ਸਾਡੇ ਨਾਲ ਸ਼ਾਮਲ

Follow us

12.1 C
Chandigarh
Saturday, February 7, 2026
More
    Home Breaking News ਵਿਧਾਇਕ ਰਹਿਮਾਨ...

    ਵਿਧਾਇਕ ਰਹਿਮਾਨ ਨੇ ਪਿੰਡ ਦਸੋਧਾ ਸਿੰਘ ਵਾਲਾ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ

    Aam Aadmi Clinic
    ਵਿਧਾਇਕ ਰਹਿਮਾਨ ਨੇ ਪਿੰਡ ਦਸੋਧਾ ਸਿੰਘ ਵਾਲਾ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ

    ਟੈਸਟ ਅਤੇ ਦਵਾਈਆਂ ਮੁਫਤ ਦਿੱਤੀਆਂ ਜਾਣਗੀਆਂ (Aam Aadmi Clinic)

    (ਗੁਰਤੇਜ ਜੋਸੀ) ਸੰਦੌੜ /ਮਾਲੇਰਕੋਟਲਾ। ਸਰਕਾਰ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਾਰਟੀ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਹਲਕਾ ਮਲੇਰਕੋਟਲਾ ਵਿਧਾਇਕ ਡਾਕਟਰ ਮੁਹੰਮਦ ਜਮੀਲ ਉਰ ਰਹਿਮਾਨ ਵੱਲੋਂ ਪਿੰਡ ਦਸੌਂਧਾ ਸਿੰਘ ਵਾਲਾ ਵਿਖੇ ਆਮ ਆਦਮੀ ਮੁਹੱਲਾ ਕਲੀਨਿਕ ਦਾ ਉਦਘਾਟਨ ਕੀਤਾ ਗਿਆ। (Aam Aadmi Clinic ) ਇਸ ਮੌਕੇ ਵਿਧਾਇਕ ਡਾਕਟਰ ਮੁਹੰਮਦ ਜਮੀਲ ਉਰ ਰਹਿਮਾਨ ਨੇ ਕਿਹਾ ਕਿ ਇਸ ਆਮ ਆਦਮੀ ਕਲੀਨਿਕ ਦੇ ਖੁੱਲਣ ਨਾਲ ਪਿੰਡ ਦਸੋਧਾ ਸਿੰਘ ਵਾਲਾ ਅਤੇ ਇਸ ਦੇ ਆਸ ਪਾਸ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮਿਲਣਗੀਆਂ ਅਤੇ ਵੱਡੀ ਗਿਣਤੀ ਵਿੱਚ ਟੈਸਟ ਅਤੇ ਦਵਾਈਆਂ ਮੁਫਤ ਦਿੱਤੀਆਂ ਜਾਣਗੀਆਂ। Aam Aadmi Clinic

    ਇਹ ਵੀ ਪੜ੍ਹੋ: ਪੰਜਾਬ ਦੀ ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਧਾਇਕ ਗੈਰੀ ਬੜਿੰਗ

    ਉਹਨਾਂ ਹਲਕੇ ਦੇ ਲੋਕਾਂ ਨੂੰ ਇਸ ਆਮ ਆਦਮੀ ਕਲੀਨਿਕ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ। ਇਸ ਮੌਕੇ ਟਰੱਕ ਯੂਨੀਅਨ ਪ੍ਰਧਾਨ ਸੰਤੋਖ ਸਿੰਘ ਦਸੌਂਦਾ ਸਿੰਘ ਵਾਲਾ ਵੱਲੋਂ ਹਲਕਾ ਵਿਧਾਇਕ ਡਾਕਟਰ ਮੁਹੰਮਦ ਜਮੀਲ ਉਰ ਰਹਿਮਾਨ ਅਤੇ ਡਾਕਟਰਾਂ ਦੀ ਟੀਮ ਦਾ ਧੰਨਵਾਦ ਕਰਦਿਆਂ ਸਿਰਪਾਓ ਦੇ ਕੇ ਵਿਸ਼ੇਸ਼ ਸਨਮਾਨ ਕੀਤਾ ਗਿਆ। Aam Aadmi Clinic

    Aam Aadmi Clinic
    ਵਿਧਾਇਕ ਰਹਿਮਾਨ ਨੇ ਪਿੰਡ ਦਸੋਧਾ ਸਿੰਘ ਵਾਲਾ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ

    ਇਸ ਮੌਕੇ ਐਸਡੀਐਮ ਸ੍ਰੀ ਹਰਬੰਸ ਸਿੰਘ ਅਹਿਮਦਗੜ੍ਹ, ਜਿਲ੍ਹਾ ਸਿਹਤ ਅਫ਼ਸਰ ਡਾ. ਪੁਨੀਤ ਸਿੱਧੂ, ਐਸ. ਐਮ. ਓ ਡਾ. ਜੀ ਐਸ ਭਿੰਡਰ, ਐਮ. ਓ ਡਾ. ਮੁਹੰਮਦ ਅਸਗਰ, ਬੀ. ਈ. ਈ ਹਰਪ੍ਰੀਤ ਕੌਰ , ਪੀ, ਏ ਗੁਰਮੁੱਖ ਸਿੰਘ ਖ਼ਾਨਪੁਰ,ਪ੍ਰਧਾਨ ਸੰਤੋਖ ਸਿੰਘ ਦਸੌਂਦਾ ਸਿੰਘ ਵਾਲਾ, ਜਗਤਾਰ ਸਿੰਘ ਜੱਸਲ ਸੰਦੌੜ, ਸਾਬਕਾ ਸਰਪੰਚ ਸਮਰਜੀਤ ਸਿੰਘ ਢਿੱਲੋਂ, ਰਮਨ ਖਟੜਾ, ਚਰਨਜੀਤ ਸਿੰਘ ਚੰਨੀ, ਸਤਿਗੁਰ ਸਿੰਘ ਕਲਿਆਣ, ਰਾਜੇਸ਼ ਰਿਖੀ, ਐਸ. ਆਈ ਗੁਲਜ਼ਾਰ ਖਾਨ, ਡਾ. ਰਾਜਗੁਰਬੀਰ ਸਿੰਘ, ਫਾਰਮਾਸਿਸਟ ਰਜਿਤ ਗੋਇਲ, ਜਗਦੀਪ ਸਿੰਘ, ਚਮਕੌਰ ਸਿੰਘ, ਮਨਦੀਪ ਸਿੰਘ, ਅਮਰਜੀਤ ਕੌਰ, ਮਨਪ੍ਰੀਤ ਕੌਰ, ਲਖਵਿੰਦਰ ਕੌਰ ਆਦਿ ਹਾਜ਼ਰ ਸਨ। Aam Aadmi Clinic

    LEAVE A REPLY

    Please enter your comment!
    Please enter your name here