Punjab
Punjab New Projects: ਸੁਖਬੀਰ ਬਾਦਲ ਟਿਊਵਬੈੱਲਾਂ ਦੇ ਕੁਨੈਕਸ਼ਨ ਦੇਣ ਦੇ ਨਾਂਅ ’ਤੇ ਲੋਕਾਂ ਨੂੰ ਕਰ ਰਿਹੈ ਗੁੰਮਰਾਹ : ਵਿਧਾਇਕ ਰਾਏ
ਮਾਨ ਸਰਕਾਰ ਦੇ ਕਾਰਜਕਾਲ ਵਿੱਚ ਅਸੀਂ 65 ਫੀਸਦੀ ਨਹਿਰੀ ਪਾਣੀ ਨੂੰ ਵਰਤੋਂ ਯੋਗ ਬਣਾਇਆ
- ਵਿਧਾਇਕ ਰਾਏ ਨੇ ਪਿੰਡ ਮਾਲਾਹੇੜੀ ਵਿਖੇ ਕੀਤਾ ਵਿਕਾਸ ਕਾਰਜਾਂ ਦਾ ਉਦਘਾਟਨ
Punjab New Projects: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਸੂਬੇ ’ਤੇ ਲੰਬਾ ਸਮਾਂ ਰਾਜ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਟਿਊਵਬੈਲਾਂ ਦੇ ਕੁਨੈਕਸ਼ਨ ਦੇਣ ਦੇ ਨਾਂਅ ’ਤੇ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਜਦੋਂਕਿ ਦੂਜੇ ਪਾਸੇ ਮੌਜ਼ੂਦਾ ਮਾਨ ਸਰਕਾਰ ਨਹਿਰੀ ਪਾਣੀ ਨੂੰ ਵਰਤੋਂ ਯੋਗ ਬਣਾ ਕੇ ਲੋਕਾਂ ਦੇ ਖੇਤਾਂ ਤੱਕ ਪਹੁੰਚਾ ਰਹੀ ਹੈ। ਇਹ ਪ੍ਰਗਟਾਵਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਪਿੰਡ ਮਾਲਾਹੇੜੀ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਉਪਰੰਤ ਕੀਤਾ।
ਉਨ੍ਹਾਂ ਕਿਹਾ ਕਿ ਮਾਣਯੋਗ ਸੁਪਰੀਮ ਕੋਰਟ ਦੇ ਵਿੱਚ ਇਸ ਗੱਲ ਦੀ ਸਟੇਅ ਲੱਗ ਚੁੱਕੀ ਹੈ ਕਿ ਸੂਬਾ ਪੰਜਾਬ ਬੰਜਰ ਹੋਣ ਦੀ ਕਗਾਰ ’ਤੇ ਖੜਾ ਹੈ। ਅਜਿਹੇ ਵਿੱਚ ਸਤਾ ਹਥਿਆਉਣ ਦੇ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਲੋਕਾਂ ਨੂੰ ਮੋਟਰਾਂ ਦੇ ਕੁਨੈਕਸ਼ਨ ਦੇਣ ਦਾ ਲੋਲੀਪੋਪ ਦੇ ਕੇ ਵੋਟਾਂ ਬਟੋਰਨ ਦੀ ਰਾਜਨੀਤੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਆਮ ਆਦਮੀ ਪਾਰਟੀ ਸੱਤਾ ਦੇ ਵਿੱਚ ਆਈ ਸੀ, ਉਸ ਸਮੇਂ ਅਸੀਂ ਨਹਿਰਾਂ ਦਾ ਕਰੀਬ 22 ਫੀਸਦੀ ਪਾਣੀ ਹੀ ਵਰਤ ਰਹੇ ਸੀ। ਬਾਕੀ ਪਾਣੀ ਨਹਿਰਾਂ ਦੇ ਰਸਤੇ ਬਾਹਰਲੇ ਸੂਬਿਆਂ ਨੂੰ ਜਾ ਰਿਹਾ ਸੀ। ਅਜਿਹੇ ਵਿੱਚ ਮਾਨ ਸਰਕਾਰ ਵੱਲੋਂ ਨਹਿਰਾਂ ਦਾ ਪਾਣੀ ਟੇਲਾਂ ਤੱਕ ਪਹੁੰਚਾਉਣ ਦੇ ਲਈ ਜਿੱਥੇ ਨਵੇਂ ਰਜਵਾਹੇ ਬਣਾਏ ਗਏ, ਉੱਥੇ ਹੀ ਅੱਜ ਅਸੀਂ ਨਹਿਰਾਂ ਦਾ 65 ਫੀਸਦੀ ਪਾਣੀ ਖੇਤੀ ਦੇ ਲਈ ਵਰਤ ਰਹੇ ਹਾਂ।
ਇਹ ਵੀ ਪੜ੍ਹੋ: Punjab News: ਪੰਜਾਬ ਦੇ ਇਸ ਜ਼ਿਲ੍ਹੇ ’ਚ ਲੱਗੀ ਧਾਰਾ 144, ਜਾਣੋ
ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਗਏ ਸਨ, ਉਹ ਇੱਕ-ਇੱਕ ਕਰਕੇ ਪੂਰੇ ਕੀਤੇ ਗਏ ਹਨ। ਔਰਤਾਂ ਨਾਲ 1 ਹਜ਼ਾਰ ਰੁਪਏ ਦੇਣ ਦਾ ਜੋ ਵਾਅਦਾ ਕੀਤਾ ਗਿਆ ਸੀ, ਉਹ ਵੀ ਕੁਝ ਦਿਨਾਂ ਵਿੱਚ ਹੀ ਪੂਰਾ ਕੀਤਾ ਜਾ ਰਿਹਾ ਹੈ। ਪਿੰਡ ਵਾਸੀਆਂ ਵੱਲੋਂ ਵਿਧਾਇਕ ਲਖਬੀਰ ਸਿੰਘ ਰਾਏ ਨੂੰ ਅਤੇ ਆਏ ਮਹਿਮਾਨਾਂ ਨੂੰ ਸਿਰੋਪਾਓ ਦੇ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਰਪੰਚ ਚਰਨ ਕੌਰ, ਮੁਖਤਿਆਰ ਸਿੰਘ, ਜਗਰੂਪ ਸਿੰਘ ਨੰਬਰਦਾਰ, ਰਜਿੰਦਰ ਕੌਰ ਬਲਾਕ ਸੰਮਤੀ ਮੈਂਬਰ, ਡਾ. ਬਲਜਿੰਦਰ ਸਿੰਘ ਜਿਲਾ ਪਰਿਸ਼ਦ ਮੈਂਬਰ, ਦੀਪ ਸਿੰਘ, ਰੋਹੀ ਰਾਮ, ਸੁੱਖੀ ਸਰਪੰਚ, ਦਵਿੰਦਰ ਸਿੰਘ, ਮਨਦੀਪ ਸਿੰਘ ਪੋਲਾ, ਰਾਜਦੀਪ ਸਿੰਘ ਰਾਜੂ, ਰਾਮ ਸਿੰਘ, ਰਣਧੀਰ ਸਿੰਘ, ਮੱਘਰ ਸਿੰਘ, ਚਰਨ ਸਿੰਘ, ਦਵਿੰਦਰ ਸਿੰਘ ਚਣੋ, ਹੈਪੀ ਭੈਣੀ ਅਤੇ ਮਾਨਵ ਟਿਵਾਣਾ ਆਦਿ ਵੀ ਹਾਜ਼ਰ ਸਨ।
