ਮਹਿਲਾਵਾਂ ਨੂੰ ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਛੇਤੀ ਦਿੱਤਾ ਜਾਵੇਗੀ
(ਅਨਿਲ ਲੁਟਾਵਾ) ਅਮਲੋਹ। ਹਲਕਾ ਵਿਧਾਇਕ ਅਮਲੋਹ ਗੁਰਿੰਦਰ ਸਿੰਘ ਗੈਰੀ ਬੜਿੰਗ ਵੱਲੋਂ ਪਾਰਟੀ ਦੇ ਸੀਨੀਅਰ ਆਗੂਆਂ ਸਮੇਤ ਲੋਕ ਸਭਾ ਹਲਕਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਜੀ ਪੀ ਦੇ ਹੱਕ ਵਿੱਚ ਵੱਖ-ਵੱਖ ਪਿੰਡਾਂ ਵਿੱਚ ਲੋਕਾਂ ਨਾਲ ਮੀਟਿੰਗਾਂ ਕਰਕੇ ਚੋਣ ਪ੍ਰਚਾਰ ਕੀਤਾ ਗਿਆ ਅਤੇ ਪਾਰਟੀ ਉਮੀਦਵਾਰ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ। ( Election campaign) ਉਨ੍ਹਾਂ ਪਿੰਡ ਮਾਜਰਾ ਮੰਨਾ ਸਿੰਘ ਵਾਲਾ ਵਿਖੇ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ 2022 ਤੋਂ ਪਹਿਲਾਂ ਪੰਜਾਬ ਵਾਸੀਆਂ ਨੂੰ 10 ਗਰੰਟੀਆਂ ਦਿੱਤੀਆਂ ਗਈਆਂ ਸਨ। ਜਿਨਾਂ ਵਿੱਚੋਂ ਪੰਜਾਬ ਸਰਕਾਰ ਵੱਲੋਂ ਨੌ ਗਰੰਟੀਆਂ ਪੂਰੀਆਂ ਕੀਤੀਆਂ ਗਈਆਂ ਹਨ ਤੇ ਰਹਿੰਦੀ ਇੱਕ ਗਰੰਟੀ ਵੀ ਮਹਿਲਾਵਾਂ ਨੂੰ ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਜਲਦੀ ਪੂਰੀ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਸਕੂਲ ਆਫ ਐਮੀਨੈਸ ਅਮਲੋਹ ਦੇ ਮੈਰਿਟ ’ਚ ਆਏ ਵਿਦਿਆਰਥੀ ਕੀਤੇ ਸਨਮਾਨਿਤ
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 43 ਹਜ਼ਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਸਿੱਖਿਆ ਤੇ ਸਿਹਤ ਦੇ ਖੇਤਰ ਵਿੱਚ ਵੀ ਵੱਡੇ ਸੁਧਾਰ ਕੀਤੇ ਗਏ ਹਨ। ਜਿਸਦੇ ਤਹਿਤ ਸਕੂਲ ਆਫ ਐਮੀਨਸ ਅਮਲੋਹ ਦੀ ਇਮਾਰਤ ’ਤੇ ਸਵਾ ਤਿੰਨ ਕਰੋੜ ਰੁਪਏ ਦੀ ਲਾਗਤ ਨਾਲ ਸੁੰਦਰ ਦਿਖ ਦਿੱਤੀ ਗਈ ਹੈ। ਜਿਸ ਵਿੱਚ ਨਿੱਜੀ ਸਕੂਲਾਂ ਤੋਂ ਵੀ ਵਧੇਰੇ ਵਿਦਿਆਰਥੀਆਂ ਨੂੰ ਅਤਿ ਆਧੁਨਿਕ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ ਹਨ। ਸਰਕਾਰ ਵੱਲੋਂ ਦੋ ਸਾਲ ਵਿੱਚ 800 ਮੁਹੱਲਾ ਕਲੀਨਿਕ ਸ਼ੁਰੂ ਕੀਤੇ ਗਏ ਹਨ। ਜਦੋਂ ਕਿ ਦੂਸਰੀਆਂ ਪਾਰਟੀ ਦੀਆਂ ਸਰਕਾਰਾਂ ਵੱਲੋਂ 75 ਸਾਲਾਂ ਵਿੱਚ ਸਿਰਫ 85 ਸੀਐਚਸੀ ਬਣਾਏ ਗਏ ਸਨ । ਸੜਕੀ ਹਾਦਸਿਆਂ ਦੇ ਸ਼ਿਕਾਰ ਜਖਮੀਆਂ ਦੀ ਸਹਾਇਤਾ ਲਈ ਹਰ 25 ਕਿਲੋਮੀਟਰ ਤੇ ਸੜਕ ਸੁਰੱਖਿਆ ਫੋਰਸ ਦੇ ਜਵਾਨ ਤੈਨਾਤ ਹਨ ਜਿਨਾਂ ਵੱਲੋਂ ਜਖਮੀਆਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਜਾਇਆ ਜਾਂਦਾ ਹੈ। ( Election campaign)
ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਤੇ ਕੁਝ ਸਮੱਸਿਆਵਾਂ ਮੌਕੇ ’ਤੇ ਹੀ ਹੱਲ ਕੀਤੀਆਂ
ਉਨ੍ਹਾਂ ਕਿਹਾ ਕਿ ਹਲਕਾ ਅਮਲੋਹ ਦੀਆਂ 22 ਸੜਕਾਂ ਪਾਸ ਹੋ ਚੁੱਕੀਆਂ ਹਨ ਜਿਨਾਂ ਦਾ ਜਲਦ ਹੀ ਕੰਮ ਸ਼ੁਰੂ ਹੋ ਜਾਵੇਗਾ। ਉਹਨਾਂ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਤੇ ਕੁਝ ਸਮੱਸਿਆਵਾਂ ਮੌਕੇ ’ਤੇ ਹੀ ਹੱਲ ਕੀਤੀਆਂ। ਇਸ ਮੌਕੇ ਸੀਨੀਅਰ ਆਗੂ ਦਰਸ਼ਨ ਸਿੰਘ ਚੀਮਾ, ਰਣਜੀਤ ਸਿੰਘ ਪਨਾਗ, ਸ਼ਿੰਗਾਰਾ ਸਿੰਘ ਸਲਾਣਾ, ਬਲਾਕ ਪ੍ਰਧਾਨ ਰਣਧੀਰ ਸਿੰਘ ਨਰਾਇਣਗੜ੍ਹ, ਕਿਸ਼ੋਰ ਚੰਦ ਖੰਨਾ, ਭੁਪਿੰਦਰ ਸਿੰਘ ਸੰਧੂ, ਪਰਮਜੀਤ ਸਿੰਘ ਗਿੱਲ, ਸੁਖਵਿੰਦਰ ਸਿੰਘ ਗੋਰਾ, ਸ਼ਮਸ਼ੇਰ ਸਿੰਘ ਗੋਸਲ, ਹਰਪ੍ਰੀਤ ਸਿੰਘ ਜੰਜੂਆ, ਜਸਪ੍ਰੀਤ ਸਿੰਘ, ਕਿਰਨਵੀਰ ਸਿੰਘ, ਹਰੀ ਸਿੰਘ ਅਕਾਲੀ ਜਸਵੀਰ ਸਿੰਘ ਮਾਸਟਰ, ਗੁਰਕੀਰਤ ਸਿੰਘ ਅਕਾਲੀ, ਚਰਨਜੀਤ ਸਿੰਘ, ਅਮਰੀਕ ਸਿੰਘ ਜਗਜੀਤ ਸਿੰਘ, ਰੁਲਦ ਖਾਨ ਤੋਂ ਇਲਾਵਾ ਪਿੰਡ ਵਾਸੀ ਹਾਜ਼ਰ ਸਨ।