ਵਿਧਾਇਕ ਕੁਲਵੰਤ ਸਿੰਘ ਨੇ ਕੀਤਾ ਇੱਕ ਹੋਰ ਵਾਅਦਾ ਪੂਰਾ

MLA Kulwant Singh
ਮੁਹਾਲੀ : ਹਲਕਾ ਵਿਧਾਇਕ ਕੁਲਵੰਤ ਸਿੰਘ ਕੱਚੇ ਮਕਾਨਾਂ ਨੂੰ ਪੱਕੇ ਕਰਨ ਲਈ ਲੋੜਵੰਦ ਪਰਿਵਾਰਾਂ ਨੂੰ ਗ੍ਰਾਂਟ ਦੇ ਮਨਜ਼ੂਰੀ (ਸੈਂਕਸ਼ਨ) ਪੱਤਰ ਵੰਡਦੇ ਹੋਏ।

42 ਪਰਿਵਾਰਾਂ ਨੂੰ ਕਰੀਬ 63 ਲੱਖ ਦੀ ਗ੍ਰਾਂਟ ਦੇ ਮਨਜ਼ੂਰੀ ਪੱਤਰ ਵੰਡੇ

  • 1500 ਦੇ ਕਰੀਬ ਹੋਰ ਕੱਚੇ ਮਕਾਨ ਪੱਕੇ ਕੀਤੇ ਜਾਣਗੇ : ਕੁਲਵੰਤ ਸਿੰਘ

ਮੋਹਾਲੀ (ਐੱਮ ਕੇ ਸ਼ਾਇਨਾ)। ਹਲਕਾ ਵਿਧਾਇਕ ਕੁਲਵੰਤ ਸਿੰਘ (MLA Kulwant Singh ) ਵੱਲੋਂ ਕੱਚੇ ਮਕਾਨਾਂ ਨੂੰ ਪੱਕੇ ਕਰਨ ਲਈ ਲੋੜਵੰਦ 42 ਪਰਿਵਾਰਾਂ ਨੂੰ ਕਰੀਬ 63 ਲੱਖ ਦੀ ਗ੍ਰਾਂਟ ਦੇ ਮਨਜ਼ੂਰੀ (ਸੈਂਕਸ਼ਨ) ਪੱਤਰ ਵੰਡੇ ਗਏ । ਇਸ ਦੌਰਾਨ ਉਨ੍ਹਾਂ ਕਿਹਾ ਕਿ ਭਵਿੱਖ ਦੌਰਾਨ ਜ਼ਿਲ੍ਹੇ ’ਚ 1500 ਦੇ ਕਰੀਬ ਹੋਰ ਕੱਚੇ ਘਰ ਪੱਕੇ ਕੀਤੇ ਜਾਣਗੇ ਅਤੇ ਲੋੜ ਅਨੁਸਾਰ ਮੁਰੰਮਤ ਵੀ ਕਰਵਾਈ ਜਾਵੇਗੀ । ਕੁਲਵੰਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਜਦੋਂ ਤੋਂ ਸੱਤਾ ਵਿੱਚ ਆਈ ਹੈ, ਲਗਾਤਾਰ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਲੱਗੀ ਹੋਈ ਹੈ।

ਪੰਜ-ਪੰਜ ਮਰਲੇ ਦੇ ਪਲਾਟ ਦੇਣ ਦਾ ਵੀ ਭਰੋਸਾ ਦਿੱਤਾ (MLA Kulwant Singh )

ਉਨ੍ਹਾਂ ਕਿਹਾ ਕਿ ਅੱਜ ਲੋਕਾਂ ਨਾਲ ਕੀਤਾ ਹੋਇਆ ਇੱਕ ਹੋਰ ਵਾਅਦਾ ਪੂਰਾ ਕਰਦਿਆਂ ਉਨ੍ਹਾਂ ਵੱਲੋਂ ਲੋੜਵੰਦ ਪਰਿਵਾਰਾਂ ਨੂੰ ਘਰ ਬਣਾਉਣ ਵਾਸਤੇ ਗ੍ਰਾਂਟ ਦੇ ਮਨਜ਼ੂਰੀ (ਸੈਂਕਸ਼ਨ) ਪੱਤਰ ਵੰਡੇ ਗਏ ਹਨ ਅਤੇ ਸਰਕਾਰ ਵੱਲੋਂ ਇਨ੍ਹਾਂ ਪਰਿਵਾਰਾਂ ਦੇ ਘਰ ਉਸਾਰੇ ਜਾਣਗੇ । ਇਸ ਦੌਰਾਨ ਉਨ੍ਹਾਂ ਇਹ ਵੀ ਦੱਸਿਆ ਕਿ ਇਸ ਤੋਂ ਪਹਿਲਾ 30 ਦੇ ਕਰੀਬ ਕੱਚੇ ਘਰ ਉਨ੍ਹਾਂ ਵੱਲੋਂ ਨਿੱਜੀ ਤੌਰ ‘ਤੇ ਪੱਕੇ ਕਰਵਾ ਦਿੱਤੇ ਗਏ ਹਨ । ਉਨ੍ਹਾਂ ਹਲਕੇ ‘ਚ ਵਸਦੇ ਉਨ੍ਹਾਂ ਪਰਿਵਾਰਾਂ ਨੂੰ ਜਿਨ੍ਹਾਂ ਕੋਲ ਆਪਣੇ ਘਰ ਨਹੀਂ ਹਨ, ਨੂੰ ਪੰਜ-ਪੰਜ ਮਰਲੇ ਦੇ ਪਲਾਟ ਦੇਣ ਦਾ ਵੀ ਭਰੋਸਾ ਦਿੱਤਾ।
ਕੁਲਵੰਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ ।

ਮੁਹਾਲੀ : ਹਲਕਾ ਵਿਧਾਇਕ ਕੁਲਵੰਤ ਸਿੰਘ ਕੱਚੇ ਮਕਾਨਾਂ ਨੂੰ ਪੱਕੇ ਕਰਨ ਲਈ ਲੋੜਵੰਦ ਪਰਿਵਾਰਾਂ ਨੂੰ ਗ੍ਰਾਂਟ ਦੇ ਮਨਜ਼ੂਰੀ (ਸੈਂਕਸ਼ਨ) ਪੱਤਰ ਵੰਡਦੇ ਹੋਏ।

ਇਹ ਵੀ ਪੜ੍ਹੋ : ਕਿਸਾਨ ਸਨਮਾਨ ਨਿਧੀ ਯੋਜਨਾ ਦੀ 14ਵੀਂ ਕਿਸ਼ਤ ਲੈਣ ਲਈ ਕਿਸਾਨ ਕਰ ਲੈਣ ਇਹ ਕੰਮ!

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰ ਰਹੀ ਹੈ । ਇਸ ਦੌਰਾਨ ਉਨ੍ਹਾਂ ਇਹ ਵੀ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਵੱਡੇ ਈਵੀਐਸ ਘਰ ਬਣਾਏ ਜਾ ਰਹੇ ਹਨ । ਜਿਨ੍ਹਾਂ ਵਿੱਚੋ 5000 ਮਕਾਨ ਜ਼ਿਲ੍ਹਾ ਮੋਹਾਲੀ ਵਿੱਚ ਬਣਾਏ ਜਾਣਗੇ। ਉਨ੍ਹਾਂ ਇਹ ਵੀ ਦੱਸਿਆ ਕਿ 1000 ਘਰ ਲਗਭਗ ਤਿਆਰ ਹੋ ਚੁੱਕੇ ਹਨ। ਇਸ ਦੌਰਾਨ ਐਸ.ਡੀ.ਐਮ ਮੋਹਾਲੀ ਸਰਬਜੀਤ ਕੌਰ ਤੋਂ ਇਲਾਵਾ ਹਲਕੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਪਲਾਭਪਾਤਰੀ ਹਾਜ਼ਰ ਸਨ ।