Fazilka News: ਕਿਹਾ, ਸਰਹੱਦੀ ਇਲਾਕਿਆਂ ਤੱਕ ਪਹੁੰਚ ਰਹੀ ਹੈ ਸਿੱਖਿਆ ਕ੍ਰਾਂਤੀ
Fazilka News: ਫਾਜ਼ਿਲਕਾ (ਰਜਨੀਸ਼ ਰਵੀ)। ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਅੱਜ ਆਪਣੇ ਹਲਕੇ ਦੇ 4 ਸਕੂਲਾਂ ਵਿੱਚ 85.41 ਲੱਖ ਰੁਪਏ ਨਾਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨਾਂ ਆਖਿਆ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸਿੱਖਿਆ ਖੇਤਰ ਵਿੱਚ ਕ੍ਰਾਂਤੀਕਾਰੀ ਕੰਮ ਹੋਏ ਹਨ। ਉਹਨਾਂ ਨੇ ਕਿਹਾ ਕਿ ਸਰਹੱਦੀ ਖੇਤਰਾਂ ਤੱਕ ਸਿੱਖਿਆ ਕ੍ਰਾਂਤੀ ਦੀ ਲੋਅ ਪਹੁੰਚ ਰਹੀ ਹੈ ਅਤੇ ਇਸ ਸਰਹੱਦੀ ਇਲਾਕੇ ਦੇ ਸਕੂਲਾਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ।
Read Also : ICSE ISC Board Results 2025: ICSE, ISC ਬੋਰਡ ਦੇ ਨਤੀਜੇ ਜਾਰੀ, ਇਸ ਤਰ੍ਹਾਂ ਕਰੋ ਚੈੱਕ
ਸ੍ਰੀ ਸਵਨਾ ਨੇ ਕਿਹਾ ਕਿ ਅੱਜ ਸਾਡੇ ਅਧਿਆਪਕ ਵਿਦੇਸ਼ਾਂ ਤੋਂ ਸਿਖਲਾਈ ਲੈ ਕੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਦੇ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਅਤੇ ਸਿਹਤ ਵਰਗੀਆਂ ਬੁਨਿਆਦੀ ਜਰੂਰਤਾਂ ਤੇ ਵਿਸ਼ੇਸ਼ ਤਵੱਜੋ ਦੇ ਰਹੀ ਹੈ ਕਿਉਂਕਿ ਆਮ ਆਦਮੀ ਦੇ ਹਿੱਤ ਇਹਨਾਂ ਦੋ ਵਿਸ਼ਿਆਂ ਨਾਲ ਸਭ ਤੋਂ ਵੱਧ ਜੁੜੇ ਹੁੰਦੇ ਹਨ।
Fazilka News
ਇਸ ਮੌਕੇ ਉਨਾਂ ਦੇ ਧਰਮ ਪਤਨੀ ਖੁਸ਼ਬੂ ਸਾਵਨ ਸੁੱਖਾ ਨੇ ਵੀ ਸੰਬੋਧਨ ਕੀਤਾ ਅਤੇ ਵਿਦਿਆਰਥੀਆਂ ਖਾਸ ਕਰਕੇ ਲੜਕੀਆਂ ਨੂੰ ਮਿਹਨਤ ਨਾਲ ਪੜ੍ਹਾਈ ਕਰਨ ਲਈ ਪ੍ਰੇਰਤ ਕੀਤਾ।
ਇਸ ਮੌਕੇ ਉਨਾਂ ਨੇ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਸੁਲਤਾਨਪੁਰਾ ਵਿੱਚ 10.66 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਤੋਂ ਬਿਨਾਂ ਉਨਾਂ ਨੇ ਸਰਕਾਰੀ ਪ੍ਰਾਇਮਰੀ ਸਕੂਲ ਸੀਟੀ ਫਾਜ਼ਿਲਕਾ ਵਿੱਚ 22.01 ਲੱਖ ਰੁਪਏ, ਸਰਕਾਰੀ ਪ੍ਰਾਇਮਰੀ ਸਕੂਲ ਕੈਨਾਲ ਕਲੋਨੀ ਵਿੱਚ 15.30 ਲੱਖ ਰੁਪਏ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਬਾਧਾ ਵਿੱਚ 37.44 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।
Fazilka News
ਇਸ ਮੌਕੇ ਉਨਾਂ ਦੇ ਨਾਲ ਸਿੱਖਿਆ ਕੋਆਰਡੀਨੇਟਰ ਸ੍ਰੀ ਸੁਰਿੰਦਰ ਕੰਬੋਜ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਉਨਾਂ ਨੇ ਵੀ ਆਪਣੇ ਸੰਬੋਧਨ ਵਿੱਚ ਇਸ ਮੌਕੇ ਸਰਕਾਰ ਦੀਆਂ ਸਿੱਖਿਆ ਖੇਤਰ ਵਿੱਚ ਕੀਤੀਆਂ ਜਾ ਰਹੀਆਂ ਪ੍ਰਾਪਤੀਆਂ ਦੀ ਜਾਣਕਾਰੀ ਪਿੰਡਾਂ ਦੇ ਲੋਕਾਂ ਨਾਲ ਸਾਂਝੀ ਕੀਤੀ । ਇਸ ਮੌਕੇ ਪਿੰਡਾਂ ਦੇ ਲੋਕ ਇਹਨਾਂ ਸਮਾਗਮਾਂ ਵਿੱਚ ਉਤਸਾਹ ਨਾਲ ਸ਼ਾਮਿਲ ਹੋਏ ਅਤੇ ਉਨਾਂ ਨੇ ਸਕੂਲਾਂ ਵਿੱਚ ਹੋਏ ਵਿਕਾਸ ਕਾਰਜਾਂ ਨਾਲ ਸਕੂਲਾਂ ਦੀ ਬਦਲੀ ਨੁਹਾਰ ਵੇਖੀ।