ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਕੀਤੀ ਅਪੀਲ | MLA Gurdit Singh Sekhon
ਫ਼ਰੀਦਕੋਟ (ਗੁਰਪ੍ਰੀਤ ਪੱਕਾ) ਫਰੀਦਕੋਟ ਦੇ ਕਸਬਾ ਸਾਦਿਕ ਦੇ ਘੁਗਿਆਣਾ ਅਤੇ ਆਸ-ਪਾਸ ਦੇ ਪਿੰਡਾਂ ਬੁਰਜ ਮਸਤਾ,ਸਿਮਰੇਵਾਲਾ,ਚੱਕ ਸਾਹੂ,ਡੋਡ ਦੇ ਵਸਨੀਕਾਂ ਦੀਆਂ ਮੁਸ਼ਕਲਾਂ,ਸ਼ਿਕਾਇਤਾਂ ਅਤੇ ਮੰਗਾਂ ਸੁਣਨ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁਗਿਆਣਾ ਵਿਖੇ ਲਗਾਏ ਸੁਵਿਧਾ ਕੈਂਪ ਦੌਰਾਨ ਵਿਧਾਇਕ ਫਰੀਦਕੋਟ ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ ਫਰੀਦਕੋਟ ਵਿਨੀਤ ਕੁਮਾਰ ਉਚੇਚੇ ਤੌਰ ’ਤੇ ਪਹੁੰਚੇ। ਕੈਂਪ ਦੌਰਾਨ ਲੋਕਾਂ ਨੂੰ ਸੇਵਾਵਾਂ ਦੇਣ ਲਈ ਵੱਖ-ਵੱਖ ਵਿਭਾਗਾਂ ਵੱਲੋਂ ਕਾਊਂਟਰ ਲਗਾਏ ਗਏ ਸਨ।
ਇਸ ਮੌਕੇ ਸਿਹਤ ਵਿਭਾਗ ਵੱਲੋਂ ਸਥਾਪਿਤ ਕੀਤੇ ਸੇਵਾ ਕਾਊਂਟਰ ਤੇ ਬਲਾਕ ਐੱਸ.ਐਮ.ਓ ਡਾ.ਰਾਜੀਵ ਭੰਡਾਰੀ, ਨੋਡਲ ਅਫਸਰ ਆਈ.ਈ.ਸੀ ਗਤੀਵਿਧੀਆਂ ਬੀ.ਈ.ਈ ਡਾ.ਪ੍ਰਭਦੀਪ ਸਿੰਘ ਚਾਵਲਾ, ਮਲਟੀ ਪਰਪਜ਼ ਹੈਲਥ ਵਰਕਰ ਮਲਕੀਤ ਸਿੰਘ, ਏ.ਐਨ.ਐਮ ਰਾਜਵੀਰ ਕੌਰ ਅਤੇ ਆਸ਼ਾ ਵਰਕਰਾਂ ਨੇ ਡਿਊਟੀ ਨਿਭਾਈ, ਉਨਾਂ ਵੱਖ-ਵੱਖ ਵਿਸ਼ਿਆਂ ਸਬੰਧੀ ਸਿਹਤ ਜਾਗਰੂਕਤਾ ਸਮੱਗਰੀ ਪ੍ਰਦਰਸ਼ਿਤ ਅਤੇ ਤਕਸੀਮ ਕਰਕੇ ਸਿਹਤ ਸਕੀਮਾਂ,ਸਹੂਲਤਾਂ ਅਤੇ ਇਲਾਜ ਸੇਵੇਵਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ।
MLA Gurdit Singh Sekhon
ਇਸ ਮੌਕੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਵੱਲੋਂ ਸਿਹਤ ਵਿਭਾਗ ਦੇ ਸਟਾਫ ਨਾਲ ਜਾਣ-ਪਹਿਚਾਣ ਕਰਦਿਆਂ ਸਿਹਤ ਜਾਗਰੂਕਤਾ ਪਰਚਾ ਜਾਰੀ ਕੀਤਾ ਗਿਆ। ਉਨਾਂ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਵੀ ਕੀਤੀ। ਇਸ ਮੌਕੇ ਐਸ.ਪੀ ਬਲਜੀਤ ਸਿੰਘ ਭੁੱਲਰ,ਬੀ.ਡੀ.ਪੀ.ਓ ਮੈਡਮ ਸੁਖਵਿੰਦਰ ਕੌਰ,ਆਮ ਆਦਮੀ ਪਾਰਟੀ ਦੇ ਆਗੂ ਚੰਦ ਸਿੰਘ ਘੁਗਿਆਣਾ,ਉੱਤਮ ਸਿੰਘ ਡੋਡ,ਹਰਜਿੰਦਰ ਸਿੰਘ ਚੌਹਾਨ, ਜਸਦੇਵਪਾਲ ਸਿੰਘ, ਗਮਦੂਰ ਸਿੰਘ ਬੱਬੀ, ਲੱਕੀ ਬੇਗੂਵਾਲਾ, ਗੁਰਮੀਤ ਸਿੰਘ, ਜਗਮੋਹਨ ਸਿੰਘ,ਕੇਵਲ ਸਿੰਘ, ਸਾਬਕਾ ਸਰਪੰਚ ਬਿੱਕਰ ਸਿੰਘ ਅਤੇ ਬਲਦੇਵ ਸਿੰਘ ਹਾਜ਼ਰ ਸਨ।
Also Read : ਵੱਡਾ ਹਾਦਸਾ, ਫੈਕਟਰੀ ’ਚ ਧਮਾਕਾ, 2 ਦੀ ਦਰਦਨਾਕ ਮੌਤ, ਕਈ ਜਖ਼ਮੀ