ਵਿਧਾਇਕ ਸਿਮਰਜੀਤ ਸਿੰਘ ਬੈਂਸ ਤੋਂ ਸੁਰੱਖਿਆ ਲਈ ਵਾਪਸ

ਵਿਧਾਇਕ ਸਿਮਰਜੀਤ ਸਿੰਘ ਬੈਂਸ ਤੋਂ ਸੁਰੱਖਿਆ ਲਈ ਵਾਪਸ

ਲੁਧਿਆਣਾ। ਪੁਲਿਸ ਵੱਲੋਂ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਸੁਰੱਖਿਆ ਵਾਪਸ ਲੈ ਲਈ ਗਈ ਹੈ। ਜਾਣਕਾਰੀ ਮੁਤਾਬਕ ਪੁਲਿਸ ਵੱਲੋਂ ਉਨ੍ਹਾਂ ਨੂੰ ਦਿੱਤੇ ਚਾਰ ਅੰਗ ਰੱਖਿਅਕ ਵਾਪਸ ਬੁਲਾ ਲਏ ਗਏ ਹਨ, ਪੁਲਿਸ ਅਧਿਕਾਰੀਆਂ ਵੱਲੋਂ ਉਨ੍ਹਾਂ ਦੇ ਅੰਗ ਰੱਖਿਆਂ ਨੂੰ ਆਪਣੀ ਹਾਜ਼ਰੀ ਪੁਲਿਸ ਲਾਈਨ ਵਿਚ ਦੇਣ ਲਈ ਕਿਹਾ ਗਿਆ ਹੈ। ਦਰਅਸਲ ਵਿਧਾਇਕ ਸਿਮਰਜੀਤ ਬੈਂਸ ਵੱਲੋਂ ਬੀਤੇ ਦਿਨੀਂ ਪਟਿਆਲਾ ਵਿਚ ਪੁਲਿਸ ਮੁਲਾਜ਼ਮ ‘ਤੇ ਹੋਏ ਹਮਲੇ ਸਬੰਧੀ ਕੁੱਝ ਇਤਰਾਜ਼ਯੋਗ ਟਿੱਪਣੀ ਕੀਤੀ ਸੀ। ਜਿਸ ਤੋਂ ਬਾਅਦ ਉਨ੍ਹਾਂ ਦਾ ਕੁੱਝ ਕਾਂਗਰਸੀ ਮੰਤਰੀਆਂ ਵੱਲੋਂ ਵਿਰੋਧ ਵੀ ਕੀਤਾ ਗਿਆ।

ਦਰਅਸਲ ਬੀਤੇ ਦਿਨੀਂ ਪਟਿਆਲਾ ਵਿਖੇ ਇੱਕ ਅਖੌਤੇ ਨਿਹੰਗ ਵਲੋਂ ਏ. ਐੱਸ. ਆਈ. ਹਰਜੀਤ ਸਿੰਘ ਦਾ ਹੱਥ ਵੱਢ ਦਿੱਤੇ ਜਾਣ ਦੀ ਘਟਨਾ ‘ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਇੱਕ ਇਤਰਾਜ਼ਯੋਗ ਬਿਆਨ ਦੇ ਦਿੱਤਾ ਸੀ। ਬੈਂਸ ਦੇ ਬਿਆਨ ‘ਤੇ ਕਈ ਕਾਂਗਰਸੀ ਮੰਤਰੀਆਂ ਨੇ ਕਿਹਾ ਕਿ ਉਸ ‘ਤੇ ਮਾਮਲਾ ਦਰਜ ਕਰਕੇ ਕਾਰਵਾਈ ਹੋਣੀ ਚਾਹੀਦੀ ਹੈ। ਕੈਬਨਿਟ ਮੰਤਰੀਆਂ ਨੇ ਬੈਂਸ ਨੂੰ ਕਿਹਾ ਕਿ ਜੇਕਰ ਉਹ ਪੰਜਾਬ ਪੁਲਸ ‘ਤੇ ਭਰੋਸਾ ਨਹੀਂ ਕਰਦੇ ਤਾਂ ਉਨ੍ਹਾਂ ਨੂੰ ਆਪਣੀ ਸੁਰੱਖਿਆ ਛੱਡ ਦੇਣੀ ਚਾਹੀਦੀ ਹੈ। ਕੈਬਨਿਟ ਮੰਤਰੀਆਂ ਨੇ ਕਿਹਾ ਕਿ ਇਕ ਪਾਸੇ ਜਿਥੇ ਪੰਜਾਬ ਪੁਲਿਸ ਆਪਣੀ ਜਾਨ ਦੀ ਬਾਜ਼ੀ ਲਾ ਕੇ ਲੋਕਾਂ ਨੂੰ ਕੋਰੋਨਾ ਵਾਇਰਸ ਮਹਾਂਮਾਰੀ ਤੋਂ ਬਚਾਉਣ ਤੇ ਲੋੜਵੰਦ ਲੋਕਾਂ ਨੂੰ ਰਾਸ਼ਨ ਵੰਡਣ ‘ਚ ਲੱਗੀ ਹੈ, ਉਥੇ ਹੀ ਦੂਜੇ ਪਾਸੇ ਬੈਂਸ ਰਾਜਨੀਤੀ ਕਰਕੇ ਸਸਤੀ ਲੋਕਪ੍ਰਿਅਤਾ ਹਾਸਿਲ ਕਰਨਾ ਚਾਹੁੰਦੇ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here