
8.26 ਕਰੋੜ ਦੀ ਲਾਗਤ ਨਾਲ ਅਮਲੋਹ ਸ਼ਹਿਰ ਅੰਦਰ ਪਾਇਪ ਲਾਇਨ, ਟੈਂਕੀ, ਟਿਊਬਵੈੱਲ ਦਾ ਕੰਮ ਨੇਪਰੇ ਚੜੇਗਾ-ਵਿਧਾਇਕ ਗੈਰੀ ਬੜਿੰਗ
Amloh News: (ਅਨਿਲ ਲੁਟਾਵਾ) ਅਮਲੋਹ। ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵੱਲੋਂ ਅਮਲੋਹ ਸ਼ਹਿਰ ਵਿੱਚ ਵਾਟਰ ਸਪਲਾਈ ਦੇ ਪਾਇਪ ਲਾਈਨਾਂ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ ਅਤੇ ਇਕੱਤਰ ਕੌਂਸਲਰਾਂ ਅਤੇ ਸ਼ਹਿਰ ਵਾਸੀਆਂ ਨੂੰ ਹਰ ਸਹਿਯੋਗ ਦਾ ਭਰੋਸਾ ਦਿੱਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਗੈਰੀ ਬੜਿੰਗ ਨੇ ਕਿਹਾ ਕਿ 8.26 ਕਰੋੜ ਦੀ ਲਾਗਤ ਨਾਲ ਸ਼ਹਿਰ ਅੰਦਰ ਪਾਇਪ ਲਾਇਨ, ਟੈਂਕੀ, ਟਿਊਬਵੈੱਲ ਦਾ ਕੰਮ ਨੇਪਰੇ ਚੜੇਗਾ ਜਿਸਦੀ ਸ਼ਹਿਰ ਵਾਸੀਆਂ ਨੂੰ ਬਹੁਤ ਜ਼ਿਆਦਾ ਲੋੜ ਸੀ।
ਇਹ ਵੀ ਪੜ੍ਹੋ:Farmers Protest Punjab: ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫਤਰ ਮੂਹਰੇ ਧਰਨਾ ਦੇਣ ਪੁੱਜੇ ਸੈਂਕੜੇ ਕਿਸਾਨ ਪੁਲਿਸ ਵੱਲੋਂ ਡ…
ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਵਿਕਾਸ ਦੇ ਕੰਮ ਜੰਗੀ ਪੱਧਰ ’ਤੇ ਚੱਲ ਰਹੇ ਹਨ ਜਿਹੜੇ ਕਿ ਜਲਦ ਨੇਪਰੇ ਚਾੜੇ ਜਾਣਗੇ ਉਥੇ ਹੀ ਸ਼ਹਿਰ ਅਮਲੋਹ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣ ਲਈ ਆਉਣ ਵਾਲੇ ਦਿਨਾਂ ਵਿੱਚ ਹੋਰ ਵਿਕਾਸ ਕੰਮਾਂ ਦੀ ਸ਼ੁਰੂਆਤ ਕੀਤੀ ਜਾਵੇਗੀ। ਵਿਧਾਇਕ ਗੈਰੀ ਬੜਿੰਗ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦਾ ਵਿਕਾਸ ਕਰਵਾਉਣ ਨੂੰ ਵਚਨਬੱਧ ਹੈ ਅਤੇ ਬਿਨਾਂ ਕਿਸੇ ਭੇਦ ਭਾਵ ਤੋਂ ਵਿਕਾਸ ਕਰਵਾਇਆ ਜਾ ਰਿਹਾ ਅਤੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਹੋਈ ਹੈ ਜਿਸ ਤਹਿਤ ਕਿਸੇ ਵੀ ਨਸ਼ਾ ਤਸਕਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਜਿਹੜੇ ਹਾਲੇ ਵੀ ਨਸ਼ਾ ਵੇਚਦੇ ਹਨ ਉਹ ਨਸ਼ੇ ਵੇਚਣ ਛੱਡ ਦੇਣ ਨਹੀਂ ਉਨ੍ਹਾਂ ਦਾ ਹਸ਼ਰ ਮਾੜਾ ਹੋਵੇਗਾ ਅਤੇ ਨਸ਼ਿਆਂ ਤੋਂ ਨੌਜਵਾਨਾਂ ਨੂੰ ਬਚਾਉਣ ਲਈ ਸਰਕਾਰ ਪੂਰੀ ਸਖ਼ਤੀ ਨਾਲ ਕੰਮ ਕਰ ਰਹੀ ਹੈ।
ਵਿਧਾਇਕ ਗੈਰੀ ਬੜਿੰਗ ਨੇ ਅਮਲੋਹ ਸ਼ਹਿਰ ਵਿੱਚ ਵਾਟਰ ਸਪਲਾਈ ਦੇ ਪਾਇਪ ਲਾਈਨ ਦੇ ਕੰਮ ਦੀ ਸ਼ੁਰੂਆਤ ਕਰਵਾਈ
ਇਸ ਮੌਕੇ ਗੱਲਬਾਤ ਕਰਦਿਆਂ ਨਗਰ ਕੌਂਸਲ ਅਮਲੋਹ ਦੇ ਕਾਰਜ ਸਾਧਕ ਅਫਸਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਵਿਧਾਇਕ ਗੈਰੀ ਬੜਿੰਗ ਵੱਲੋਂ 8.26 ਕਰੋੜ ਰੁਪਏ ਦੇ ਵਿਕਾਸ ਕੰਮਾਂ ਦੀ ਸ਼ੁਰੂਆਤ ਕਰਵਾਈ ਗਈ ਹੈ ਜਿਸ ਨਾਲ ਸ਼ਹਿਰ ਅੰਦਰ ਪਾਣੀ ਦੀ ਟੈਂਕੀ, ਟਿਊਬਵੈੱਲ ਅਤੇ 23 ਕਿਲੋਮੀਟਰ ਦੇ ਲਗਭਗ ਵਾਟਰ ਸਪਲਾਈ ਦੀ ਪਾਇਪ ਪਾਈ ਜਾਵੇਗੀ ਅਤੇ ਕੰਮ ਵੀ ਤਸੱਲੀਬਖ਼ਸ਼ ਤਰੀਕੇ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਇਸ ਮੌਕੇ ਤੇ ਨਗਰ ਕੌਂਸਲ ਅਮਲੋਹ ਦੇ ਪ੍ਰਧਾਨ ਸਿਕੰਦਰ ਸਿੰਘ ਗੋਗੀ, ਸੀਨੀਅਰ ਮੀਤ ਪ੍ਰਧਾਨ ਵਿੱਕੀ ਮਿੱਤਲ, ਮੀਤ ਪ੍ਰਧਾਨ ਜਗਤਾਰ ਸਿੰਘ, ਕੌਂਸਲਰ ਲਵਪ੍ਰੀਤ ਸਿੰਘ ਲਵੀ, ਸਨੀ ਮਾਹੀ, ਬੰਤ ਸਿੰਘ, ਭਾਗ ਸਿੰਘ, ਜਸਵੀਰ ਸਿੰਘ ਫੌਜੀ, ਮੋਨੀ ਪੰਡਿਤ, ਕੁਲਦੀਪ ਦੀਪਾ, ਦਵਿੰਦਰ ਅਰੋੜਾ ਆਦਿ ਮੌਜੂਦ ਸਨ। Amloh News