ਵਿਧਾਇਕ ਰਮਿੰਦਰ ਆਵਲਾ ਵੱਲੋਂ 306 ਕਰਜਦਾਰਾਂ ਦੇ 1 ਕਰੋੜ 21 ਲੱਖ ਦੇ ਕਰਜ ਮੁਆਫੀ ਦੇ ਸਰਟੀਫਿਕੇਟ ਵੰਡੇ

ਵਿਧਾਇਕ ਰਮਿੰਦਰ ਆਵਲਾ ਵੱਲੋਂ 306 ਕਰਜਦਾਰਾਂ ਦੇ 1 ਕਰੋੜ 21 ਲੱਖ ਦੇ ਕਰਜ ਮੁਆਫੀ ਦੇ ਸਰਟੀਫਿਕੇਟ ਵੰਡੇ

ਜਲਾਲਾਬਾਦ, ਫਾਜ਼ਿਲਕਾ (ਰਜਨੀਸ਼ ਰਵੀ) | ਪੰਜਾਬ ਅਨੁਸੂਚਿਤ ਜਾਤੀਆਂ ਅਤੇ ਪੰਜਾਬ ਪਛੜੀਆਂ ਸ਼ੇ੍ਰਣੀਆਂ ਭੌਂ ਵਿਕਾਸ ਤੇ ਵਿਤ ਕਾਰਪੋਰੇਸ਼ਨ ਵੱਲੋ ਦਿੱਤੇ ਗਏ ਕਰਜਿਆਂ ਵਿਚ ਪੰਜਾਬ ਸਰਕਾਰ ਵੱਲੋਂ 50 ਹਜ਼ਾਰ ਰੁਪਏ ਦੇ ਕਰਜ ਮੁਆਫੀ ਦਿੱਤੀ ਗਈ ਹੈ। ਜਿਨ੍ਹਾਂ ਨੂੰ ਕਰਜ਼ ਮੁਆਫ਼ੀ ਦੇ ਸਰਟੀਫਿਕੇਟ ਹਲਕਾ ਜਲਾਲਾਬਾਦ ਦੇ ਵਿਧਾਇਕ ਰਮਿੰਦਰ ਸਿੰਘ ਆਂਵਲਾ ਵੱਲੋਂ ਵੰਡੇ ਗਏ । ਇਸ ਮੌਕੇ ਵਿਧਾਇਕ ਰਮਿੰਦਰ ਸਿੰਘ ਆਵਲਾ ਨੇ ਦੱਸਿਆ ਕਿ 306 ਕਰਜਦਾਰਾਂ ਦੇ 1 ਕਰੋੜ੍ 21 ਲੱਖ ਦੇ ਕਰਜ ਮੁਆਫੀ ਦੇ ਸਰਟੀਫਿਕੇਟ ਵੰਡੇ ਗਏ ਹਨ।

ਉਹਨਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਲਾਹੇਵੰਦ ਐਲਾਨ ਕੀਤੇ ਗਏ ਹਨ ਅਤੇ ਸੂਬਾ ਸਰਕਾਰ ਵੱਲੋਂ ਕੀਤੇ ਗਏ ਐਲਾਨਾਂ ਵਿੱਚ ਹਰੇਕ ਵਰਗ ਦਾ ਧਿਆਨ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕਾਰਪੋਰੇਸ਼ਨ ਵੱਲੋਂ ਨੌਜਵਾਨਾਂ ਨੂੰ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਸਸਤੀ ਦਰਾਂ `ਤੇ ਕਰਜੇ ਮੁਹੱਈਆ ਕਰਵਾਏ ਜਾਂਦੇ ਹਨ ਅਤੇ ਸਰਕਾਰ ਦੀ ਕਰਜ਼ਾ ਮੁਆਫ਼ੀ ਸਕੀਮ ਤਹਿਤ ਕਰਜਦਾਰਾਂ ਦੇ ਕਰਜੇ ਮੁਆਫੇ ਕੀਤੇ ਗਏ ਹਨ।

ਉਨ੍ਹਾਂ ਅਗੇ ਕਿਹਾ ਕਿ ਅਨੂਸੂਚਿਤ ਜਾਤੀਆਂ ਭੌ ਵਿਕਾਸ ਦੇ 255 ਕਰਜਦਾਰਾਂ ਦੇ ਲਗਭਗ 96.38 ਲੱਖ ਰੁਪਏ ਅਤੇ ਪੰਜਾਬ ਪਛੜੀਆਂ ਸ਼ੇ੍ਰਣੀਆਂ ਦੇ 51 ਕਰਜਦਾਰਾਂ ਦੇ 25.50 ਲੱਖ ਰੁਪਏ ਦੇ ਕਰਜੇ ਮੁਆਫ ਕਰਨ ਦੇ ਸਰਟੀਫਿਕੇਟ ਵੰਡੇ ਗਏ ਹਨ। ਇਸ ਮੌਕੇ ਜ਼ਿਲ੍ਹਾ ਮੈਨੇਜਰ ਸ੍ਰੀ ਤਲਵਿੰਦਰ ਸਿੰਘ, ਸ੍ਰੀ ਲਖਵੀਰ ਸਿੰਘ ਸ੍ਰੀ ਲਖਵਿੰਦਰ ਸਿੰਘ, ਸ੍ਰੀ ਸਾਹਿਲ ਪਰੂਥੀ, ਸ੍ਰੀ ਸੁਭਾਸ਼ ਕੁਮਾਰ ਹਾਜ਼ਰ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ