ਬੱਲੂਆਣਾ ਦੇ ਵਿਧਾਇਕ ਨੇ ਪਿੰਡ ਕੰਧਵਾਲਾ ਅਮਰਕੋਟ ਦਾ ਕੀਤਾ ਦੌਰਾ

ਫਸਲਾਂ ਦੇ ਨੁਕਸਾਨ ਦਾ ਜਾਇਜ਼ਾ ਲਿਆ

ਬਲੂਆਣਾ, ਫਾਜ਼ਿਲਕਾ, (ਰਜਨੀਸ਼ ਰਵੀ)। ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਹਲਕਾ ਬੱਲੂਆਣਾ ਦੇ ਪਿੰਡ ਕੰਧਵਾਲਾ ਅਮਰਕੋਟ ਦਾ ਦੌਰਾ ਕੀਤਾ ਅਤੇ ਪਿੰਡ ਵਿੱਚ ਬਰਸਾਤ ਨਾਲ ਹੋਏ ਫਸਲਾਂ ਦੇ ਨੁਕਸਾਨ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਖੁਦ ਬਹੁਤ ਚਿੰਤਤ ਹਨ ਕਿ ਜਿੰਨਾਂ ਕਿਸਾਨ ਵੀਰਾਂ ਦੀਆਂ ਫਸਲਾਂ ਨੁਕਸਾਨੀਆਂ ਗਈਆਂ ਹਨ ਉਨ੍ਹਾਂ ਨੂੰ ਬਣਦਾ ਮੁਆਵਜਾ ਜਲਦ ਦਿੱਤਾ ਜਾਣਾ ਯਕੀਨੀ ਬਣਾਇਆ ਜਾਵੇਗਾ।

ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਪਿੰਡ ਵਿਚ ਪਹੁੰਚ ਕੇ ਜਿੱਥੇ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ ਉੱਥੇ ਉਨ੍ਹਾਂ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਸਰਕਾਰ ਉਨ੍ਹਾਂ ਦੇ ਨੁਕਸਾਨ ਦਾ ਉਚਿਤ ਮੁਆਵਜ਼ਾ ਦੇਵੇਗੀ। ਉਨ੍ਹਾਂ ਪਿੰਡ ਵਾਸੀਆਂ ਨੂੰ ਪੇਸ਼ ਆਉਂਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਵੀ ਦਿੱਤੀਆਂ।

baluans 2

ਹਲਕਾ ਵਿਧਾਇਕ ਨੇ ਪਿੰਡ ਵਾਸੀਆਂ ਨੂੰ ਵਿਸ਼ਵਾਸ਼ ਦਿਵਾਉਂਦਿਆਂ ਕਿਹਾ ਕਿ ਉਹ ਸਰਕਾਰ ’ਤੇ ਭਰੋਸਾ ਰੱਖਣ, ਇਹ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਹਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਹੁਕਮ ਦਿੱਤੇ ਗਏ ਹਨ ਕਿ ਉਹ ਪਿੰਡਾਂ ਵਿਚ ਪਹੁੰਚ ਕਰਕੇ ਪਿੰਡ ਵਾਸੀਆਂ ਨੂੰ ਸਰਕਾਰ ਦੀਆਂ ਹਰੇਕ ਯੋਜਨਾ ਤੇ ਸਕੀਮਾਂ ਦਾ ਲਾਹਾ ਮੁਹੱਈਆ ਕਰਵਾਉਣ।

ਇਸ ਮੌਕੇ ਸ੍ਰੀ ਸੂਰਜ ਪ੍ਰਕਾਸ਼, ਸਹਿਲ, ਗੋਲਡੀ, ਨਰਿੰਦਰ ਕੁਮਾਰ ਕੰਬੋਜ, ਡਾ.ਮੰਗਤ ਲਾਲ, ਉਮ ਪ੍ਰਕਾਸ਼, ਗੋਰਵ ਕੰਬੋਜ, ਦਰਸ਼ਨ ਲਾਲ ਪੰਚਾਇਤ ਮੈਂਬਰ, ਪੂਰਨ ਰਾਮ, ਚਰਨਜੀਤ ਸਿੰਘ, ਸੱਜਣ ਸਿੰਘ, ਅਮਰੀਕ ਸਿੰਘ ਪੰਚਾਇਤ ਮੈਂਬਰ, ਮੇਨਪਾਲ ਅਤੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਹਾਜ਼ਰ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here