ਵਿਧਾਇਕ ਉੱਗੋਕੇ ਦੇ ਪਿਤਾ ਦੇ ਸਸਕਾਰ, ਮੁੱਖ ਮੰਤਰੀ ਦੇ ਮਾਤਾ, ਕੈਬਨਿਟ ਮੰਤਰੀ ਹੇਅਰ ਤੇ ਹੋਰਾਂ ਵੱਲੋਂ ਸ਼ਰਧਾਂਜਲੀ ਭੇਟ

ਵਿਧਾਇਕ ਉੱਗੋਕੇ ਦੇ ਪਿਤਾ ਦੇ ਸਸਕਾਰ, ਮੁੱਖ ਮੰਤਰੀ ਦੇ ਮਾਤਾ, ਕੈਬਨਿਟ ਮੰਤਰੀ ਹੇਅਰ ਤੇ ਹੋਰਾਂਨ ਵੱਲੋਂ ਸ਼ਰਧਾਂਜਲੀ ਭੇਟ

ਭਦੌੜ/ਬਰਨਾਲਾ, (ਸੱਚ ਕਹੂੰ ਨਿਊਜ਼)। ਭਦੌੜ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਦੇ ਪਿਤਾ ਦਰਸ਼ਨ ਸਿੰਘ ਦਾ ਅੰਤਿਮ ਸਸਕਾਰ ਅੱਜ ਉੁਨਾਂ ਦੇ ਪਿੰਡ ਉੱਗੋਕੇ ਵਿਖੇ ਕੀਤਾ ਗਿਆ। ਇਸ ਮੌਕੇ ਵੱਖ ਵੱਖ ਸ਼ਖਸੀਅਤਾਂ ਅਤੇ ਜ਼ਿਲਾ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਵਿਧਾਇਕ ਲਾਭ ਸਿੰਘ ਉੱਗੋਕੇ ਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਦੁੱਖ ਵੰਡਾਇਆ ਗਿਆ।

ਸਸਕਾਰ ਮੌਕੇ ਉੱਚੇਚੇ ਤੌਰ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮਾਤਾ ਸ੍ਰੀਮਤੀ ਹਰਪਾਲ ਕੌਰ, ਕੈਬਨਿਟ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ, ਵਿਧਾਇਕ ਨਰਿੰਦਰ ਕੌਰ ਭਰਾਜ, ਡਿਪਟੀ ਕਮਿਸ਼ਨਰ ਡਾ. ਹਰੀਸ਼ ਨਈਅਰ, ਐਸ.ਐਸ.ਪੀ ਸੰਦੀਪ ਮਲਿਕ, ਵਧੀਕ ਡਿਪਟੀ ਕਮਿਸ਼ਨਰ ਪਰਮਵੀਰ ਸਿੰਘ, ਸਹਾਇਕ ਕਮਿਸਨਰ ਸੁਖਪਾਲ ਸਿੰਘ ਤੇ ਹੋਰ ਸ਼ਖਸੀਅਤਾਂ ਤੋਂ ਇਲਾਵਾ ਇਲਾਕੇ ਦੇ ਵੱਡੀ ਗਿਣਤੀ ਲੋਕਾਂ ਨੇ ਮਰਹੂਮ ਦਰਸ਼ਨ ਸਿੰਘ ਨੂੰ ਸ਼ਰਧਾਂਜਲੀ ਦਿੱਤੀ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਦਰਸ਼ਨ ਸਿੰਘ ਦੀ ਸਿਹਤ ਵਿਗੜਨ ਕਾਰਨ ਉਨਾਂ ਨੂੰ ਡੀਐਮਸੀ ਹੀਰੋ ਹਾਰਟ ਹਸਪਤਾਲ ਲੁਧਿਆਣਾ ਵਿਖੇ ਦਾਖਲ ਕਰਵਾਇਆ ਗਿਆ ਸੀ ਜਿੱਥੇ ਇਲਾਜ ਦੌਰਾਨ ਕੱਲ ਉਨਾਂ ਦੀ ਮੌਤ ਹੋ ਗਈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here