ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਸਬ ਇੰਸਪੈਕਟਰ ਬਣੀ ਸਿਮਰਨਜੀਤ ਦਾ ਕੀਤਾ ਸਨਮਾਨ

Garry Baring
ਅਮਲੋਹ : ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ, ਸਾਬਕਾ ਕੌਂਸਲਰ ਹਰਵਿੰਦਰ ਵਾਲੀਆ ਅਤੇ ਹੋਰ ਸਬ ਇੰਸਪੈਕਟਰ ਬਣੀ ਸਿਮਰਨਜੀਤ ਕੌਰ ਦਾ ਸਨਮਾਨ ਕਰਦੇ ਹੋਏ। ਤਸਵੀਰ : ਅਨਿਲ ਲੁਟਾਵਾ

(ਅਨਿਲ ਲੁਟਾਵਾ) ਅਮਲੋਹ। ਅਮਲੋਹ ਹਲਕੇ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ (Garry Baring) ਨੇ ਸਾਬਕਾ ਕੌਂਸਲਰ ਅਤੇ ਵਾਲਮੀਕ ਸਭਾ ਦੇ ਸੂਬਾਈ ਮੀਤ ਪ੍ਰਧਾਨ ਹਰਵਿੰਦਰ ਵਾਲੀਆ ਦੇ ਅਮਲੋਹ ਦਫ਼ਤਰ ਵਿਚ ਰੱਖੇ ਇਕ ਸਮਾਗਮ ਦੌਰਾਨ ਅਮਲੋਹ ਸਬ ਡਵੀਜਨ ਦੇ ਪਿੰਡ ਅੰਨੀਆਂ ਦੀ ਜੰਮਪਲ ਅਤੇ ਪੰਜਾਬ ਪੁਲਿਸ ਵਿਚ ਸਬ ਇੰਸਪੈਕਟਰ ਬਣੀ ਸਿਮਰਨਜੀਤ ਕੌਰ ਅਤੇ ਉਸ ਦੇ ਕੋਚ ਰਿਟ. ਹੈਡ ਟੀਚਰ ਹਰਬੰਸ ਸਿੰਘ ਨੀਲੋ ਦਾ ਵਿਸ਼ੇਸ਼ ਸਨਮਾਨ ਕੀਤਾ।

ਹਰਵਿੰਦਰ ਵਾਲੀਆ ਦੀ ਅਗਵਾਈ ਵਿਚ ਹੋਏ ਇਸ ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਗੈਰੀ ਬੜਿੰਗ ਨੇ ਕਿਹਾ ਕਿ ਸਾਨੂੰ ਲੜਕੀਆਂ ਦਾ ਲੜਕਿਆਂ ਵਾਂਗ ਸਨਮਾਨ ਕਰਨਾ ਚਾਹੀਦਾ ਹੈ ਕਿਉਂਕਿ ਅੱਜ ਲੜਕੀਆਂ ਲੜਕਿਆਂ ਦੇ ਮੁਕਾਬਲੇ ਕਿਸੇ ਵੀ ਖੇਤਰ ਵਿਚ ਪਿੱਛੇ ਨਹੀਂ ਹਨ। ਇਸ ਮੌਕੇ ਸ੍ਰੀ ਵਾਲੀਆ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅੱਜ ਸ੍ਰੀ ਭਗਵੰਤ ਮਾਨ ਮੁੱਖ ਮੰਤਰੀ ਦੀ ਅਗਵਾਈ ਹੇਠ ਬਣੀ ਸਰਕਾਰ ਵੱਲੋਂ ਬਿਨਾ ਪੈਸੇ ਯੋਗਤਾ ਦੇ ਅਧਾਰ ‘ਤੇ ਵੱਖ-ਵੱਖ ਵਿਭਾਗਾਂ ਵਿਚ ਨੌਕਰੀਆਂ ਮਿਲ ਰਹੀਆਂ ਹਨ ਜਦੋ ਕਿ ਪਿਛਲੀਆਂ ਸਰਕਾਰਾਂ ਦੀ ਕਾਰਗੁਜ਼ਾਰੀ ਤੋਂ ਹਰ ਵਰਗ ਖਫ਼ਾ ਸੀ। (Garry Baring)

ਅਮਲੋਹ: ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ, ਸਾਬਕਾ ਕੌਂਸਲਰ ਹਰਵਿੰਦਰ ਵਾਲੀਆ ਅਤੇ ਹੋਰ ਸਬ ਇੰਸਪਕੈਟਰ ਬਣੀ ਸਿਮਰਨਜੀਤ ਕੌਰ ਅਤੇ ਕੋਚ ਹਰਬੰਸ ਸਿੰਘ ਨੀਲੋ ਦਾ ਸਨਮਾਨ ਕਰਦੇ ਹੋਏ। ਤਸਵੀਰ : ਅਨਿਲ ਲੁਟਾਵਾ

ਉਨ੍ਹਾਂ ਸਬ ਇੰਸਪੈਕਟਰ ਬਣੀ ਸਿਮਰਨਜੀਤ ਕੌਰ ਅਤੇ ਉਸ ਦੇ ਪਰਿਵਾਰ ਨੂੰ ਵੀ ਵਧਾਈ ਦਿੱਤੀ। ਇਸ ਮੌਕੇ ਬਾਰ ਐਸੋਸੀਏਸਨ ਦੇ ਪ੍ਰਧਾਨ ਅਮਰੀਕ ਸਿੰਘ ਔਲਖ, ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਸਿਕੰਦਰ ਸਿੰਘ ਗੋਗੀ, ਮਾਸਟਰ ਜਰਨੈਲ ਸਿੰਘ ਸਹੋਤਾ, ਮਾਸਟਰ ਗੁਰਪਾਲ ਸਿੰਘ ਅੰਨੀਆਂ, ਵਾਲਮੀਕ ਸਭਾ ਦੇ ਜਿਲਾ ਪ੍ਰਧਾਨ ਜਗਰੂਪ ਸਿੰਘ ਸਮਸ਼ਪੁਰ, ਜਨਰਲ ਸਕੱਤਰ ਅਵਤਾਰ ਸਿੰਘ ਹਿੰਮਤਗੜ੍ਹ, ਬਲਾਕ ਪ੍ਰਧਾਨ ਪਿ੍ਰੰਸ ਬੈਸ, ਬਾਰੇ ਖਾਂ, ਸਨੀ ਮਾਹੀ, ਯੂਨਿਟ ਪ੍ਰਧਾਨ ਹਰਜਿੰਦਰ ਲਾਡੀ, ਬੇਅੰਤ ਸਿੰਘ ਸਲਾਣੀ ਅਤੇ ਜਤਿੰਦਰ ਸਿੰਘ ਅਮਲੋਹ ਆਦਿ ਮੌਜੂਦ ਸਨ।