ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਹਾਦਸੇ ਦੇ ਜ਼ਖਮੀਆਂ ਲਈ ਵੱਡਾ ਉਪਰਾਲਾ

MLA Narinder Kaur Bharaj
ਪਟਿਆਲਾ : ਵਿਧਾਇਕ ਨਰਿੰਦਰ ਕੌਰ ਭਰਾਜ ਜਖਮੀ ਹੋਏ ਦੋ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਚੈਕ ਭੇਂਟ ਕਰਦੇ ਹੋਏ।

ਪਰਿਵਾਰਕ ਮੈਂਬਰਾਂ ਨੂੰ ਦੋ ਲੱਖ ਰੁਪਏ ਦਾ ਚੈਕ ਭੇਂਟ

  • ਪਿਛਲੇ ਦਿਨੀਂ ਗੁਬਾਰੇ ’ਚ ਗੈਸ ਭਰਨ ਵਾਲੇ ਸਿਲੰਡਰ ਦੇ ਫਟਣ ਕਾਰਨ ਹੋਏ ਸਨ ਗੰਭੀਰ ਜ਼ਖ਼ਮੀ

(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਿਛਲੇ ਦਿਨੀਂ ਸੰਗਰੂਰ ਵਿਖੇ ਵਾਪਰੇ ਹਾਦਸੇ ਦੌਰਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਣ ਵਾਲੇ ਦੋ ਵਿਅਕਤੀਆਂ ਦੀ ਸਿਹਤ ਦਾ ਹਾਲ ਚਾਲ ਪੁੱਛਣ ਲਈ ਵਿਧਾਇਕ ਨਰਿੰਦਰ ਕੌਰ ਭਰਾਜ (MLA Narinder Kaur Bharaj) ਵੱਲੋਂ ਅੱਜ ਸਰਕਾਰੀ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਉਚੇਚੇ ਤੌਰ ’ਤੇ ਦੌਰਾ ਕੀਤਾ ਗਿਆ। ਇਸ ਦੌਰਾਨ ਸ਼੍ਰੀਮਤੀ ਭਰਾਜ ਨੇ ਜੇਰੇ ਇਲਾਜ ਵਿਅਕਤੀਆਂ ਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਵਿੱਤੀ ਸਹਾਇਤਾ ਵਜੋਂ ਦੋ ਲੱਖ ਰੁਪਏ ਦੀ ਰਾਸ਼ੀ ਦਾ ਚੈਕ ਭੇਂਟ ਕੀਤਾ। ਉਨ੍ਹਾਂ ਇਹ ਵੀ ਵਿਸ਼ਵਾਸ ਦਿਵਾਇਆ ਕਿ ਭਵਿੱਖ ਵਿੱਚ ਵੀ ਉਹ ਪੀੜਤ ਪਰਿਵਾਰ ਦੀ ਮਦਦ ਲਈ ਯਤਨਸ਼ੀਲ ਰਹਿਣਗੇ।

ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਸੰਗਰੂਰ ਵਿਖੇ ਪਿਛਲੇ ਦਿਨੀਂ ਗੁਬਾਰਿਆਂ ਵਿੱਚ ਗੈਸ ਭਰਨ ਵਾਲੇ ਸਿਲੰਡਰ ਦੇ ਫਟ ਜਾਣ ਕਾਰਨ ਤਿੰਨ ਜਣੇ ਫੱਟੜ ਹੋ ਗਏ ਸਨ ਜਿਨ੍ਹਾਂ ਵਿੱਚੋਂ ਦੋ ਜਣੇ ਮਨੀਸ਼ ਕੁਮਾਰ ਤੇ ਸੌਰਵ ਕੁਮਾਰ, ਜੋ ਕਿ ਰਿਸ਼ਤੇ ਵਿੱਚ ਪਿਓ ਪੁੱਤ ਲੱਗਦੇ ਹਨ, ਗੰਭੀਰ ਜ਼ਖ਼ਮੀ ਹੋ ਗਏ ਸਨ ਜਿਨ੍ਹਾਂ ਦਾ ਇਲਾਜ ਸੀਨੀਅਰ ਡਾਕਟਰਾਂ ਦੀ ਦੇਖਰੇਖ ਹੇਠ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਹੋ ਰਿਹਾ ਹੈ।

ਜਖਮੀਆਂ ਦੀ ਹਾਲਤ ਹੋ ਰਿਹਾ ਹੈ ਸੁਧਾਰ

ਉਨ੍ਹਾਂ ਕਿਹਾ ਕਿ ਡਾਕਟਰਾਂ ਵੱਲੋਂ ਦੱਸਿਆ ਗਿਆ ਹੈ ਕਿ ਦੋਵਾਂ ਦੀ ਹਾਲਤ ਵਿੱਚ ਹੁਣ ਪਹਿਲਾਂ ਨਾਲੋਂ ਕੁਝ ਸੁਧਾਰ ਹੈ। ਵਿਧਾਇਕ ਨੇ ਕਿਹਾ ਕਿ ਇਹ ਇੱਕ ਡੂੰਘੀ ਦੁਖਦਾਇਕ ਘਟਨਾ ਹੈ ਜਿਸ ਨਾਲ ਪੀੜਤ ਪਰਿਵਾਰ ਦੀ ਆਰਥਿਕ ਸਥਿਤੀ ਦੇ ਡਾਵਾਂਡੋਲ ਹੋਣ ਤੋਂ ਮੁਨਕਰ ਨਹੀਂ ਹੋਇਆ ਜਾ ਸਕਦਾ। ਸ਼੍ਰੀਮਤੀ ਭਰਾਜ ਨੇ ਕਿਹਾ ਕਿ ਇਸੇ ਲਈ ਉਹ ਅੱਜ ਹਸਪਤਾਲ ਵਿੱਚ ਜੇਰੇ ਇਲਾਜ ਇਨ੍ਹਾਂ ਵਿਅਕਤੀਆਂ ਦਾ ਹਾਲਚਾਲ ਪੁੱਛਣ ’ਤੇ ਪਰਿਵਾਰ ਦੀ ਵਿੱਤੀ ਮੱਦਦ ਕਰਨ ਲਈ ਪੁੱਜੇ ਹਨ ਅਤੇ ਪਰਮਾਤਮਾ ਨੂੰ ਅਰਦਾਸ ਕਰਦੇ ਹਨ ਕਿ ਪਰਮਾਤਮਾ ਦੋਵਾਂ ਨੂੰ ਜਲਦੀ ਸਿਹਤਯਾਬੀ ਬਖ਼ਸ਼ਣ। ਇਸ ਮੌਕੇ ਵਿਧਾਇਕ ਦੇ ਨਾਲ ਸੰਗਰੂਰ ਦੇ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ