ਵਿਧਾਇਕ ਰਣਦੀਪ ਸਿੰਘ ਨੇ ਅਮਲੋਹ ਤੋਂ ਚੰਡੀਗੜ੍ਹ ਦੇ ਬੰਦ ਹੋਏ 7 ਰੂਟ ਚਾਲੂ ਕਰਵਾਏ

MLA Randeep Singh Sachkahoon

ਅਮਲੋਹ ਤੋਂ ਚੰਡੀਗੜ੍ਹ ਲਈ ਨਵੀਂ ਬੱਸ ਚਾਲੂ ਕਰਕੇ ਕੀਤਾ ਉਦਘਾਟਨ

(ਅਨਿਲ ਲੁਟਾਵਾ) ਅਮਲੋਹ। ਅਮਲੋਹ ਹਲਕੇ ਦੇ ਵਿਧਾਇਕ ਰਣਦੀਪ ਸਿੰਘ ਨੇ ਅੱਜ ਡਾ. ਭੀਮ ਰਾਓ ਅੰਬੇਦਕਰ ਬੱਸ ਸਟੈਂਡ ਅਮਲੋਹ ਤੋਂ ਚੰਡੀਗੜ੍ਹ ਲਈ ਪੀ.ਆਰ.ਟੀ.ਸੀ ਦੀ ਨਵੀਂ ਬੱਸ ਸੇਵਾ ਨੂੰ ਸੀਨੀਅਰ ਸਿਟੀਜ਼ਨ ਐਡਵੋਕੇਟ ਓਮ ਪ੍ਰਕਾਸ਼ ਕਰਕਰਾ ਅਤੇ ਪੀ.ਆਰ.ਟੀ.ਸੀ ਦੇ ਡਾਇਰੈਕਟਰ ਸੁਭਾਸ਼ ਸੂਦ ਸਮੇਤ ਝੰਡੀ ਦੇ ਕੇ ਰਵਾਨਾ ਕਰਨ ਮੌਕੇ ਕਿਹਾ ਕਿ ਅਮਲੋਹ ਨੂੰ ਪੰਜਾਬ ਦਾ ਨਮੂਨੇ ਦਾ ਹਲਕਾ ਬਣਾਇਆ ਜਾ ਰਿਹਾ ਹੈ ਅਤੇ ਉਹ ਕੰਮ ਕਰਨ ਵਿਚ ਵਿਸ਼ਵਾਸ ਰੱਖਦੇ ਹਨ ਜਦੋਂਕਿ ਵਿਰੋਧੀਆਂ ਪਾਸ ਕੋਈ ਮੁੱਦਾ ਨਾ ਹੋਣ ਕਾਰਨ ਉਨ੍ਹਾਂ ਵੱਲੋਂ ਝੂਠ ਦਾ ਸਹਾਰਾ ਲੈ ਕੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ। ਉਨ੍ਹਾਂ ਪਿਛਲੇ ਕਰੀਬ 35 ਸਾਲ ਤੋਂ ਅਮਲੋਹ ਤੋਂ ਵਾਇਆ ਭਮਾਰਸੀ, ਚੰਡੀਗੜ੍ਹ ਜਾਣ ਵਾਲੀ ਬੱਸ ਸਮੇਤ ਬੰਦ ਪਏ ਪੀ.ਆਰ.ਟੀ.ਸੀ ਦੇ 7 ਰੂਟਾਂ ਦਾ ਆਉਣ-ਜਾਣ ਦੇ ਵੀ ਅੱਜ ਤੋਂ ਸ਼ੁਰੂ ਕਰਵਾਏ ਗਏ।

ਉਨ੍ਹਾਂ ਕਿਹਾ ਕਿ ਲੋਕਾਂ ਦੀ ਲੋੜ ਅਨੁਸਾਰ ਹੋਰ ਵੀ ਵੱਖ-ਵੱਖ ਥਾਵਾਂ ਲਈ ਨਵੇਂ ਰੂਟ ਚਾਲੂ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਪਿੰਡ ਭਗਵਾਨਪੁਰਾ ਵਿਚ ਿਕਟ ਅਕੈਡਮੀ ਬਣਾਉਣ ਲਈ ਸਰਵੈ ਕਰਵਾਇਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਕਾਂਗਰਸ ਪਾਰਟੀ ਦਾ ਡਟ ਕੇ ਸਾਥ ਦੇਣ ਦੀ ਅਪੀਲ ਕੀਤੀ। ਇਸ ਮੌਕੇ ਪੀ.ਆਰ.ਟੀ.ਸੀ ਦੇ ਜਨਰਲ ਮੈਨੇਜਰ ਸ੍ਰੀ ਬਾਠ ਨੇ ਅਮਲੋਹ ਦੇ ਬੱਸ ਸਟੈਂਡ ਦੇ ਨਵੀਨੀਕਰਨ ਦਾ ਕਾਰਜ 2 ਮਹੀਨੇ ਵਿਚ ਮੁਕੰਮਲ ਕਰਵਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਮਾਰਕੀਟ ਕਮੇਟੀ ਅਮਲੋਹ ਦੇ ਚੇਅਰਮੈਨ ਜਸਮੀਤ ਸਿੰਘ ਰਾਜਾ, ਉਪ ਚੇਅਰਮੈਨ ਰਾਜਿੰਦਰ ਸਿੰਘ ਬਿੱਟੂ, ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੇ ਪ੍ਰਧਾਨ ਹਰਪ੍ਰੀਤ ਸਿੰਘ ਪਿ੍ਰੰਸ, ਮੀਤ ਪ੍ਰਧਾਨ ਅਸ਼ੋਕ ਸ਼ਰਮਾ, ਅਮਲੋਹ ਕੌਂਸਲ ਦੇ ਪ੍ਰਧਾਨ ਡਾ. ਹਰਪ੍ਰੀਤ ਸਿੰਘ, ਪ੍ਰਦੇਸ਼ ਕਾਂਗਰਸ ਦੇ ਮੈਂਬਰ ਡਾ. ਜੋਗਿੰਦਰ ਸਿੰਘ ਮੈਣੀ, ਡਾ. ਸਵਤੰਤਰ ਕਰਕਰਾ, ਜ਼ਿਲ੍ਹਾ ਕਾਂਗਰਸ ਦੇ ਸੀਨੀਅਰ ਮੀਤ ਪ੍ਰਧਾਨ ਕੁਲਵੰਤ ਸਿੰਘ ਢਿੱਲੋਂ, ਹੈਪੀ ਸੂਦ,ਨੋਨੀ ਸ਼ਰਮਾ, ਬਲਾਕ ਕਾਂਗਰਸ ਅਮਲੋਹ ਦੇ ਪ੍ਰਧਾਨ ਜਗਵੀਰ ਸਿੰਘ ਸਲਾਣਾ, ਮੰਡੀ ਗੋਬਿੰਦਗੜ੍ਹ ਦੇ ਪ੍ਰਧਾਨ ਸੰਜੀਵ ਦੱਤਾ, ਹਲਕੇ ਦੇ ਕਾਨੂੰਨੀ ਸਲਾਹਕਾਰ ਐਡਵੋਕੇਟ ਬਲਜਿੰਦਰ ਸਿੰਘ ਭੱਟੋਂ, ਆੜ੍ਹਤੀ ਐਸੋਸੀਏਸ਼ਨ ਅਮਲੋਹ ਦੇ ਪ੍ਰਧਾਨ ਜਗਵਿੰਦਰ ਸਿੰਘ ਰਹਿਲ ਹਾਜ਼ਰ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ