ਵਿਧਾਇਕ ਕੁਲਤਾਰ ਸੰਧਵਾਂ ਸਪੀਕਰ ਚੁਣੇ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਦੂਜਾ ਦਿਨ ਹੈ। ਇਸ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਸਭ ਤੋਂ ਪਹਿਲਾਂ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸੰਧਵਾਂ ਨੂੰ ਪੰਜਾਬ ਵਿਧਾਨ ਸਭਾ ਦਾ ਨਵਾਂ ਸਪੀਕਰ ਚੁਣਿਆ ਗਿਆ। ਉਨਾਂ ਦੀ ਚੋਣ ਸਰਬਸੰਮਤੀ ਨਾਲ ਹੋਈ ਸੀ। ਸੀਐੱਮ ਭਗਵੰਤ ਮਾਨ ਵੱਲੋਂ ਸੰਧਵਾਂ ਦਾ ਮੂੰਹ ਮਿੱਠਾ ਕਰਵਾ ਕੇ ਵਧਾਈ ਦਿੱਤੀ ਗਈ। ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਵਿਧਾਨ ਸਭਾ ਦੀ ਕਾਰਵਾਈ ਦਾ ਹੁਣ ਤੋਂ ਲਾਈਵ ਟੈਲੀਕਾਸਟ ਕੀਤਾ ਜਾਵੇਗਾ।
ਜਿਕਰਯੋਗ ਹੈ ਕਿ ਕੁਲਤਾਰ ਸਿੰਗ ਸੰਧਵਾਂ ਕੋਟਕਪੂਰਾ ਤੋਂ ਵਿਧਾਨ ਸਭਾ ਚੋਣ ਜਿੱਤ ਕੇ ਵਿਧਾਇਕ ਬਣੇ ਹਨ। ਸੈਸ਼ਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਸਤਾਵ ਰੱਖਿਆ ਕਿ ਕੁਲਤਾਰ ਸੰਧਵਾਂ ਨੂੰ ਸਪੀਕਰ ਬਣਾਇਆ ਜਾਵੇ। ਜਿਸ ਤੋਂ ਬਾਅਦ ਹਰਪਾਲ ਚੀਮਾ ਵੱਲੋਂ ਸਮਰੱਥਨ ਦਿੱਤਾ ਗਿਆ ਤੇ ਉਨਾਂ ਨੂੰ ਸਰਬਸੰਮਤੀ ਨਾਲ ਸਪੀਕਰ ਚੁਣਿਆ ਗਿਆ। ਇਸ ਮੌਕੇ ਉਨਾਂ ਸਪੀਕਰ ਵਜੋਂ ਸਹੁੰ ਚੁੱਕੀ। ਸੰਧਵਾਂ ਨੂੰ ਸਪੀਕਰ ਬਣਨ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨਾਂ ਦਾ ਮੂੰਹ ਮਿੱਠਾ ਕਰਵਾਇਆ ਤੇ ਉਨਾਂ ਨੂੰ ਵਧਾਈ ਦਿੱਤੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ