ਸਾਡੇ ਨਾਲ ਸ਼ਾਮਲ

Follow us

18.7 C
Chandigarh
Wednesday, February 25, 2026
More
    Home Breaking News MLA Rai News:...

    MLA Rai News: ਵਿਧਾਇਕ ਰਾਏ ਨੇ ਹਲਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ

    MLA Rai News
    ਫ਼ਤਹਿਗੜ੍ਹ ਸਾਹਿਬ : ਐਮਐਲਏ ਦਫਤਰ ਫ਼ਤਹਿਗੜ੍ਹ ਸਾਹਿਬ ਵਿਖੇ ਸਮੱਸਿਆਵਾਂ ਸੁਣਦੇ ਹੋਏ ਵਿਧਾਇਕ ਲਖਵੀਰ ਸਿੰਘ ਰਾਏ ਅਤੇ ਹੋਰ।  ਸਵੀਰ: ਅਨਿਲ ਲੁਟਾਵਾ

    MLA Rai News◘ (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਆਪਣੇ ਦਫਤਰ ਵਿਖੇ ਹਲਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ। ਬਹੁਤ ਸਾਰੀਆਂ ਸਮੱਸਿਆਵਾਂ ਦਾ ਹੱਲ ਮੌਕੇ ’ਤੇ ਹੀ ਕਰਵਾਇਆ ਗਿਆ। ਇਸ ਮੌਕੇ ਵਿਧਾਇਕ ਲਖਬੀਰ ਸਿੰਘ ਰਾਏ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਰੰਗਲਾ ਸੂਬਾ ਬਣਾਉਣ ਦੇ ਲਈ ਦੇ ਦਿਨ-ਰਾਤ ਮਿਹਨਤ ਕਰ ਰਹੀ ਹੈ। ਜਿੱਥੇ ਸੂਬੇ ਨੂੰ ਉਦਯੋਗਿਕ ਪੱਖ ਤੋਂ ਸੁਧਾਰਿਆ ਜਾ ਰਿਹਾ ਹੈ, ਉੱਥੇ ਹੀ ਨਸ਼ੇ ਵਰਗੀਆਂ ਅਲਾਮਤਾਂ ਨੂੰ ਸੂਬੇ ’ਚੋਂ ਕੱਢਣ ਦੇ ਲਈ ਯਤਨ ਜਾਰੀ ਹਨ। ਉਦਯੋਗਿਕ ਪੱਖ ਵੱਲ ਇਸ ਲਈ ਧਿਆਨ ਦਿੱਤਾ ਜਾ ਰਿਹਾ ਹੈ, ਤਾਂ ਜੋ ਸੂਬੇ ਦੇ ਵਿੱਚ ਵਪਾਰ ਨੂੰ ਬੜਾਵਾ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਵਿਕਸਿਤ ਸੂਬਾ ਬਣਾਉਣ ਦੇ ਲਈ ਜਿੱਥੇ ਨਵੇਂ ਅਰਬਨ ਸਟੇਟ ਵਿਕਸਿਤ ਕਰ ਰਹੀ ਹੈ, ਉੱਥੇ ਹੀ ਪਿੰਡਾਂ ਨੂੰ ਆਧੁਨਿਕ ਸਹੂਲਤਾਂ ਦੇ ਨਾਲ ਲੈਸ ਕੀਤਾ ਜਾ ਰਿਹਾ ਹੈ।

    ਆਰਥਿਕ ਤੌਰ ’ਤੇ ਕਮਜ਼ੋਰ ਵਿਅਕਤੀਆਂ ਦੇ ਲਈ ਪਿੰਡਾਂ ਦੇ ਵਿੱਚ ਕਮਿਊਨਿਟੀ ਹਾਲ ਉਸਾਰੇ ਜਾ ਰਹੇ ਹਨ ਤਾਂ ਜੋ ਮਹਿੰਗੇ ਪੈਲੇਸਾਂ ਤੋਂ ਛੁਟਕਾਰਾ ਮਿਲ ਸਕੇ। ਸਿੱਖਿਆ ਹਰ ਮਨੁੱਖ ਦਾ ਜਨਮ ਸਿੱਧ ਅਧਿਕਾਰ ਹੈ, ਹਰ ਵਿਅਕਤੀ ਨੂੰ ਪੜ੍ਹਾਈ ਜ਼ਰੂਰ ਕਰਨੀ ਚਾਹੀਦੀ ਹੈ। ਉਸ ਦੇ ਲਈ ਸਰਕਾਰੀ ਸਕੂਲਾਂ ਦਾ ਪੂਰਾ ਲਾਭ ਲੈਣਾ ਚਾਹੀਦਾ ਹੈ, ਕਿਉਂਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿੱਚ ਪ੍ਰਾਈਵੇਟ ਸਕੂਲਾਂ ਨਾਲੋਂ ਵਧੀਆ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

    ਇਹ ਵੀ ਪੜ੍ਹੋ: Auto Rickshaw Traffic Rules: ਜ਼ਿਲ੍ਹੇ ਅੰਦਰ ਚੱਲ ਰਹੇ ਈ-ਰਿਕਸ਼ਾ ਤੇ ਆਟੋ ਰਿਕਸ਼ਾ ਵਾਲਿਆਂ ਲਈ ਸਖ਼ਤ ਨਿਰਦੇਸ਼

    ਇਸੇ ਤਰ੍ਹਾਂ ਆਮ ਆਦਮੀ ਕਲੀਨਿਕ ਖੋਲ ਕੇ ਦਵਾਈਆਂ ਮੁਫਤ ਦਿੱਤੀਆਂ ਜਾ ਰਹੀਆਂ ਹਨ ਅਤੇ ਕਈ ਤਰ੍ਹਾਂ ਦੇ ਖੂਨ ਦੇ ਟੈਸਟ ਵੀ ਮੁਫਤ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ 300 ਯੂਨਿਟ ਪ੍ਰਤੀ ਮਹੀਨਾ ਬਿਜਲੀ ਮੁਫਤ ਮੁਹੱਈਆ ਕਰਵਾਈ ਜਾ ਰਹੀ ਹੈ ਤਾਂ ਜੋ ਸੂਬੇ ਦੇ ਲੋਕਾਂ ’ਤੇ ਆਰਥਿਕ ਬੋਝ ਨੂੰ ਘਟਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਉਕਤ ਗੱਲਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ ਜਿਸ ਕਾਰਨ ਸੂਬਾ ਦੂਸਰੇ ਸੂਬਿਆਂ ਦੇ ਮੁਕਾਬਲੇ ਪਛੜ ਗਿਆ। ਇਸ ਮੌਕੇ ਦਫਤਰ ਸਕੱਤਰ ਬਹਾਦਰ ਖਾਨ, ਸਰਪੰਚ ਹਰਪਾਲ ਸਿੰਘ, ਬਲਦੇਵ ਨਲੀਨਾ, ਗੁਰਮੇਲ ਪੰਡਰਾਲੀ, ਦਰਸ਼ਨ ਪੰਡਰਾਲੀ, ਅਸ਼ਵਨੀ ਭੱਟ ਮਾਜਰਾ, ਬਲਵੀਰ ਸੋਢੀ, ਭਰਪੂਰ ਅਤਾਪੁਰ, ਅਵਤਾਰ ਪੰਜੋਲਾ, ਮਨਦੀਪ ਪੋਲਾ, ਸਿੱਧੂਪੁਰ ਸਰਪੰਚ ਮਲਕੀਤ ਸਿੰਘ, ਕਰਮਜੀਤ ਸਿੰਘ ਜੋਗੀ, ਨਿੱਜੀ ਸਕੱਤਰ ਮਾਨਵ ਟਿਵਾਣਾ, ਪੀ ਏ ਸਤੀਸ਼ ਲਟੌਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਵਰਕਰ ਹਾਜ਼ਰ ਸਨ।