
Sirhind News: ਵਿਕਾਸ ਪੱਖੋਂ ਸ਼ਹਿਰ ਦੀ ਨੁਹਾਰ ਬਦਲੀ ਜਾਵੇਗੀ : ਵਿਧਾਇਕ ਰਾਏ
Sirhind News: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਵਿਧਾਇਕ ਲਖਬੀਰ ਸਿੰਘ ਰਾਏ ਵੱਲੋਂ ਸਰਹਿੰਦ ਦੇ ਵਾਰਡ ਨੰਬਰ 21 ਵਿਖੇ ਇੰਟਰਲੋਕ ਨਾਲ ਬਣਨ ਵਾਲੀਆਂ ਗਲੀਆਂ ਦਾ ਕੰਮ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਵਿਧਾਇਕ ਲਖਬੀਰ ਸਿੰਘ ਰਾਏ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਨ੍ਹਾਂ ਗਲੀਆਂ ਦੇ ਬਣਨ ਨਾਲ ਸ਼ਹਿਰ ਦੇ ਵਿੱਚ ਲਗਭਗ ਇੰਟਰਲੋਕ ਨਾਲ ਬਣਨ ਵਾਲੀਆਂ ਗਲੀਆਂ ਦਾ ਕੰਮ ਪੂਰਾ ਹੋ ਜਾਵੇਗਾ।
ਇਹ ਵੀ ਪੜ੍ਹੋ: Benefits Of Garlic: ਸਰੀਰਕ ਸਮੱਸਿਆਵਾਂ ਨੂੰ ਪਲਾਂ ’ਚ ਦੂਰ ਕਰਦਾ ਹੈ ਲਸਣ, ਫਾਇਦੇ ਜਾਣ ਕੇ ਰਹਿ ਜਾਓਗੇ ਹੈਰਾਨ
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹਿਰਾਂ ਦੀ ਨੁਹਾਰ ਬਦਲਣ ਦੇ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਇਸੇ ਲੜੀ ਦੇ ਤਹਿਤ ਵਿਕਾਸ ਕਾਰਜ ਨਿਰੰਤਰ ਜਾਰੀ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਦੀਆਂ ਕਈ ਥਾਵਾਂ ਉੱਤੇ ਸੀਵਰੇਜ਼ ਨਾਲ ਸੰਬੰਧਿਤ ਸਮੱਸਿਆਵਾਂ ਆ ਰਹੀਆਂ ਹਨ, ਉਸ ਦੀ ਸਮੱਸਿਆ ਨੂੰ ਵੀ ਜਲਦ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਸੁੰਦਰੀਕਰਨ ਦੇ ਲਈ ਵੱਖ-ਵੱਖ ਵਾਰਡਾਂ ਦੇ ਵਿੱਚ ਪਾਰਕਾਂ ਬਣਾਈਆਂ ਜਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਅਸੀਂ ਵਿਸ਼ਵਾਸ ਦਵਾਉਂਦੇ ਹਾਂ ਕਿ ਗੈਰ ਕਾਨੂੰਨੀ ਕਾਰਜਾਂ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਦੀਪਕ ਬਾਤਿਸ਼, ਨੰਬਰਦਾਰ ਬੰਟੀ ਸੈਣੀ, ਰਮੇਸ਼ ਕੁਮਾਰ ਸੋਨੂੰ, ਪ੍ਰਿਤਪਾਲ ਸਿੰਘ ਜੱਸੀ, ਸੰਦੀਪ ਵਾਲਮੀਕੀ, ਜੋਨੀ ਤਲਾਣੀਆਂ ਤੋਂ ਇਲਾਵਾ ਵੱਡੀ ਗਿਣਤੀ ਦੇ ਵਿੱਚ ਆਮ ਆਦਮੀ ਪਾਰਟੀ ਦੇ ਵਲੰਟੀਅਰ ਹਾਜ਼ਰ ਸਨ।