
ਛੰਨਾ ਨੂੰ ਰੁੜਕੀ ਉੱਚੀ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸੇਵਾ ਸਭਾ ਦਾ ਪ੍ਰਧਾਨ ਬਣਨ ’ਤੇ ਵਿਧਾਇਕ ਗੈਰੀ ਬੜਿੰਗ ਨੇ ਕੀਤਾ ਸਨਮਾਨਿਤ
Amloh News: (ਅਨਿਲ ਲੁਟਾਵਾ) ਅਮਲੋਹ। ਆਮ ਆਦਮੀ ਪਾਰਟੀ ਦੇ ਗੁਰਮੀਤ ਸਿੰਘ ਛੰਨਾ ਨੂੰ ਦੀ ਰੁੜਕੀ ਉਚੀ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸੇਵਾ ਸਭਾ ਦਾ ਪ੍ਰਧਾਨ ਬਣਨ ’ਤੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵੱਲੋਂ ਸਨਮਾਨਿਤ ਕੀਤਾ ਗਿਆ ਉੱਥੇ ਹੀ ਵਧਾਈ ਵੀ ਦਿੱਤੀ ਗਈ। ਇਸ ਮੌਕੇ ਵਿਧਾਇਕ ਬੜਿੰਗ ਨੇ ਜਿੱਥੇ ਪ੍ਰਧਾਨ ਨੂੰ ਹਰ ਸਹਿਯੋਗ ਦਾ ਭਰੋਸਾ ਦਿੱਤਾ ਗਿਆ ਉੱਥੇ ਹੀ ਆਪਣੀ ਜ਼ਿੰਮੇਵਾਰੀ ਨੂੰ ਇਮਾਨਦਾਰੀ ਨਾਲ ਨਿਭਾਉਣ ਦੀ ਗੱਲ ਵੀ ਆਖੀ ਗਈ।
ਇਹ ਵੀ ਪੜ੍ਹੋ: Heat Wave Alert: ਮੌਸਮ ਵਿਭਾਗ ਨੇ ਫਿਰ ਜਾਰੀ ਕੀਤਾ ਹੀਟ ਵੇਵ ਦਾ ਅਲਰਟ
ਇਸ ਮੌਕੇ ਨਵਨਿਯੁਕਤ ਪ੍ਰਧਾਨ ਗੁਰਮੀਤ ਸਿੰਘ ਛੰਨਾ ਨੇ ਵਿਧਾਇਕ ਗੈਰੀ ਬੜਿੰਗ ਨੂੰ ਭਰੋਸਾ ਦਿੱਤਾ ਕਿ ਉਹਨਾਂ ਵੱਲੋਂ ਕਿਸੇ ਨਾਲ ਕੋਈ ਪੱਖਪਾਤ ਨਹੀਂ ਕੀਤਾ ਜਾਵੇਗਾ ਅਤੇ ਕੰਮ ਕਾਜ ਲਈ ਆਉਣ ਵਾਲੇ ਲੋਕਾਂ ਦੇ ਕੰਮ ਪਹਿਲ ਦੇ ਆਧਾਰ ’ਤੇ ਕੀਤੇ ਜਾਣਗੇ। ਇਸ ਮੌਕੇ ’ਤੇ ਸੀਨੀਅਰ ਮੀਤ ਪ੍ਰਧਾਨ ਜਰਨੈਲ ਸਿੰਘ , ਤੇਜਵੰਤ ਸਿੰਘ, ਗੁਰਦੀਪ ਸਿੰਘ , ਪ੍ਰੀਤ ਸਿੰਘ, ਸੋਨੂੰ ,ਪਰਮਿੰਦਰ ਸਿੰਘ , ਸਤਨਾਮ ਸਿੰਘ, ਰਾਜਵੰਤ ਕੌਰ , ਗੁਰਮੀਤ ਸਿੰਘ ,ਅੰਮ੍ਰਿਤ ਸਿੰਘ ਆੜਤੀਆਂ ਐਸੋਸੀਏਸ਼ਨ ਅਮਲੋਹ ਦੇ ਪ੍ਰਧਾਨ ਪਰਮਵੀਰ ਸਿੰਘ ਮਾਂਗਟ, ਮਾਰਕੀਟ ਕਮੇਟੀ ਅਮਲੋਹ ਦੀ ਚੇਅਰਪਰਸਨ ਬੀਬੀ ਸੁਖਵਿੰਦਰ ਕੌਰ ਗਹਿਲੋਤ, ਨਗਰ ਕੌਂਸਲ ਅਮਲੋਹ ਦੇ ਪ੍ਰਧਾਨ ਸਿਕੰਦਰ ਸਿੰਘ ਗੋਗੀ ਆਦਿ ਮੌਜੂਦ ਸਨ।