ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਨੇ ਦਿੱਤੀ 10 ਲੱਖ ਰੁਪਏ ਦੀ ਸਹਾਇਤਾ

ਡਿਪਟੀ ਕਮਿਸ਼ਨਰ ਵੱਲੋਂ ਸੰਕਟ ਦੇ ਮੌਕੇ ਵੱਧ ਤੋਂ ਵੱਧ ਸਹਾਇਤਾ ਦੇਣ ਦੀ ਅਪੀਲ

ਅੰਮ੍ਰਿਤਸਰ, (ਰਾਜਨ ਮਾਨ) ਕੋਵਿਡ 19 ਦੌਰਾਨ ਪੈਦਾ ਹੋਈ ਸਥਿਤੀ, ਜਿਸ ਵਿੱਚ ਦਿਹਾੜੀਦਾਰ ਲੋਕਾਂ ਨੂੰ ਘਰਾਂ ਵਿੱਚ ਬੈਠਣ ਲਈ ਮਜ਼ਬੂਰ ਹੋਣਾ ਪਿਆ ਹੈ, ਨੂੰ ਦਾਲ-ਰੋਟੀ ਦਾ ਪ੍ਰਬੰਧ ਕਰਨ ਲਈ ਸਰਕਾਰ ਦੇ ਨਾਲ-ਨਾਲ ਸਮਾਜ ਸੇਵੀ ਸੰਸਥਾਵਾਂ ਵੀ ਮੈਦਾਨ ਵਿਚ ਡਟ ਗਈਆਂ ਹਨ, ਪਰ ਅਜੇ ਵੀ ਲੋਕ ਵਿੱਤੀ ਸਹਾਇਤਾ ਦੇਣ ਲਈ ਲਗਾਤਾਰ ਜਿਲ੍ਹਾ ਪ੍ਰਸ਼ਾਸ਼ਨ ਨਾਲ ਸੰਪਰਕ ਕਰ ਰਹੇ ਸਨ

ਗੁਰੂ ਨਗਰੀ ਅੰਮ੍ਰਿਤਸਰ, ਜਿੱਥੇ ਗੁਰੂ ਰਾਮਦਾਸ ਜੀ ਦੀ ਕ੍ਰਿਪਾ ਸਦਕਾ ਸ਼ਾਇਦ ਹੀ ਕੋਈ ਭੁੱਖ ਤੋਂ ਬਿਨਾਂ ਦਿਨ ਕੱਟਦਾ ਹੋਵੇ, ਦੇ ਲੋਕਾਂ ਵੱਲੋਂ ਵਿਖਾਏ ਜਾ ਰਹੇ ਉਤਸ਼ਾਹ ਨੂੰ ਮੱਦੇਨਜ਼ਰ ਰੱਖਦੇ ਹੋਏ ਡਿਪਟੀ ਕਮਿਸ਼ਨਰ ਸ. ਸ਼ਿਵਦੁਲਾਰ ਸਿੰਘ ਢਿਲੋਂ ਨੇ ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਅਧੀਨ ‘ ‘ਕੋਵਿਡ 19 ਰਿਲੀਫ ਫੰਡ’ ਕਾਇਮ ਕਰ ਦਿੱਤਾ ਹੈ ਅੱਜ ਵਿਧਾਇਕ ਸ. ਇੰਦਰਬੀਰ ਸਿੰਘ ਬੁਲਾਰੀਆ ਨੇ ਉਕਤ ਫੰਡ ਲਈ ਆਪਣੇ ਨਿੱਜੀ ਖਾਤੇ ਵਿੱਚੋਂ  10 ਲੱਖ ਰੁਪਏ ਦਾ ਚੈਕ ਦੇ ਕੇ ਫੰਡ ਦੀ ਸ਼ੁਰੂਆਤ ਕੀਤੀ ਇਸ ਮੌਕੇ ਸ: ਬੁਲਾਰੀਆਂ ਨੂੰ ਸਮੂਹ ਰਾਜਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਆਪਸੀ ਮਤਭੇਦ ਭੁਲਾ ਕੇ ਮਾਨਵਤਾ ਦੀ ਭਲਾਈ ਲਈ ਅੱਗੇ ਆਉਣ

ਡਿਪਟੀ ਕਮਿਸ਼ਨਰ ਸ. ਢਿਲੋਂ ਨੇ ਸ. ਇੰਦਰਬੀਰ ਸਿੰਘ ਬੁਲਾਰੀਆ ਵੱਲੋਂ ਲੋੜ ਵੇਲੇ ਜਿਲ੍ਹਾ ਵਾਸੀਆਂ ਲਈ ਦਿੱਤੇ ਗਏ ਇਸ ਪੈਸੇ ਲਈ ਧੰਨਵਾਦ ਕਰਦੇ ਸ਼ਹਿਰ ਦੇ ਵਪਾਰੀਆਂ, ਰਾਜਸੀ ਵਿਅਕਤੀਆਂ, ਸਨਅਤਕਾਰਾਂ ਅਤੇ ਆਰਥਿਕ ਤੌਰ ‘ਤੇ ਸਮਰੱਥ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਲੋੜਵੰਦਾਂ ਤੱਕ ਨਿਤ ਵਰਤੋਂ ਦੀਆਂ ਵਸਤਾਂ ਮੁਹੱਈਆ ਕਰਵਾਉਣ ਲਈ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਵਿੱਚ ਆਪਣਾ ਯੋਗਦਾਨ ਪਾਉਣ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।