ਸਾਬਕਾ ਵਿਧਾਇਕ ਗੁਰਤੇਜ ਸਿੰਘ ਘੁੜਿਆਣਾ ਦੀ ਸ਼੍ਰੋਮਣੀ ਅਕਾਲੀ ਦਲ ਵਿਚ ਹੋਈ ਘਰ ਵਾਪਸੀ

MLA, Gurnesh Singh Ghuriana, Returns Home, SAD

ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤਾ ਨਿੱਘਾ ਸਵਾਗਤ

ਸੁਧੀਰ ਅਰੋੜਾ, ਅਬੋਹਰ

ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਬੱਲੂਆਣਾ ਤੋਂ ਤਿੰਨ ਵਾਰ ਵਿਧਾਇਕ ਰਹੇ ਸ. ਗੁਰਤੇਜ ਸਿੰਘ ਘੁੜਿਆਣਾ ਦੀ ਅੱਜ ਸ਼੍ਰੋਮਣੀ ਅਕਾਲੀ ਦਲ ਵਿਚ ਘਰ ਵਾਪਸੀ ਹੋ ਗਈ ਹੈ। ਉਨ੍ਹਾਂ ਨੂੰ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਸਿਰੋਪਾ ਭੇਟ ਕਰਕੇ ਪਾਰਟੀ ਵਿਚ ਸ਼ਾਮਿਲ ਕੀਤਾ। ਇਸ ਦੌਰਾਨ ਸ.ਘੁੜਿਆਣਾ ਦੇ ਹਮਾਇਤੀ ਵੀ ਵੱਡੀ ਗਿਣਤੀ ਵਿਚ ਹਾਜ਼ਰ ਸਨ । ਸ.ਸੁਖਬੀਰ ਸਿੰਘ ਬਾਦਲ ਨੇ ਸ. ਘੁੜਿਆਣਾ ਦਾ ਪਾਰਟੀ ਵਿਚ ਵਾਪਸ ਆਉਣ ਤੇ ਨਿੱਘਾ ਸਵਾਗਤ ਕੀਤਾ। ਇਸ ਮੌਕੇ ਤੇ ਫ਼ਾਜ਼ਿਲਕਾ ਜ਼ਿਲ੍ਹੇ ਦੇ ਕੋਆਰਡੀਨੇਟਰ ਸਤਿੰਦਰਜੀਤ ਸਿੰਘ ਮੰਟਾਂ ਹਲਕਾ ਬੱਲੂਆਣਾ ਦੇ ਇੰਚਾਰਜ ਪ੍ਰਕਾਸ਼ ਸਿੰਘ ਭੱਟੀ ਸਾਬਕਾ ਵਿਧਾਇਕ ਅਤੇ ਹੋਰ ਅਕਾਲੀ ਆਗੂ ਵੀ ਹਾਜ਼ਰ ਸਨ ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

 

 

LEAVE A REPLY

Please enter your comment!
Please enter your name here