Ludhiana News: ਲੁਧਿਆਣਾ ਦੇ ਹਲਕਾ ਪੱਛਮੀ ਤੋਂ ਸਨ ਵਿਧਾਇਕ
Ludhiana News: ਲੁਧਿਆਣਾ (ਜਸਵੀਰ ਸਿੰਘ ਗਹਿਲ)। ਲੁਧਿਆਣਾ ਦੇ ਵਿਧਾਨ ਸਭਾ ਹਲਕਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੀ ਸ਼ੁੱਕਰਵਾਰ ਦੇਰ ਨੂੰ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਪੁਲਿਸ ਮੁਤਾਬਕ ਵਿਧਾਇਕ ਗੋਗੀ ਦੀ ਮੌਤ ਗੋਲੀ ਲੱਗਣ ਕਾਰਨ ਹੋਈ ਹੈ। ਕਿਉਂਕਿ ਗੋਲੀ ਗੋਗੀ ਦੇ ਸਿਰ ਦੇ ਆਰ- ਪਾਰ ਹੋ ਗਈ। ਘਟਨਾ ਦੇਰ ਰਾਤ ਸਾਢੇ 11 ਵਜੇ ਦੀ ਹੈ। ਜਿਸ ਪਿੱਛੋਂ ਵਿਧਾਇਕ ਗੋਗੀ ਨੂੰ ਡੀਐਮਸੀ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।
Read Also: Mahendrapal Bittu Murder Case: ਮਹਿੰਦਰਪਾਲ ਬਿੱਟੂ ਕਤਲ ਕੇਸ ’ਚ ਹਾਈ ਕੋਰਟ ਨੇ ਸਟੇਟਸ ਰਿਪੋਰਟ ਮੰਗੀ
ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਉੱਚ ਅਧਿਕਾਰੀ ਵੀ ਮੌਕੇ ’ਤੇ ਪਹੁੰਚੇ। ਇਸ ਤੋਂ ਇਲਾਵਾ ਸਥਾਨਕ ਸ਼ਹਿਰ ਦੇ ਵਿਧਾਇਕ ਤੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਵੀ ਸ਼ਨੀਵਾਰ ਸੁਵੱਖਤੇ ਹੀ ਵਿਧਾਇਕ ਗੋਗੀ ਦੇ ਘਰ ਪਹੁੰਚੇ। ਅਮਨ ਅਰੋੜਾ ਨੇ ਕਿਹਾ ਕਿ ਉਨ੍ਹਾਂ ਦੇ ਬਹੁਤ ਹੀ ਨੇਕ ਸਾਥੀ ਵਿਧਾਇਕ ਗੋਗੀ ਦੀ ਮੌਤ ਦਾ ਉਨ੍ਹਾਂ ਨੂੰ ਗਹਿਰਾ ਦੁੱਖ ਹੈ। ਇਸ ਲਈ ਉਹ ਫੌਰੀ ਤੌਰ ’ਤੇ ਉਨ੍ਹਾਂ ਦੇ ਪਰਿਵਾਰ ਨੂੰ ਦਿਲਾਸ਼ਾ ਦੇਣ ਪਹੁੰਚੇ ਹਨ। ਸੂਚਨਾ ਮਿਲਦਿਆਂ ਹੀ ਪਹੁੰਚੇ ਸੰਯੁਕਤ ਪੁਲਿਸ ਕਮਿਸ਼ਨਰ ਜਸਕਿਰਨਜੀਤ ਸਿੰਘ ਤੇਜਾ ਨੇ ਕਿਹਾ ਕਿ ਉਨ੍ਹਾਂ ਨੂੰ ਵਿਧਾਇਕ ਗੋਗੀ ਨੂੰ ਮ੍ਰਿਤਕ ਹਾਲਤ ਵਿੱਚ ਡੀਐਮਸੀ ਤੇ ਹਸਪਤਾਲ ਵਿਖੇ ਲਿਜਾਇਆ ਗਿਆ ਸੀ। Ludhiana News
ਉਨ੍ਹਾਂ ਦੱਸਿਆ ਕਿ ਪਰਿਵਾਰਕ ਮੈਂਬਰਾਂ ਮੁਤਾਬਕ ਐਕਸੀਡੈਂਟਲ ਘਟਨਾ ਹੈ। ਫ਼ਿਰ ਜਾਂਚ ਕੀਤੀ ਜਾ ਰਹੀ ਹੈ। ਉਨਾਂ ਦੱਸਆ ਕਿ ਘਟਨਾਂ ਸ਼ੁੱਕਰਵਾਰ ਰਾਤ ਸਾਢੇ ਕੁ 11 ਵਜੇ ਦੀ ਹੈ। ਸੂਤਰਾਂ ਮੁਤਾਬਕ ਵਿਧਾਇਕ ਗੋਗੀ ਨੂੰ ਲੱਗੀ ਗੋਲੀ ਉਨ੍ਹਾਂ ਦੇ ਸਿਰ ਦੇ ਆਰ- ਪਾਰ ਹੋ ਗਈ। ਜਿਸ ਕਰਕੇ ਇਹ ਮਾਮਲਾ ਖੁਦਕੁਸ਼ੀ ਦਾ ਵੀ ਹੋ ਸਕਦਾ ਹੈ। ਬਾਵਜੂਦ ਇਸਦੇ ਪੁਲਿਸ ਹਰ ਪੱਖ ਤੋਂ ਜਾਂਚ ਕਰ ਰਹੀ ਹੈ। ਜਿਕਰਯੋਗ ਹੈ ਕਿ ਵਿਧਾਇਕ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਵਿੱਚ ਉਨ੍ਹਾਂ ਦੀ ਧਰਮਪਤਨੀ, ਇੱਕ ਪੁੱਤ ਤੇ ਇੱਕ ਧੀ ਹੀ ਰਹਿ ਗਏ ਹਨ।