School Games: (ਗੁਰਪ੍ਰੀਤ ਪੱਕਾ) ਫ਼ਰੀਦਕੋਟ । ਸਥਾਨਕ ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ ਅੱਜ 69ਵੀਆਂ ਬਲਾਕ ਪ੍ਰਾਇਮਰੀ ਸਕੂਲ ਖੇਡਾਂ ਦਾ ਉਦਘਾਟਨ ਫ਼ਰੀਦਕੋਟ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਕੀਤਾ। ਇਸ ਮੌਕੇ ਵਿਧਾਇਕ ਸੇਖੋਂ ਨੇ ਖਿਡਾਰੀਆਂ ਨੂੰ ਖੇਡਾਂ ਨੂੰ ਸੱਚੀ ਖੇਡ ਭਾਵਨਾ ਨਾਲ ਖੇਡਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਖੇਡਾਂ ਸਾਨੂੰ ਅਨੁਸ਼ਾਸਨ ਤੇ ਸਿਹਤਮੰਦ ਜੀਵਨ ਦਾ ਪਾਠ ਪੜ੍ਹਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਬਲਾਕ ਪੱਧਰ ’ਤੇ ਜੋ ਖਿਡਾਰੀ ਖੇਡਾਂ ਖੇਡਦੇ ਹਨ ਉਹ ਇਕ ਪ੍ਰਕਾਰ ਦੇ ਪੌਦੇ ਹਨ, ਜਿਨਾਂ ਨੇ ਅੱਗੇ ਚੱਲ ਕੇ ਫਲ ਦੇਣਾ ਹੈ ਅਤੇ ਵੱਡੀ ਪੱਧਰ ’ਤੇ ਖੇਡਾਂ ਖੇਡ ਕੇ ਪੰਜਾਬ ਦਾ ਨਾਂਅ ਰੌਸ਼ਨ ਕਰਨਾ ਹੈ।
ਇਹ ਵੀ ਪੜ੍ਹੋ: ਪੰਜਾਬ ਨੇ ਸਿਰਜਿਆ ਇਤਿਹਾਸ : ਸਰਕਾਰੀ ਦਫ਼ਤਰਾਂ ਵਿੱਚ ਸਾਰੇ ਪੁਰਾਣੇ ਕੇਸ ਹੋਏ ਕਲੀਅਰ, ਨਿਵੇਸ਼ ਵਿੱਚ ਆਈ ਤੇਜ਼ੀ

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡ ਪੱਧਰ ‘ਤੇ ਖੇਡਾਂ ਨੂੰ ਵਧਾਵਾ ਦੇਣ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਬੱਚਿਆਂ ਵਿੱਚ ਸਿਹਤਮੰਦ ਜੀਵਨ ਦੀ ਪ੍ਰੇਰਨਾ ਪੈਦਾ ਹੋਵੇ ਅਤੇ ਉਹ ਖੇਡਾਂ ਰਾਹੀਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰ ਸਕਣ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਫ਼ਰੀਦਕੋਟ ਅਮਨਦੀਪ ਸਿੰਘ ਬਾਬਾ, ਸ. ਅਮਰਦੀਪ ਸਿੰਘ ਪਰਮਾਰ, ਬੀ ਪੀ ਈ ਓ ਜਗਤਾਰ ਸਿੰਘ ਤੋਂ ਇਲਾਵਾ ਬਲਾਕ ਪ੍ਰਾਇਮਰੀ ਸਿੱਖਿਆ ਅਧਿਕਾਰੀ, ਅਧਿਆਪਕਾਂ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ। ਚੇਅਰਮੈਨ ਅਮਨਦੀਪ ਸਿੰਘ ਬਾਬਾ, ਐਮ.ਸੀ ਵਿਜੇ ਛਾਬੜਾ, ਗਗਨਦੀਪ ਸਿੰਘ ਪਿੱਪਲੀ, ਦਵਿੰਦਰ ਸਿੰਘ ਭਾਗਥਲਾਂ, ਗੁਰਮੀਤ ਸਿੰਘ ਮਾਨੀ ਸਿੰਘ ਵਾਲਾ, ਅਮਰਜੀਤ ਸਿੰਘ ਮਾਸਟਰ, ਗੁਰਪ੍ਰੀਤ ਸਿੰਘ ਧਾਲੀਵਾਲ, ਪ੍ਰੀਤਮ ਸਿੰਘ ਭਾਣਾ, ਸਤਨਾਮ ਸਿੰਘ , ਰਜਿੰਦਰ ਦਾਸ ਰਿੰਕੂ, ਗੁਰਪ੍ਰੀਤ ਸਿੰਘ ਸੱਗੂ ਅਤੇ ਜਗਮੋਹਨ ਸਿੰਘ ਆਦਿ ਹਾਜ਼ਰ ਸਨ। School Games