Punjab Haryana High Court: ਵਿਧਾਇਕ ਗੱਜਣਮਾਜਰਾ ਨੇ ਜ਼ਮਾਨਤ ਲਈ ਕੀਤੀ ਪਟੀਸ਼ਨ ਦਾਇਰ

MLA Gajjan Majra
Punjab Haryana High Court: ਵਿਧਾਇਕ ਗੱਜਣਮਾਜਰਾ ਨੇ ਜ਼ਮਾਨਤ ਲਈ ਕੀਤੀ ਪਟੀਸ਼ਨ ਦਾਇਰ

ਜਸਵੰਤ ਸਿੰਘ ਗੱਜਣਮਾਜਰਾ ਦੀ ਮਨੀ ਲਾਂਡਰਿੰਗ ਮਾਮਲੇ ’ਚ ਹੋਈ ਹੈ ਗ੍ਰਿਫ਼ਤਾਰ | Punjab Haryana High Court

Punjab Haryana High Court: (ਗੁਰਤੇਜ ਜੋਸ਼ੀ) ਮਾਲੇਰਕੋਟਲਾ। ਮਨੀ ਲਾਂਡਰਿੰਗ ਮਾਮਲੇ ’ਚ ਗ੍ਰਿਫ਼ਤਾਰ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਮਾਲੇਰਕੋਟਲਾ ਦੇ ਵਿਧਾਨ ਸਭਾ ਹਲਕਾ ਅਮਰਗੜ੍ਹ ਤੋਂ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੇ ਜ਼ਮਾਨਤ ਲਈ ਪੰਜਾਬ-ਹਰਿਆਣਾ ਹਾਈ ਕੋਰਟ ’ਚ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ’ਤੇ ਹਾਈ ਕੋਰਟ ਨੇ ਈਡੀ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਦਾਖ਼ਲ ਕਰਨ ਦਾ ਹੁਕਮ ਦਿੱਤਾ ਹੈ।

ਇਹ ਵੀ ਪੜ੍ਹੋ: Bharat Bhushan Ashu: ਸਾਬਕਾ ਮੰਤਰੀ ਭਾਰਤ ਭੂਸ਼ਣ ਆਸੂ ਖਿਲਾਫ ਈਡੀ ਦਾ ਵੱਡਾ ਐਕਸ਼ਨ

ਅਮਰਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੂੰ ਕਰੀਬ ਇੱਕ ਸਾਲ ਪਹਿਲਾਂ ਈਡੀ ਨੇ ਗਿ੍ਰਫ਼ਤਾਰ ਕੀਤਾ ਸੀ। ਗੱਜਣਮਾਜਰਾ ਤੇ ਆਪਣੀ ਕੰਪਨੀ ਤਾਰਾ ਕਾਰਪੋਰੇਸ਼ਨ ਲਿਮਟਿਡ ਰਾਹੀਂ ਬੈਂਕ ਨਾਲ 41 ਕਰੋੜ ਰੁਪਏ ਦੀ ਧੋਖਾਧੜੀ ਕਰਨ ਦਾ ਦੋਸ਼ ਹੈ। ਇਸ ਮਾਮਲੇ ਵਿੱਚ ਈਡੀ ਨੇ ਗੱਜਣ ਮਾਜਰਾ ਖ਼ਿਲਾਫ਼ ਮਨੀ ਲਾਂਡਰਿੰਗ ਮਾਮਲੇ ਵਿੱਚ ਸ਼ਿਕਾਇਤ ਦਰਜ ਕਰਨ ਬਾਅਦ ਉਸ ਨੂੰ ਗਿ੍ਰਫ਼ਤਾਰ ਕਰ ਲਿਆ ਸੀ।

ਮੁਹਾਲੀ ਦੀ ਜ਼ਿਲ੍ਹਾ ਅਦਾਲਤ ਨੇ ਕੀਤੀ ਸੀ ਪਟੀਸ਼ਨ ਖਾਰਜ

ਇਸ ਤੋਂ ਬਾਅਦ ਉਸ ਨੇ ਮੁਹਾਲੀ ਦੀ ਜ਼ਿਲ੍ਹਾ ਅਦਾਲਤ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਗਈ ਸੀ ਜਿਸ ਦੌਰਾਨ ਮਾਣਯੋਗ ਅਦਾਲਤ ਨੇ ਉਸ ਨੂੰ ਕੋਈ ਰਾਹਤ ਦੇਣ ਤੋਂ ਇਨਕਾਰ ਕਰਦਿਆਂ ਪਟੀਸ਼ਨ ਖਾਰਜ ਕਰ ਦਿੱਤੀ ਸੀ। ਹੇਠਲੀ ਅਦਾਲਤ ਵੱਲੋਂ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਹੁਣ ਗੱਜਣਮਾਜਰਾ ਨੇ ਹਾਈ ਕੋਰਟ ਦੀ ਸ਼ਰਨ ਲਈ ਹੈ। ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਗੱਜਣਮਾਜਰਾ ਵੱਲੋਂ ਨਿਯਮਤ ਜ਼ਮਾਨਤ ਦੀ ਮੰਗ ’ਤੇ ਹਾਈਕੋਰਟ ਨੇ ਈਡੀ ਨੂੰ 15 ਅਕਤੂਬਰ ਲਈ ਨੋਟਿਸ ਜਾਰੀ ਕਰ ਕੇ ਜਵਾਬ ਦਾਖ਼ਲ ਕਰਨ ਦਾ ਹੁਕਮ ਦਿੱਤਾ ਹੈ। Punjab Haryana High Court

LEAVE A REPLY

Please enter your comment!
Please enter your name here