ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕੀਤਾ ਵੱਖ-ਵੱਖ ਮੰਡੀਆਂ ਦਾ ਦੌਰਾ

MLA-Jagdeep-Kamboj-Goldy
ਜਲਾਲਾਬਾਦ। ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਖ-ਵੱਖ ਮੰਡੀਆਂ ਦਾ ਦੌਰਾ ਕਰਦੇ ਹੋਏ।

ਸਰਕਾਰ ਕਿਸਾਨਾਂ ਦੀ ਫਸਲ ਦਾ ਇੱਕ ਇੱਕ ਦਾਣਾ ਖਰੀਦ ਕਰਨ ਲਈ ਵਚਨਬੱਧ ਹੈ : MLA Jagdeep Kamboj ਗੋਲਡੀ

ਜਲਾਲਾਬਾਦ (ਰਜਨੀਸ਼ ਰਵੀ)। ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ ਹਲਕੇ ਦੀਆਂ ਵੱਖ-ਵੱਖ ਮੰਡੀਆਂ ਦਾ ਦੌਰਾ ਕਰਕੇ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ। ਇਸ ਮੌਕੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੰਡੀਆਂ ਤੇ ਫੋਕਲ ਪੁਆਇੰਟਾਂ ’ਚ ਖਰੀਦ ਪ੍ਰਕਿਰਿਆ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਮੌਸਮ ਦੇ ਚੱਲਦੇ ਨਮੀ ਨੂੰ ਲੈ ਕੇ ਕਿਸਾਨਾਂ ਨੂੰ ਥੋੜੀ ਬਹੁਤੀ ਮੁਸ਼ਕਲ ਆ ਰਹੀ ਹੈ। (MLA Jagdeep Kamboj)

ਉਨ੍ਹਾਂ ਨੇ ਕਿਹਾ ਕਿ ਕਣਕ ਦੀ ਨਮੀ ਚੈੱਕ ਕਰਨ ’ਤੇ ਕਣਕ ਦੀ ਢੇਰੀ ਵਿੱਚ ਨਮੀ ਦੀ ਮਾਤਰਾ ਸਹੀ ਪਾਈ ਜਾਂਦੀ ਹੈ ਤਾਂ ਉਸ ਢੇਰੀ ਦੀ ਸਾਫ਼-ਸਫ਼ਾਈ ਕਰਕੇ ਤੁਲਾਈ ਨਾਲੋ-ਨਾਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਕਣਕ ਦੀ ਫਸਲ ਨੂੰ ਤਰ੍ਹਾਂ ਸੁਕਾ ਕੇ ਹੀ ਮੰਡੀਆਂ ਵਿੱਚ ਲਿਆਉਣ ਤਾਂ ਜੋ ਕਿ ਉਨ੍ਹਾਂ ਨੂੰ ਫਸਲ ਵੇਚਣ ਵਿੱਚ ਕਿਸੇ ਵੀ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ।

ਉਨ੍ਹਾਂ ਕਿਹਾ ਕਿ ਅੱਜ ਵੱਖ-ਵੱਖ ਮੰਡੀਆਂ ਦਾ ਦੌਰਾ ਕੀਤਾ ਗਿਆ ਹੈ ਜਿੱਥੇ ਕਿ ਪ੍ਰਬੰਧ ਮੁਕੰਮਲ ਪਾਏ ਗਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਬੈਠਣ ਲਈ ਸ਼ੈੱਡ, ਪੀਣ ਵਾਲਾ ਪਾਣੀ ਤੇ ਪਖਾਨੇ ਆਦਿ ਦੇ ਪ੍ਰਬੰਧ ਮੰਡੀ ਬੋਰਡ ਵਿਭਾਗ ਵੱਲੋਂ ਸਰਕਾਰ ਦੀਆਂ ਹਦਾਇਤਾਂ ਦੇ ਅਨੁਸਾਰ ਸੁਚੱਜੇ ਢੰਗ ਨਾਲ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਖਰੀਦੀ ਕੀਤੀ ਗਈ ਕਣਕ ਦੀ ਅਦਾਇਗੀ ਦੇ ਪੈਸਾ ਵੀ ਵੱਖ-ਵੱਖ ਖਰੀਦ ਏਜੰਸੀਆਂ ਨੂੰ ਐਡਵਾਈਸ ਹੀ ਜਨਰੇਟ ਹੋ ਚੁੱਕਿਆ ਹੈ ।

Also Read : ਸਕੂਲੀ ਬੱਚਿਆਂ ਦੀ ਸੁਰੱਖਿਆ ਲਈ ਰੀਜ਼ਨਲ ਟਰਾਂਸਪੋਰਟ ਅਫ਼ਸਰ ਸਖ਼ਤ, ਬੱਸਾਂ ਦੇ ਕੱਟੇ ਧਡ਼ਾਧਡ਼ ਚਲਾਨ

ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੀ ਫਸਲ ਦਾ ਇੱਕ ਇੱਕ ਦਾਣਾ ਖਰੀਦ ਕਰਨ ਲਈ ਵਚਨਬੱਧ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਮੰਡੀ ਬੋਰਡ ਦੇ ਅਧਿਕਾਰੀ ਤੋਂ ਇਲਾਵਾ ਵੱਖ-ਵੱਖ ਸਰਕਾਰੀ ਖਰੀਦ ਏਜੰਸੀਆਂ ਦੇ ਅਧਿਕਾਰੀ ਵੀ ਨਾਲ ਹਾਜ਼ਰ ਸਨ।

LEAVE A REPLY

Please enter your comment!
Please enter your name here