ਵਿਧਾਇਕਾ ਰੂਬੀ ਵੱਲੋਂ ਮੁੱਖ ਮੰਤਰੀ ਪੰਜਾਬ ਨੂੰ ਐਮਰਜੈਂਸੀ ਫੰਡ ਜਾਰੀ ਕਰਨ ਲਈ ਲਿਖਿਆ ਪੱਤਰ

ਲੋਕਾਂ ਨੂੰ ਅਫਵਾਹਾਂ ਤੋਂ ਦੂਰ ਰਹਿਣ ਤੇ ਸਾਵਧਾਨੀ ਵਰਤਣ ਦੀ ਕੀਤੀ ਅਪੀਲ

ਸੰਗਤ ਮੰਡੀ, (ਮਨਜੀਤ ਨਰੂਆਣਾ) ਸੂਬੇ ‘ਚ ਕੋਰੋਨਾ ਵਾਇਰਸ ਨਾਲ ਪੀੜਤਾਂ ਦੀ ਵਧ ਰਹੀ ਗਿਣਤੀ ‘ਤੇ ਵਿਧਾਇਕਾ ਪ੍ਰੋ. ਰੁਪਿੰਦਰ ਕੌਰ ਰੂਬੀ ਨੇ ਚਿੰਤਾ ਜ਼ਾਹਿਰ ਕਰਦੇ ਹੋਏ ਸੂਬੇ ਦੇ ਲੋਕਾਂ ਤੇ ਜੋਖ਼ਮ ਹਾਲਾਤਾਂ ‘ਚ ਕੰਮ ਕਰ ਰਹੇ ਮੁਲਾਜਮਾਂ, ਸੁਰੱਖਿਅਤ ਕਰਨ ਲਈ ਲੋੜੀਂਦਾ ਸਮਾਨ ਉਪਲੱਬਧ ਕਰਵਾਉਣ ਲਈ ਮੁੱਖ ਮੰਤਰੀ ਪੰਜਾਬ ਨੂੰ ਪੱਤਰ ਲਿਖਿਆ ਹੈ। ਵਿਧਾਇਕਾ ਪ੍ਰੋ. ਰੂਬੀ ਨੇ ਕਿਹਾ ਕਿ ਸੂਬੇ ‘ਚ ਕੋਰੋਨਾ ਵਾਇਰਸ ਨਾਲ ਪੀੜਤਾਂ ਦੀ ਗਿਣਤੀ ‘ਚ ਵਾਧਾ ਹੋਣਾ ਬੇਹੱਦ ਚਿੰਤਾ ਦਾ ਵਿਸ਼ਾ ਹੈ ਜਿਸ ਲਈ ਸਰਵ ਪਾਰਟੀ ਨੂੰ ਇਕਜੁੱਟ ਹੋ ਕੇ ਇਸ ਔਖੇ ਸਮੇਂ ‘ਚ ਸਿਆਸਤ ਨੂੰ ਛੱਡ ਕੇ ਲੋਕਾਂ ਨਾਲ ਖੜਨਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਇਸ ਨਾਜ਼ੁਕ ਘੜੀ ‘ਚ ਮੁੱਖ ਮੰਤਰੀ ਪੰਜਾਬ ਨੂੰ ਸੂਬੇ ਦੇ ਹਸਪਤਾਲਾਂ ਨੂੰ ਵਿਸ਼ੇਸ ਫੰਡ ਜ਼ਾਰੀ ਕਰ ਦੇਣੇ ਚਾਹੀਦੇ ਹਨ ਤਾਂ ਜੋ ਸਮੇਂ ਰਹਿੰਦੇ ਵਾਇਰਸ ਨੂੰ ਅੱਗੇ ਵਧਣ ਤੋਂ ਰੋਕਿਆ ਜਾ ਸਕੇ ਉੱਥੇ ਹੀ ਵਿਧਾਇਕਾ ਰੂਬੀ ਨੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨਾਲ ਕੋਰੋਨਾ ਵਾਇਰਸ ਦੇ ਨਵੇਂ ਕੇਸ ਸਾਹਮਣੇ ਆਉਣ ਤੋਂ ਬਾਅਦ ਫ਼ੋਨ ਰਾਹੀਂ ਗੱਲਬਾਤ ਦੌਰਾਨ ਕਿਹਾ ਕਿ ਇਸ ਔਖੀ ਘੜੀ ‘ਚ ਪੁਲਿਸ, ਸਿਹਤ ਵਿਭਾਗ ਤੇ ਹੋਰ ਵਿਭਾਗ ਪ੍ਰਸ਼ਾਸਨ ਦੀ ਅਗਵਾਈ ‘ਚ ਤਨਦੇਹੀ ਨਾਲ ਜਿੰਮੇਵਾਰੀ ਨਿਭਾ ਰਹੇ ਹਨ ਜਿਨ੍ਹਾਂ ਦੀਆਂ ਸੇਵਾਵਾਂ ਨੂੰ ਉਹ ਸਲੂਟ ਕਰਦੇ ਹਨ ਪਰ ਗਰਾਊਂਡ ‘ਤੇ ਕੰਮ ਕਰ ਰਹੇ ਪੁਲਿਸ ਤੇ ਸਿਹਤ ਵਿਭਾਗ ਦੇ ਮੁਲਾਜ਼ਮਾਂ ਨੂੰ ਖੁਦ ਦੀ ਸੁਰੱਖਿਆ ਲਈ ਕੁਝ ਵੀ ਨਹੀਂ ਮੁਹਈਆ ਕਰਵਾਇਆ ਗਿਆ ਹੈ ਜੋ ਹਾਈ ਰਿਸਕ ‘ਚ ਲਗਾਤਾਰ ਕੰਮ ਕਰ ਰਹੇ ਹਨ

ਉਨ੍ਹਾਂ ਸਿਹਤ ਮੰਤਰੀ ਨੂੰ ਕਿਹਾ ਗਰਾਊਂਡ ਉੱਪਰ ਕੰਮ ਰਹੇ ਸਾਰੇ ਹੀ ਮੁਲਾਜ਼ਮਾਂ ਨੂੰ ਵਿਸ਼ੇਸ਼ ਮਾਸਕ, ਸੈਨੀਟਾਈਜ਼ਰ ਤੇ ਵਿਸ਼ੇਸ਼ ਸੂਟ ਮੈਡੀਕਲ ਕਿੱਟ ਉਪਲੱਬਧ ਕਰਵਾਈਆਂ ਜਾਣ। ਇਸ ਦੇ ਨਾਲ ਹੀ ਉਨ੍ਹਾਂ ਆਖਿਆ ਕਿ ਸੋਸ਼ਲ ਮੀਡੀਆ ਉੱਪਰ ਅਫ਼ਵਾਹਾਂ ਨਾਲ ਲੋਕਾਂ ‘ਚ ਡਰ ਪੈਦਾ ਕਰਨ ਵਾਲੇ ਸ਼ਰਾਰਤੀ ਅਨਸਰਾਂ ਤੇ ਨਕੇਲ ਪਾਉਣ ਲਈ ਸਰਕਾਰ ਨੂੰ ਇੱਕ ਸਾਈਬਰ ਟੀਮ ਤਿਆਰ ਕਰਨੀ ਚਾਹੀਦੀ ਹੈ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਲੋਕ ਅਫਵਾਹਾਂ ਉੱਪਰ ਧਿਆਨ ਨਾ ਦੇਣ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।