Malerkotla News: ਵਿਧਾਇਕ ਮਾਲੇਰਕੋਟਲਾ ਅਤੇ ਡਿਪਟੀ ਕਮਿਸ਼ਨਰ ਨੇ ਸਥਾਨਕ ਅਨਾਜ ਮੰਡੀ ਦਾ ਕੀਤਾ ਦੌਰਾ

Malerkotla News
ਮਾਲੇਰਕੋਟਲਾ: ਜੀਰੀ ਦੀ ਬੋਲੀ ਸ਼ੁਰੂ ਕਰਵਾਉਂਦੇ ਹੋਏ ਵਿਧਾਇਕ ਮਾਲੇਰਕੋਟਲਾ ਅਤੇ ਡਿਪਟੀ ਕਮਿਸ਼ਨਰ ਮਾਲੇਰਕੋਟਲਾ।

ਝੋਨੇ ਦੀ ਖਰੀਦ/ਵੇਚ ਨਾਲ ਜੁੜੇ ਕਿਸੇ ਵੀ ਵਰਗ ਨੂੰ ਕੋਈ ਵੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ : ਵਿਧਾਇਕ ਮਾਲੇਰਕੋਟਲਾ | Malerkotla News

Malerkotla News: (ਗੁਰਤੇਜ ਜੋਸ਼ੀ) ਮਾਲੇਰਕੋਟਲਾ। ਜ਼ਿਲ੍ਹੇ ਦੀਆਂ ਸਮੂਹ 46 ਅਨਾਜ ਮੰਡੀਆਂ ਵਿੱਚ ਕਿਸੇ ਵੀ ਕਿਸਾਨ ਨੂੰ ਝੋਨਾ ਵੇਚਣ ਵਿੱਚ ਸਮੱਸਿਆ ਦਾ ਸਾਹਮਣਾ ਕਰਨ ਨਹੀਂ ਦਿੱਤਾ ਜਾਵੇਗਾ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ, ਲੇਬਰ,ਬਾਰਦਾਨੇ ਅਤੇ ਢੋਆ-ਢੋਆਈ ਆਦਿ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।

ਇਸ ਮੌਕੇ ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਨੇ ਆੜਤੀਆਂ ਅਤੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਭਰੋਸਾ ਦਵਾਇਆ ਕਿ ਝੋਨੇ ਦੀ ਖਰੀਦ ਦਾ ਕੰਮ ਨਿਰੰਤਰ ਜਾਰੀ ਰੱਖਿਆ ਜਾਵੇਗਾ ਜੇਕਰ ਖਰੀਦ ਪ੍ਰੀਕ੍ਰਿਆਂ ਵਿੱਚ ਕਿਸੇ ਵੀ ਵਰਗ ਨੂੰ ਕੋਈ ਸਮੱਸਿਆ/ਮੁਸ਼ਕਲ ਆਉਂਦੀ ਹੈ ਤਾਂ ਉਸਦਾ ਢੁਕਵਾਂ ਹੱਲ ਤੁਰੰਤ ਪ੍ਰਭਾਵ ਨਾਲ ਕੀਤਾ ਜਾਵੇਗਾ। ਉਨ੍ਹਾਂ ਜ਼ਿਲ੍ਹੇ ਦੇ ਸਾਰੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪ੍ਰੇਸ਼ਾਨੀ ਤੋਂ ਬਚਣ ਲਈ ਆਪਣੀ ਫਸਲ ਨੂੰ ਪੂਰੀ ਤਰ੍ਹਾਂ ਸੁਕਾ ਕੇ ਹੀ ਮੰਡੀਆਂ ਵਿੱਚ ਲਿਆਉਣ ।

ਕਿਸਾਨਾਂ ਰਾਤ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨੇ ਦੀ ਕਟਾਈ ਨਾ ਕਰਵਾਉਣ

ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਉਹ ਰਾਤ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨੇ ਦੀ ਕਟਾਈ ਨਾ ਕਰਵਾਉਣ, ਕਿਉਂਕਿ ਇਸ ਨਾਲ ਫਸਲਾਂ ਵਿੱਚ ਨਮੀ ਦੀ ਮਾਤਰਾ ਵੱਧ ਜਾਂਦੀ ਹੈ, ਜਿਸ ਕਰਕੇ ਖਰੀਦ ਏਜੰਸੀਆਂ ਵਾਧੂ ਨਮੀ ਵਾਲੀ ਫਸਲ ਖਰੀਦਣ ਵਿੱਚ ਅਸਮਰਥ ਹੁੰਦੀਆਂ ਹਨ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਬਿਨਾਂ ਸੂਪਰ ਸਟਰਾ ਮੈਨੇਜਮੈਂਟ ਸਿਸਟਮ ਵਾਲੀ ਕੰਬਾਈਨਾਂ ਨਾਲ ਕਟਾਈ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਫਸਲ ਦੀ ਕਟਾਈ ਦੇ ਬਾਅਦ ਪਰਾਲੀ ਅਤੇ ਫਸਲ ਦੇ ਬਚੇ ਹਿੱਸਿਆ ਨੂੰ ਅੱਗ ਨਾ ਲਗਾ ਕੇ ਇਸ ਦਾ ਸਹੀ ਪ੍ਰਬੰਧ ਕੀਤਾ ਜਾਵੇ। Malerkotla News

3623 ਮੀਟਿ੍ਰਕ ਟਨ ਝੋਨੇ ਦੀ ਹੋ ਚੁੱਕੀ ਹੈ ਖਰੀਦ | Malerkotla News

ਉਨ੍ਹਾਂ ਕਿਹਾ ਕਿ ਇਸ ਸੰਬੰਧ ਵਿੱਚ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਜਿਲ੍ਹੇ ਵਿੱਚ ਪਹਿਲਾਂ ਹੀ ਪਾਬੰਦੀ ਦੇ ਹੁਕਮ ਜਾਰੀ ਕੀਤੇ ਹੋਏ ਹਨ। ਡਿਪਟੀ ਕਮਿਸ਼ਨਰ ਮਾਲੇਰਕੋਟਲਾ ਡਾ. ਪੱਲਵੀ ਨੇ ਦੱਸਿਆ ਕਿ 11 ਅਕਤੂਬਰ ਤੱਕ ਜ਼ਿਲ੍ਹੇ ਦੀਆਂ 46 ਮੰਡੀਆਂ ਵਿੱਚੋਂ 09 ਅਨਾਜ ਮੰਡੀਆਂ ਵਿੱਚ ਖਰੀਦ ਸ਼ੁਰੂ ਹੋ ਚੁੱਕੀ ਹੈ। ਹੁਣ ਤੱਕ ਕੁੱਲ 4023 ਮੀਟਿ੍ਰਕ ਟਨ ਝੋਨਾ ਪਹੁੰਚ ਚੁੱਕਿਆ ਹੈ ਜਿਸ ਵਿੱਚੋਂ 3623 ਮੀਟਿ੍ਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।

ਉਹਨਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਝੋਨੇ ਦੀ ਖਰੀਦ ਦੀ ਗਤੀ ਹੋਰ ਤੇਜ਼ ਹੋਵੇਗੀ ਅਤੇ ਮੰਡੀਆਂ ਵਿੱਚੋਂ ਤੇਜ ਗਤੀ ਨਾਲ ਇਸ ਝੋਨੇ ਦੀ ਚੁਕਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ 1 ਕਰੋੜ 86 ਲੱਖ ਰੁਪਏ ਦੀ ਅਦਾਇਗੀ ਕਿਸਾਨਾਂ ਨੂੰ ਸਿੱਧੀ ਉਨ੍ਹਾਂ ਦੇ ਖਾਤਿਆਂ ਵਿੱਚ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਖਰੀਫ਼ ਸੀਜ਼ਨ 2024-25 ਦੌਰਾਨ ਕਰੀਬ 5 ਲੱਖ 21 ਹਜ਼ਾਰ ਮੀਟਰਕ ਟਨ ਝੋਨਾਂ ਮੰਡੀਆਂ ਵਿੱਚ ਆਉਣ ਦੀ ਉਮੀਦ ਹੈ।

ਇਹ ਵੀ ਪੜ੍ਹੋ: Dry Fruits Benefits: ਸੁੱਕੇ ਮੇਵਿਆਂ ਦਾ ਕਮਾਲ : ਹੱਡੀਆਂ, ਮਾਸਪੇਸ਼ੀਆਂ ਲਈ ਹੈ ਰਾਮਬਾਣ

ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫਸਲ ਦੇ ਨਾਲ-ਨਾਲ ਖਰੀਦ ਅਤੇ ਅਦਾਇਗੀ ਨੂੰ ਯਕੀਨੀ ਬਣਾਉਣ ਲਈ ਖਰੀਦ ਪ੍ਰਕਿਰਿਆ ਦੀ ਰੋਜ਼ਾਨਾ ਸਮੀਖਿਆ ਕੀਤੀ ਜਾ ਰਹੀ ਹੈ ਤਾਂ ਜੋ ਪੂਰੀ ਖਰੀਦ ਪ੍ਰਕਿਰਿਆ ਦੇ ਦੌਰਾਨ ਕਿਸੇ ਨੂੰ ਵੀ ਕੋਈ ਸਮੱਸਿਆ ਨਾ ਆਵੇ ਉਹਨਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 176 ਸੈਲਰ/ਰਾਇਸ ਮਿੱਲਾਂ ਹਨ, ਜਿਸ ਵਿਚੋਂ ਲਗਭਗ ਸਾਰੀਆਂ ਮਿੱਲਾਂ ਅਲਾਟ ਕੀਤੀਆਂ ਜਾ ਚੁੱਕੀਆਂ ਹਨ ਸਰਕਾਰ ਵੱਲੋਂ ਝੋਨੇ ਵਿੱਚ ਨਮੀ ਦੀ ਵੱਧ ਤੋਂ ਵੱਧ ਮਾਤਰਾ 17 ਫੀਸਦੀ ਨਿਰਧਾਰਿਤ ਕੀਤੀ ਗਈ ਹੈ।

ਉਨ੍ਹਾਂ ਕਿਸਾਨਾਂ ਨੂੰ ਸਿਰਫ ਨਿਰਧਾਰਿਤ ਨਮੀ ਵਾਲਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ ਦੀ ਅਪੀਲ ਕੀਤੀ ਝੋਨੇ ਦਾ ਘੱਟੋ ਘੱਟ ਸਮਰਥਨ ਮੁੱਲ 2320 ਰੁਪਏ ਪ੍ਰਤੀ ਕੁਇੰਟਲ ਨਿਰਧਾਰਤ ਕੀਤਾ ਗਿਆ ਹੈ ਜ਼ਿਲ੍ਹੇ ਵਿੱਚ ਲੇਬਰ ਅਤੇ ਢੋਆ ਢੁਆਈ, ਫੜਾਂ ਦੀ ਸਫਾਈ, ਪੀਣ ਦੇ ਪਾਣੀ, ਬਿਜਲੀ, ਛਾਂ, ਨਮੀ ਮਾਪਣ ਵਾਲੇ ਯੰਤਰ ਆਦਿ ਦੇ ਮੁਕੰਮਲ ਪ੍ਰਬੰਧ ਕਰ ਲਏ ਗਏ ਹਨ ਇਸ ਮੌਕੇ ਪ੍ਰਧਾਨ ਜਾਫਰ ਅਲੀ, ਆੜਤੀਆਂ ਐਸੋਸੀਏਸ਼ਨ ਦੇ ਪ੍ਰਧਾਨ ਜਥੇਦਾਰ ਤਰਸੇਮ ਸਿੰਘ ਭੂਦਨ, ਐਡਵੋਕੇਟ ਸੁਖਚੈਨ ਸਿੰਘ ਭੂਦਨ, ਪ੍ਰਵੇਜ ਅਖ਼ਤਰ, ਮੁਹੰਮਦ ਸਾਜਦ ਗੋਰਾ, ਚਰਨਜੀਤ ਸਿੰਘ, ਰਸਮਿੰਦਰ ਸਿੰਘ, ਨੱਛਤਰ ਸਿੰਘ ਤੋਂ ਇਲਾਵਾ ਵੱਖ ਵੱਖ ਖਰੀਦ ਏਜੰਸੀਆਂ ਦੇ ਨੁਮਾਇੰਦੇ ਮੌਜ਼ੂਦ ਸਨ।