ਫ਼ਿਰੋਜ਼ਪੁਰ (ਸਤਪਾਲ ਥਿੰਦ)। Satluj River : ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ (MLA Ranbir Bhullar) ਨੇ ਸਤਲੁਜ ਦਰਿਆ ਨਾਲ ਲੱਗਦੇ ਪਿੰਡ ਮੁੱਠਿਆਂ ਵਾਲਾ, ਧੀਰਾ ਘਾਰਾ ਆਦਿ ਦਾ ਦੌਰਾ ਕੀਤਾ ਅਤੇ ਸੰਭਾਵਿਤ ਹੜ੍ਹਾਂ ਦੇ ਮੱਦੇਨਜ਼ਰ ਦਰਿਆਂ ਬੰਨ੍ਹਾਂ ਤੇ ਪਾਣੀ ਦੇ ਪੱਧਰ ਦਾ ਜਾਇਜ਼ਾ ਲਿਆ। ਇਸ ਮੌਕੇ ਐਸ.ਡੀ.ਐਮ. ਫ਼ਿਰੋਜ਼ਪੁਰ ਡਾ. ਚਾਰੂਮਿਤਾ ਅਤੇ ਡਰੇਨੇਜ਼ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ।
ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਬੰਨ੍ਹਾਂ ਦਾ ਨਿਰੀਖਣ ਕਰਨ ਉਪਰੰਤ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਤਲੁਜ ਦਰਿਆ ਦੇ ਬੰਨ੍ਹਾਂ ਦੀ ਸਥਿਤੀ ਜਿੱਥੇ ਕਿਤੇ ਵੀ ਕਮਜ਼ੋਰ ਲੱਗ ਰਹੀ ਹੈ ਉੱਥੇ ਮਿੱਟੀ ਪੁਆ ਕੇ ਬੰਨ੍ਹ ਨੂੰ ਮਜ਼ਬੂਤ ਕਰ ਲਿਆ ਜਾਵੇ ਤਾਂ ਜੋ ਪਾਣੀ ਦਾ ਪੱਧਰ ਵੱਧਣ ਤੇ ਬੰਨ੍ਹ ਟੁੱਟਣ ਦਾ ਖ਼ਤਰਾ ਨਾ ਰਹੇ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਹਲਕੇ ਅੰਦਰ ਪੈਂਦੇ ਸੰਭਾਵੀ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਲਗਾਤਾਰ ਦੌਰਾ ਕੀਤਾ ਜਾਵੇਗਾ। ਵਿਧਾਇਕ ਸ. ਭੁੱਲਰ ਨੇ ਕਿਹਾ ਕਿ ਮੇਰਾ ਹਲਕਾ ਮੇਰਾ ਪਰਿਵਾਰ ਵਾਂਗ ਹੈ ਅਤੇ ਮੈਂ ਹਰ ਸਮੇਂ ਆਪਣੇ ਪਰਿਵਾਰ ਦੀ ਮੱਦਦ ਲਈ ਤਤਪਰ ਹਾਂ। (Satluj River)
Also Read : DA Hike: ਖੁਸ਼ਖਬਰੀ… ਡੀਏ ’ਚ 4% ਵਾਧੇ ਦਾ ਐਲਾਨ, ਸਰਕਾਰ ਦਾ ਵੱਡਾ ਫੈਸਲਾ
ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਫ਼ਿਰੋਜ਼ਪੁਰ ਸ਼ਹਿਰ ਬਲਰਾਜ ਸਿੰਘ ਕਟੋਰਾ, ਬਲਾਕ ਪ੍ਰਧਾਨ ਬਲਦੇਵ ਸਿੰਘ ਮੱਲੀ, ਮਨਪ੍ਰੀਤ ਚੀਮਾ, ਅਮਰਿੰਦਰ ਬਰਾੜ, ਹਿਮਾਂਸ਼ੂ ਠੱਕਰ ਅਤੇ ਮਨਪ੍ਰੀਤ ਸਿੰਘ ਆਦਿ ਵੀ ਹਾਜ਼ਰ ਸਨ।