Punjab Government Loan Relief: ਵਿਧਾਇਕ ਲਖਬੀਰ ਸਿੰਘ ਰਾਏ ਨੇ ਐਸਸੀ ਪਰਿਵਾਰਾਂ ਨੂੰ ਕਰੀਬ 90 ਲੱਖ ਰੁਪਏ ਦੇ ਕਰਜ਼ਾ ਮਾਫੀ ਪ੍ਰਮਾਣ ਪੱਤਰ ਵੰਡੇ

Punjab Government Loan Relief
ਫ਼ਤਹਿਗੜ੍ਹ ਸਾਹਿਬ : ਵਿਧਾਇਕ ਲਖਬੀਰ ਸਿੰਘ ਰਾਏ ਐਸਸੀ ਪਰਿਵਾਰਾਂ ਨੂੰ ਕਰਜ਼ਾ ਮਾਫੀ ਪ੍ਰਮਾਣ ਪੱਤਰ ਵੰਡਣ ਮੌਕੇ। ਤਸਵੀਰ: ਅਨਿਲ ਲੁਟਾਵਾ

ਐਸਸੀ ਭਾਈਚਾਰੇ ਦੇ ਕਰਜ਼ੇ ਮਾਫ ਕਰਕੇ ਪੰਜਾਬ ਸਰਕਾਰ ਨੇ ਆਪਣਾ ਵਾਅਦਾ ਪੂਰਾ ਕੀਤਾ : ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ | Punjab Government Loan Relief

Punjab Government Loan Relief: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਪੰਜਾਬ ਸਰਕਾਰ ਨੇ ਐਸਸੀ ਭਾਈਚਾਰੇ ਦੇ ਪਰਿਵਾਰਾਂ ਵੱਲੋਂ ਲਏ ਗਏ ਕਰੀਬ 67 ਕਰੋੜ ਰੁਪਏ ਦੇ ਕਰਜ਼ੇ ਮਾਫ ਕਰਕੇ ਆਪਣਾ ਵਾਅਦਾ ਪੂਰਾ ਕੀਤਾ ਹੈ ਜਿਸ ਨਾਲ ਐਸਸੀ ਭਾਈਚਾਰੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਇਹ ਪ੍ਰਗਟਾਵਾ ਹਲਕਾ ਵਿਧਾਇਕ ਲਖਬੀਰ ਸਿੰਘ ਰਾਏ ਨੇ ਬੱਚਤ ਭਵਨ ਵਿਖੇ ਐਸਸੀ ਭਾਈਚਾਰੇ ਦੇ ਪਰਿਵਾਰਾਂ ਵੱਲੋਂ ਐਸਸੀ ਕਾਰਪੋਰੇਸ਼ਨ ਵੱਲੋਂ ਲਏ ਗਏ ਕਰਜ਼ਿਆਂ ਦੇ ਕਰਜ਼ਾ ਮਾਫੀ ਪ੍ਰਮਾਣ ਪੱਤਰ ਵੰਡਣ ਮੌਕੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਐਸਸੀ ਭਾਈਚਾਰੇ ਦੇ ਲੋਕਾਂ ਦੀ ਲੰਮੇ ਸਮੇਂ ਦੀ ਮੰਗ ਸੀ ਕਿ ਉਨ੍ਹਾਂ ਦੇ ਕਰਜ਼ੇ ਮਾਫ ਕੀਤੇ ਜਾਣ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਹਮੇਸ਼ਾਂ ਹੀ ਹਰੇਕ ਵਰਗ ਦੇ ਲੋਕਾਂ ਦਾ ਸਾਥ ਦਿੱਤਾ ਹੈ ।

ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਦੱਸਿਆ ਕਿ ਕਰਜ਼ਾ ਮਾਫੀ ਸਕੀਮ ਤਹਿਤ ਫ਼ਤਹਿਗੜ੍ਹ ਸਾਹਿਬ ਵਿਧਾਨ ਸਭਾ ਹਲਕੇ ਦੇ 68 ਪਰਿਵਾਰਾਂ ਦਾ ਲਗਭਗ 90 ਲੱਖ ਦਾ ਕਰਜ਼ਾ ਮਾਫ ਹੋਇਆ ਹੈ। ਉਨ੍ਹਾਂ ਕਿਹਾ ਕਿ ਐਸਸੀ ਭਾਈਚਾਰੇ ਨਾਲ ਸਬੰਧਤ ਹਲਕੇ ਦੇ ਲੋਕ ਕਰਜ਼ੇ ਨਾ ਅਦਾ ਕਰ ਸਕਣ ਕਾਰਨ ਅਕਸਰ ਮਾਨਸਿਕ ਪ੍ਰੇਸ਼ਾਨੀ ਵਿੱਚ ਰਹਿੰਦੇ ਸਨ ਅਤੇ ਹੁਣ ਉਨ੍ਹਾਂ ਦਾ ਕਰਜ਼ਾ ਮਾਫ ਕਰਕੇ ਸਰਕਾਰ ਨੇ ਵੱਡੀ ਰਾਹਤ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਕਰਜ਼ੇ ਮਾਫ ਕਰਨ ਸਬੰਧੀ ਸਮੂਹ ਵਿਧਾਇਕਾਂ ਵੱਲੋਂ ਸਮੇਂ-ਸਮੇਂ ਸਿਰ ਮੁੱਖ ਮੰਤਰੀ ਪੰਜਾਬ ਤੋਂ ਮੰਗ ਕੀਤੀ ਜਾ ਰਹੀ ਸੀ ਅਤੇ ਮੁੱਖ ਮੰਤਰੀ ਨੇ ਮੰਗ ਪੂਰੀ ਕਰਕੇ ਲੋਕਾਂ ਦੇ ਸਿਰਾਂ ਤੋਂ ਕਰਜ਼ੇ ਦੀ ਪੰਡ ਲਾਹੀ ਹੈ।

ਇਹ ਵੀ ਪੜ੍ਹੋ: Monsoon Health Tips: ਮੌਨਸੂਨ ’ਚ ਕੋਸਾ ਪਾਣੀ ਹੈ ਚੰਗੀ ਸਿਹਤ ਦੀ ਕੁੰਜੀ ਹੈ, ਜਾਣੋ ਕਦੋਂ-ਕਦੋਂ ਪੀਣ ਨਾਲ ਹੋਵੇਗਾ ਲਾਭ…

ਵਿਧਾਇਕ ਨੇ ਕਿਹਾ ਕਿ ਜਿਸ ਤਰ੍ਹਾਂ ਪਹਿਲਾਂ ਪੰਜਾਬ ਸਰਕਾਰ ਨੇ 600 ਯੁੂਨਿਟ ਬਿਜਲੀ ਮਾਫ ਕਰਕੇ ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ ਉਸੇ ਤਰਜ਼ ਤੇ ਐਸਸੀ ਭਾਈਚਾਰੇ ਦਾ ਕਰਜ਼ਾ ਮਾਫ ਕਰਕੇ ਵੀ ਲੋਕਾਂ ਨੂੰ ਕਰਜ਼ੇ ਤੋਂ ਨਿਜਾਤ ਦਿਵਾਈ ਗਈ ਹੈ। ਇਸ ਮੌਕੇ ਐਸਸੀ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਦਲਜੀਤ ਕੌਰ ਸਿੱਧੂ, ਸਹਾਇਕ ਜ਼ਿਲ੍ਹਾ ਮੈਨੇਜਰ ਸਤਵਿੰਦਰ ਸਿੰਘ, ਕੰਵਰਬੀਰ ਸਿੰਘ ਰਾਏ, ਅਮਰੀਕ ਸਿੰਘ ਬਾਲਪੁਰ, ਕੁਲਵਿੰਦਰ ਸਿੰਘ ਡੇਰਾ, ਰਵੀ ਚੀਮਾ ਹਰਲਾਲਪੁਰ, ਰਾਜਦਵਿੰਦਰ ਸਿੰਘ ਲਾਡੀ ਖਰੇ, ਰਮੇਸ਼ ਕੁਮਾਰ ਸੋਨੂੰ, ਬਹਾਦਰ ਅਲੀ, ਦੀਪਕ ਬਾਤਿਸ਼, ਗੁਰਜੀਤ ਸਿੰਘ ਬਿੱਟਾ ਸਮੇਤ ਵੱਡੀ ਗਿਣਤੀ ਵਿੱਚ ਪਤਵੰਤੇ ਹਾਜ਼ਰ ਸਨ।