ਵਿਧਾਇਕ ਫੌਜਾ ਸਿੰਘ ਸਰਾਰੀ ਦੇ ਪਤਨੀ ਨੇ ਬੂਟੇ ਲਾਉਣ ਦੀ ਕਰਵਾਈ ਸ਼ੁਰੂਆਤ

Ferozepur News

ਫਿਰੋਜ਼ਪੁਰ (ਸਤਪਾਲ ਥਿੰਦ)। Ferozepur News : ਪਿੰਡ ਕਾਹਨ ਸਿੰਘ ਵਾਲਾ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਬੂਟੇ ਲਾਏ ਗਏ। ਇਸ ਮੌਕੇ ਬੂਟੇ ਲਾਉਣ ਦੀ ਸ਼ੁਰੂਆਤ ਵਿਧਾਨ ਸਭਾ ਹਲਕਾ ਗੁਰੂ ਹਰਸਹਾਏ ਦੇ ਵਿਧਾਇਕ ਸਰਦਾਰ ਫੌਜਾ ਸਿੰਘ ਸਰਾਰੀ ਉਨ੍ਹਾਂ ਦੀ ਪਤਨੀ ਚਰਨਜੀਤ ਕੌਰ ਵੱਲੋਂ ਕਰਵਾਈ ਗਈ। ਉਹਨਾਂ ਨੇ ਸਕੂਲ ਦੇ ਵਿਹੜੇ ਵਿੱਚ ਪਿੱਪਲ ਦਾ ਬੂਟਾ ਲਗਾਉਣ ਤੋਂ ਬਾਅਦ ਪਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਾਤਾਵਰਨ ਨੂੰ ਹਰਾ ਭਰਾ ਰੱਖਣ ਦੇ ਲਈ ਹਰ ਪਿੰਡ ਕਸਬੇ ਵਿੱਚ ਬੂਟੇ ਲਗਾਏ ਜਾ ਰਹੇ ਹਨ। ਜਿਸ ਦੇ ਤਹਿਤ ਹਲਕਾ ਗੁਰੂ ਹਰਸਹਾਏ ਦੇ ਵਿੱਚ 50 ਹਜ਼ਾਰ ਦੇ ਕਰੀਬ ਬੂਟੇ ਲਗਾਏ ਜਾਣੇ ਹਨ।

Ferozepur News

ਜਿਸ ਦੀ ਸ਼ੁਰੂਆਤ ਪਹਿਲਾਂ ਹੀ ਐਸਡੀਐਮ ਦਫਤਰ ਤੋਂ ਸਰਦਾਰ ਫੌਜਾ ਸਿੰਘ ਸਰਾਰੀ ਕਰ ਚੁੱਕੇ ਹਨ। ਉਹਨਾਂ ਨੇ ਪਿੰਡਾਂ ਦੇ ਲੋਕਾਂ ਅਤੇ ਯੂਥ ਕਲੱਬਾਂ ਨੂੰ ਅਪੀਲ ਕੀਤੀ ਕਿ ਉਹ ਅੱਗੇ ਵਧ ਕੇ ਆਉਣ ਤੇ ਪਿੰਡਾਂ ਨੂੰ ਹਰਾ ਭਰਾ ਬਣਾਉਣ ਦੇ ਲਈ ਬੂਟੇ ਲਗਾਉਣ। ਇਸ ਮੌਕੇ ਉਨ੍ਹਾਂ ਕਿਹਾ ਕਿ ਪਿੰਡਾਂ ਦੇ ਲੋਕਾਂ ਦੇ ਵਿਕਾਸ ਕੰਮਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾ ਰਿਹਾ ਹੈ ਅਤੇ ਹਲਕਾ ਗੁਰੂ ਹਰਸਹਾਏ ਨਾਲ ਸਬੰਧੀ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਜਾ ਰਹੀਆਂ ਹਨ। (Ferozepur News)

Read Also : ਸਰਕਾਰ ਨੇ 21 ਜੁਲਾਈ ਨੂੰ ਸੱਦੀ ਸਰਵ ਪਾਰਟੀ ਮੀਟਿੰਗ

ਉਨ੍ਹਾਂ ਆਖਿਆ ਕਿ ਫੌਜਾ ਸਿੰਘ ਸਰਾਰੀ ਅੱਜ ਕਿਸੇ ਕੰਮ ਵਿੱਚ ਰੁੱਝੇ ਹੋਣ ਕਾਰਨ ਉਹਨਾਂ ਦੀ ਡਿਊਟੀ ਲਗਾਈ ਗਈ ਹੈ ਤੇ ਉਹਨਾਂ ਵੱਲੋਂ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਕਾਹਨ ਸਿੰਘ ਵਾਲਾ ਵਿਖੇ ਬੂਟੇ ਲਵਾਉਣ ਦੀ ਸ਼ੁਰੂਆਤ ਕਰਵਾਈ ਗਈ। ਇਸ ਪਿੰਡ ਵਿੱਚ 1000 ਤੋਂ ਵੱਧ ਬੂਟੇ ਲਾਏ ਜਾਣਗੇ। ਇਸ ਮੌਕੇ ਉਹਨਾਂ ਦੇ ਨਾਲ ਰੁਪਿੰਦਰ ਸਿੰਘ ਪੰਚਾਇਤ ਸੈਕਟਰੀ ਲੱਡੂ ਸਰਪੰਚ, ਬੱਬੂ, ਚਰਨਜੀਤ ਸਿੰਘ ਸੁਰਿੰਦਰ ਕੁਮਾਰ ਜਸਵੰਤ ਸਿੰਘ ਕਾਹਨ ਸਿੰਘ ਵਾਲਾ ਸਿੰਘ ਵਾਲਾ ਆਦਿ ਹਾਜ਼ਰ ਸਨ।