ਪਿੰਡਾਂ ਦੇ ਵਿਕਾਸ ਦੀਆਂ ਲੋੜਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਧਾਇਕਾਂ ਨੂੰ ਵਿਸ਼ੇਸ਼ ਹਦਾਇਤਾਂ ਜਾਰੀ : ਵਿਧਾਇਕ ਦੇਵ ਮਾਨ (MLA Dev Mann)
(ਤਰੁਣ ਕੁਮਾਰ ਸ਼ਰਮਾ) ਨਾਭਾ। ਪੰਜਾਬ ਸਰਕਾਰ ਵੱਲੋਂ ਪਿੰਡਾਂ ਦੀ ਨੁਹਾਰ ਬਦਲਣ ਦੇ ਲਈ ਲੱਖਾਂ ਰੁਪਏ ਦੀ ਗਰਾਂਟਾਂ ਦਿੱਤੀਆਂ ਜਾ ਰਹੀਆਂ ਹਨ ਤਾਂ ਜੋ ਪਿੰਡਾਂ ਨੂੰ ਸ਼ਹਿਰ ਦੇ ਬਰਾਬਰ ਵਿਕਸਿਤ ਕੀਤਾ ਜਾ ਸਕੇ। ਇਹ ਵਿਚਾਰ ਹਲਕਾ ਨਾਭਾ ਦੇ ਪਿੰਡ ਘਨੂੰੜਕੀ ਸਮੇਤ ਹੋਰ ਵੱਖ-ਵੱਖ ਪਿੰਡਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਦਿਆਂ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵਮਾਨ (MLA Dev Mann) ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਟੀਚਾ ਹੈ ਕਿ ਹਰ ਪਿੰਡ ਨੂੰ ਗਰਾਂਟਾਂ ਦੇ ਕੇ ਉਨ੍ਹਾਂ ਦਾ ਸੁੰਦਰੀਕਰਨ ਕੀਤਾ ਜਾਵੇ।
ਉਨ੍ਹਾਂ ਵੱਲੋਂ ਪਿੰਡ ਘਨੂੰੜਕੀ ਵਿਖੇ 25 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਸਮਸ਼ਾਨਘਾਟ, ਪਿੰਡ ਦਾ ਮੇਨ ਚੌਕ, ਬਾਲਮੀਕ ਧਰਮਸ਼ਾਲਾ ਦੀ ਰਿਪੇਅਰ ਅਤੇ ਗਲੀਆਂ ਨਾਲੀਆਂ ਦੇ ਵਿਕਾਸ ਕਾਰਜਾਂ ਦਾ ਅੱਜ ਉਦਘਾਟਨ ਕੀਤਾ ਗਿਆ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਦੇ ਇਸ ਉਪਰਾਲੇ ਤੋਂ ਪਿੰਡ ਵਾਸੀ ਵੀ ਕਾਫੀ ਖੁਸ਼ ਵਿਖਾਈ ਦੇ ਰਹੇ ਹਨ।
ਇਹ ਵੀ ਪਡ਼੍ਹੋ : ਡਿਲੀਵਰੀ ਬੁਆਏ ਨੇ ਫਲਿੱਪਕਾਰਟ ਕੰਪਨੀ ਦੇ ਖ਼ਪਤਕਾਰਾਂ ਨੂੰ ਲਾਇਆ ਚੂਨਾ
ਉਨ੍ਹਾਂ ਕਿਹਾਂ ਕਿ ਅਜਿਹਾ ਪਹਿਲੀ ਵਾਰੀ ਹੋਇਆ ਹੈ ਕਿ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਕਰੋੜਾਂ ਰੁਪਏ ਲਗਾਏ ਜਾ ਰਹੇ ਹਨ। ਇਸ ਮੌਕੇ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਬਿਨਾਂ ਪੱਖਪਾਤ ਹਰ ਪਿੰਡ ਵਿੱਚ ਵਿਕਾਸ ਕਾਰਜਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਪੰਜਾਬ ਸਰਕਾਰ ਵੱਲੋਂ ਸਿਹਤ ਸਹੂਲਤਾਂ ਅਤੇ ਸਿੱਖਿਆ ਦੇ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਸਾਨੂੰ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਜਿਹੜੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਅਧੂਰੇ ਹਨ, ਉਨ੍ਹਾਂ ਦੀ ਪ੍ਰਪੋਜਲ ਬਣਾ ਕੇ ਸਰਕਾਰ ਨੂੰ ਭੇਜੀ ਜਾਵੇ ਤਾਂ ਜੋ ਵਿਕਾਸ ਕਾਰਜਾਂ ਲਈ ਗ੍ਰਾਂਟਾ ਭੇਜੀਆ ਜਾ ਸਕਣ।
ਇਸ ਮੌਕੇ ਉਨ੍ਹਾਂ ਨਾਲ ਰਣਜੀਤ ਸਿੰਘ ਅਗੋਲ ਪੰਚਾਇਤ ਅਫਸਰ, ਜਸਵੰਤ ਸਿੰਘ ਰੋਹਟਾ ਪੰਚਾਇਤ ਸਕੱਤਰ, ਤੇਜਿੰਦਰ ਸਿੰਘ ਖਹਿਰਾ , ਗੁਰਦੀਪ ਸਿੰਘ ਟਿਵਾਣਾ, ਅਮਰਜੀਤ ਕੌਰ ਸਰਪੰਚ, ਛਿੰਦਰਪਾਲ ਸਿੰਘ, ਸਮਸ਼ੇਰ ਸਿੰਘ, ਜਗਦੇਵ ਸਿੰਘ, ਹਰਦੀਪ ਸਿੰਘ, ਸ਼ੇਰ ਸਿੰਘ, ਬਚਿੱਤਰ ਸਿੰਘ ਸਾਰੇ ਪੰਚਾਇਤ ਮੈਂਬਰ, ਸਾਬਕਾ ਸਰਪੰਚ ਗੁਰਚਰਨ ਸਿੰਘ, ਮਲਕੀਤ ਸਿੰਘ ਫੌਜੀ, ਭੁਪਿੰਦਰ ਸਿੰਘ ਕੱਲਰ ਮਾਜਰੀ, ਜਸਵੀਰ ਸਿੰਘ ਵਜੀਦਪੁਰ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਸਨ।