ਇਲਾਕੇ ਦੀ ਸੰਗਤ ਦਰਸ਼ਨ ਕਰਨ ਲਈ ਤਲਵੰਡੀ ਸਾਬੋ ਤੇ ਸ੍ਰੀ ਦਰਬਾਰ ਸਾਹਿਬ ਅਮ੍ਰਿੰਤਸਰ ਲਈ ਉਤਸ਼ਾਹ ਨਾਲ ਹੋਈ ਰਵਾਨਾ
(ਰਜਨੀਸ਼) ਜਲਾਲਾਬਾਦ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵੱਲੋਂ ਜਿਥੇ ਲੋਕ ਹਿੱਤ ਫੈਸਲੇ ਲਏ ਜਾ ਰਹੇ ਹਨ। ਇਸੇ ਤਰ੍ਹਾਂ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇੱਕ ਹੋਰ ਨਵੇਕਲੀ ਪਹਿਲ ਕੱਦਮੀ ਕਰਦੇ ਹੋਏ ਤੀਰਥ ਯਾਤਰਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦੇ ਤਹਿਤ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ ਅੱਜ ਤਲਵੰਡੀ ਸਾਬੋ ਤੇ ਸ੍ਰੀ ਦਰਬਾਰ ਸਾਹਿਬ ਸ੍ਰੀ ਅਮ੍ਰਿੰਤਸਰ ਸਾਹਿਬ ਦੇ ਦਰਸ਼ਨਾਂ ਲਈ ਸਿੰਘ ਸਭਾ ਗੁਰੂਦੁਆਰਾ ਸਾਹਿਬ ਜਲਾਲਾਬਾਦ ਤੋਂ ਬੱਸ ਰਵਾਨਾ ਕੀਤੀ ਗਈ। (Mukhyamantri Teerth Yatra)
ਇਸ ਮੌਕੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਜਿਥੇ ਕਿ ਪੰਜਾਬ ਦੇ ਲੋਕਾਂ ਨੇ ਵਿਸ਼ਵਾਸ਼ ਕਰਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਲਿਆਂਦਾ ਹੈ ਤੇ ਉਨ੍ਹਾਂ ਦਾ ਵੀ ਫਰਜ਼ ਬਣਦਾ ਹੈ ਕਿ ਲੋਕਾਂ ਨੂੰ ਮੁਫਤ ਵਿਚ ਅਰਾਮਦਾਇਕ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾਣ । ਉਨ੍ਹਾਂ ਕਿਹਾ ਕਿ ਅੱਜ ਦੀ ਮੁੱਖ ਮੰਤਰੀ ਤੀਰਥ ਯਾਤਰਾ ਦੇ ਦੌਰਾਨ ਬੱਸ ਰਵਾਨਾ ਕੀਤੀ ਗਈ ਹੈ ਅਤੇ ਇਲਾਕੇ ਭਰ ਦੀ ਸੰਗਤ ਉਤਸ਼ਾਹ ਦੇ ਨਾਲ ਦਰਸ਼ਨ ਕਰਨ ਲਈ ਰਵਾਨਾ ਹੋ ਰਹੀ ਹੈ। Mukhyamantri Teerth Yatra
ਇਹ ਵੀ ਪੜ੍ਹੋ: ਮੁੱਖ ਮੰਤਰੀ ਮਾਨ ਨੇ ਮੁਲਾਜ਼ਮਾਂ ਨੂੰ ਦਿੱਤਾ ਨਵੇਂ ਸਾਲ ਦਾ ਤੋਹਫ਼ਾ, ਸੋਸ਼ਲ ਮੀਡੀਆ ’ਤੇ ਦਿੱਤੀ ਜਾਣਕਾਰੀ
ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਆਉਣ ਵਾਲੇ ਸਮੇਂ ’ਚ ਹੋਰ ਵੀ ਧਾਰਮਿਕ ਸਥਾਨਾਂ ਲਈ ਮੁੱਖ ਮੰਤਰੀ ਤੀਰਥ ਯਾਤਰਾ ਦੇ ਤਹਿਤ ਬੱਸਾਂ ਰਵਾਨਾਂ ਕੀਤੀਆਂ ਜਾਣਗੀਆਂ ਤਾਂ ਕਿ ਲੋਕ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਸਕਣ। ਇਸ ਮੌਕੇ ਹਾਜ਼ਰ ਸੰਗਤਾਂ ਦੇ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦਾ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਤਹਿਸੀਲਦਾਰ ਜਲਾਲਾਬਾਦ ਵਿਜੇ ਬਹਿਲ, ਮਾਰਕਿਟ ਕਮੇਟੀ ਦੇ ਚੇਅਰਮੈਨ ਦੇਵ ਰਾਜ ਸ਼ਰਮਾ , ਸ਼ਹਿਰੀ ਪ੍ਰਧਾਨ ਆਮ ਆਦਮੀ ਪਾਰਟੀ ਅੰਕੁਸ਼ ਮੁਟਨੇਜਾ ਤੋਂ ਇਲਾਵਾ ਸ਼ਹਿਰ ਦੇ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ।