰ ਅਤੇ ਸਰਗਰਮ ਹੈ।