ਵਿਧਾਇਕ ਫੋਜਾ ਸਿੰਘ ਸਰਾਰੀ ਨੇ ਕੈਂਪ ਦੌਰਾਨ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ

Convenience Camp
ਫਿਰੋਜ਼ਪੁਰ : ਕੈਂਪ ਦੌਰਾਨ ਲੋਕਾਂ ਦੀਆਂ ਮੁਸਕਲਾਂ ਸੁਣਦੇ ਵਿਧਾਇਕ ਫੋਜਾ ਸਿੰਘ ਸਰਾਰੀ ਤੇ ਮੌਜ਼ੂਦ ਅਧਿਕਾਰੀ। ਤਸਵੀਰ : ਵਿਜੈ ਹਾਂਡਾ

(ਵਿਜੈ ਹਾਂਡਾ) ਗੁਰੂਹਰਸਹਾਏ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਰਕਾਰ ਆਪ ਦੇ ਦੁਆਰ‌ ਤਹਿਤ ਪਿੰਡ ਦੋਨਾਂ ਮੱਤੜ (ਗਜਨੀ ਵਾਲਾ) ਵਿਖੇ ਸੁਵਿਧਾ ਕੈਂਪ ਲਾਇਆ ਗਿਆ। ਇਸ ਕੈਂਪ ਵਿੱਚ ਪਹੁੰਚੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਹਲਕਾ ਗੁਰੂਹਰਸਹਾਏ ਦੇ ਵਿਧਾਇਕ ਫੋਜਾ ਸਿੰਘ ਸਰਾਰੀ ਵੱਲੋਂ ਲੋਕਾਂ ਦੀਆਂ ਮੁਸ਼ਕਲਾਂ, ਸ਼ਿਕਾਇਤਾਂ ਅਤੇ ਮੰਗਾਂ ਸੁਣੀਆਂ ਗਈਆਂ, ਜਿਸ ਵਿੱਚੋ ਕਾਫੀ ਸ਼ਿਕਾਇਤਾਂ ਦਾ ਹੱਲ ਮੌਕੇ ’ਤੇ ਹੀ ਕਰ ਦਿੱਤਾ ਗਿਆ। Convenience Camp

ਇਹ ਵੀ ਪੜ੍ਹੋ: ਸਰਕਾਰੀ ਮੁਲਾਜ਼ਮਾਂ ਦੀ ਹੋ ਸਕਦੀ ਐ ਡਿਮੋਸ਼ਨ, ਲਟਕ ਸਕਦੀ ਐ ਇਨ੍ਹਾਂ ’ਤੇ ਤਲਵਾਰ

ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਫੋਜਾ ਸਿੰਘ ਸਰਾਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਖੱਜਲ-ਖ਼ੁਆਰੀ ਤੋਂ ਬਚਾਉਣ ਲਈ ਪਿੰਡ-ਪਿੰਡ ਇਸ ਤਰ੍ਹਾਂ ਦੇ ਕੈਂਪ ਲਾਏ ਜਾ ਰਹੇ ਹਨ ਤੇ ਲੋਕਾਂ ਨੂੰ ਘਰ ਬੈਠੇ ਸਾਰੀਆਂ ਸਹੂਲਤਾਂ ਦਿੱਤੀਆਂ ਜਾਂ ਰਹੀਆਂ ਹਨ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ ਤੇ ਸਾਡਾ ਮੁੱਢਲਾ ਫਰਜ਼ ਹੈ ਕਿ ਲੋਕਾਂ ਨੂੰ ਖੱਜਲ-ਖੁਆਰ ਹੋਣ ਤੋਂ ਬਚਾਇਆ ਜਾਏ।

Convenience Camp

ਉਹਨਾਂ ਕਿਹਾ ਕਿ ਲੋਕਾਂ ਦੇ ਬਹੁਤੇ ਕੰਮਾਂ ਦਾ ਨਿਰੀਖਣ ਕਰਨ ਤੋਂ ਬਾਅਦ ਮੌਕੇ ’ਤੇ ਬੈਠੇ ਅਧਿਕਾਰੀਆਂ ਵੱਲੋਂ ਕੀਤਾ ਜਾਂ ਰਿਹਾ ਹੈ ਤੇ ਕਿਸੇ ਨੂੰ ਕੋਈ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਐੱਸਡੀਐੱਮ ਗਗਨਦੀਪ ਸਿੰਘ,ਡੀਐੱਸਪੀ ਅਤੁਲ ਸੋਨੀ, ਸੁਪਰਡੈਂਟ ਕੇਵਲ ਕ੍ਰਿਸ਼ਨ, ਥਾਣਾ ਲੱਖੋ ਕੇ ਬਹਿਰਾਮ ਦੇ ਮੁਖੀ ਗੁਰਵਿੰਦਰ ਸਿੰਘ ਸਮੇਤ ਵੱਖ-ਵੱਖ ਮਹਿਕਮਿਆਂ ਦੇ ਅਧਿਕਾਰੀ ਮੌਜ਼ੂਦ ਸਨ। Convenience Camp