ਹਲਕਾ ਅਮਲੋਹ ਦੇ ਪਿੰਡਾਂ ਦੇ ਵਿਕਾਸ ਲਈ ਗ੍ਰਾਂਟਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ :ਵਿਧਾਇਕ ਗੈਰੀ ਬੜਿੰਗ
(ਅਨਿਲ ਲੁਟਾਵਾ) ਅਮਲੋਹ। ਆਮ ਆਦਮੀ ਪਾਰਟੀ ਦੀ ਸਰਕਾਰ ਦਾ ਸੁਪਨਾ ਪੰਜਾਬ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣਾ ਹੈ ਜਿਸ ਲਈ ਆਪ ਸਰਕਾਰ ਵੱਲੋਂ ਯਤਨ ਜਾਰੀ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਪਿੰਡ ਅਤੇ ਸ਼ਹਿਰਾਂ ਦੀ ਨੁਹਾਰ ਬਦਲੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ (MLA Garry Birring) ਨੇ ਅੱਜ ਹਲਕਾ ਅਮਲੋਹ ਦੇ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਨੂੰ ਲੱਖਾਂ ਰੁਪਏ ਦੀਆਂ ਗ੍ਰਾਂਟਾਂ ਦੇ ਚੈੱਕ ਤਕਸੀਮ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਇਹ ਵੀ ਪੜ੍ਹੋ : ਚੂਹਾ ਦੇ ਕੱਟਣ ’ਤੇ ਮੰਗਿਆ 6 ਲੱਖ, ਮਿਲਣਗੇ ਸਿਰਫ 67 ਹਜ਼ਾਰ, ਜਾਣੋ ਕੀ ਹੈ ਮਾਮਲਾ?
ਉਨ੍ਹਾਂ ਅੱਗੇ ਕਿਹਾ ਕਿ ਹਲਕਾ ਅਮਲੋਹ ਦੇ ਵਿਕਾਸ ਲਈ ਗ੍ਰਾਂਟਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਪੰਚਾਇਤਾਂ ਪਿੰਡਾਂ ਦਾ ਵਿਕਾਸ ਇਮਾਨਦਾਰੀ ਅਤੇ ਤਸੱਲੀਬਖਸ ਤਰੀਕੇ ਨਾਲ ਕਰਵਾਉਣ। ਉਨ੍ਹਾਂ ਅੱਗੇ ਕਿਹਾ ਕਿ ਵਿਕਾਸ ਕੰਮਾਂ ਵਿੱਚ ਮਟੀਰੀਅਲ ਜੇਕਰ ਘਟੀਆ ਵਰਤਿਆਂ ਗਿਆ ਦਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਹਲਕਾ ਅਮਲੋਹ ਅੰਦਰ ਚੱਲਦੇ ਵਿਕਾਸ ਕੰਮਾਂ ਵਿੱਚ ਕਿਸੇ ਪ੍ਰਕਾਰ ਦੀ ਕਮੀ ਪਾਈ ਜਾਂਦੀ ਹੈ ਮੇਰੇ ਧਿਆਨ ਵਿੱਚ ਜ਼ਰੂਰ ਲਿਆਂਦਾ ਜਾਵੇ। ਕਿਉਂਕਿ ‘ਆਪ’ ਸਰਕਾਰ ਲੋਕਾਂ ਦੀ ਸੇਵਾ ਅਤੇ ਉਨ੍ਹਾਂ ਦੀਆਂ ਸੁਵਿਧਾਵਾਂ ਲਈ ਹਰ ਵਕਤ ਤਿਆਰ ਹੈ।
ਵਿਧਾਇਕ ਗੈਰੀ ਬੜਿੰਗ ਵੱਲੋਂ ਅੱਜ ਪਿੰਡ ਲੱਖਾ ਸਿੰਘ ਵਾਲਾ, ਚੈਹਿਲਾਂ, ਬੜੈਚਾ, ਮਰਾਰੜੂ, ਗੁਰਧਨਪੁਰ ਦੀਆਂ ਪੰਚਾਇਤਾਂ ਨੂੰ ਸਾਂਝਾ ਸਮਸਾਨਘਾਟ ਬਣਾਉਣ ਲਈ 5-5 ਲੱਖ ਰੁਪਏ ਦੀ ਗ੍ਰਾਂਟ ਦੇ ਚੈੱਕ, ਰਾਏਪੁਰ ਅਰਾਈਆਂ ਵਿਖੇ ਯਾਦਗਾਰੀ ਗੇਟ ਬਣਾਉਣ ਲਈ 10 ਲੱਖ ਰੁਪਏ, ਘੂਲੁਮਾਜਰਾ ਵਿਖੇ ਸੀਵਰੇਜ ਪਾਉਣ ਲਈ 3 ਲੱਖ ਰੁਪਏ ਅਤੇ ਪਿੰਡ ਮੁੱਢੜੀਆ ਨੂੰ ਧਰਮਸਾਲਾ ਲਈ 2 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਦਿੱਤਾ ਗਿਆ।
ਪੰਚਾਇਤਾਂ ਵੱਲੋਂ MLA Garry Birring ਦਾ ਵਿਸ਼ਸ ਸਨਮਾਨ
ਇਸ ਮੌਕੇ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦਾ ਵਿਸ਼ਸ ਸਨਮਾਨ ਅਤੇ ਧੰਨਵਾਦ ਵੀ ਕੀਤਾ ਗਿਆ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਪਿੰਡਾਂ ਦੇ ਵਿਕਾਸ ਲਈ ਵੱਡੇ ਸਹਿਯੋਗ ਦਾ ਭਰੋਸਾ ਦਿੱਤਾ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਕਿਸਾਨ ਵਿੰਗ ਜਿਲ੍ਹਾ ਫਤਿਹਗੜ੍ਹ ਸਾਹਿਬ ਦੇ ਪ੍ਰਧਾਨ ਦਰਸ਼ਨ ਸਿੰਘ ਚੀਮਾ, ਸੀਨੀਅਰ ਆਗੂ ਸਿੰਗਾਰਾ ਸਿੰਘ ਸਲਾਣਾ, ਰਣਜੀਤ ਸਿੰਘ ਪਨਾਗ ਸੀਨੀਅਰ ਆਗੂ, ਯਾਦਵਿੰਦਰ ਸਿੰਘ ਲੱਕੀ ਭਲਵਾਨ ਸਲਾਣਾ, ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਜ਼ਿਲ੍ਹਾ ਜਨਰਲ ਸਕੱਤਰ ਗੁਰਮੀਤ ਸਿੰਘ ਰਾਮਗੜ੍ਹ , ਪ੍ਰਧਾਨ ਪਰਮਵੀਰ ਸਿੰਘ ਮਾਂਗਟ, ਗੁਰਮੀਤ ਸਿੰਘ ਛੰਨਾ, ਦਰਸ਼ਨ ਸਿੰਘ ਭੱਦਲਥੂਹਾ, ਯੂਥ ਆਗੂ ਮਨਿੰਦਰ ਸਿੰਘ ਭੱਟੋ, ਸਤਨਾਮ ਸਿੰਘ ਚੈਹਿਲਾਂ, ਰਾਮ ਬਾਵਾ ਦਫਤਰ ਇੰਚਾਰਜ ਅਤੇ ਪਿੰਡ ਵਾਸੀ ਮੌਜੂਦ ਸਨ।