ਸਾਡੇ ਨਾਲ ਸ਼ਾਮਲ

Follow us

14.3 C
Chandigarh
Monday, January 19, 2026
More
    Home Breaking News ਵਿਧਾਇਕ ਜ਼ੀਰਾ ਸ...

    ਵਿਧਾਇਕ ਜ਼ੀਰਾ ਸ੍ਰੀ ਨਰੇਸ਼ ਕਟਾਰੀਆ, ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਹਰੀਕੇ ਹੈਡ ਵਰਕਸ ਦਾ ਦੌਰਾ

    Sutlej River
    ਵਿਧਾਇਕ ਜ਼ੀਰਾ ਸ੍ਰੀ ਨਰੇਸ਼ ਕਟਾਰੀਆ, ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਹਰੀਕੇ ਹੈਡ ਵਰਕਸ ਦਾ ਦੌਰਾ

    ਸੰਭਾਵਿਤ ਹੜ੍ਹਾਂ ਦੇ ਮੱਦੇਨਜ਼ਰ ਪਾਣੀ ਦੀ ਨਿਕਾਸੀ ਲਈ ਅਧਿਕਾਰੀਆਂ ਨੂੰ ਦਿੱਤੇ ਆਦੇਸ਼

    • ਹਰੀ ਕੇ ਹੈਡ ਤੋਂ 57 ਹਜ਼ਾਰ ਕਿਉਸਿਕ ਪਾਣੀ ਛੱਡਿਆ Sutlej River

    ( ਸਤਪਾਲ ਥਿੰਦ) ਜ਼ੀਰਾ (ਫਿਰੋਜ਼ਪੁਰ)। ਭਾਰੀ ਮੀਂਹ ਕਾਰਨ ਸਤਲੁਜ ਦਰਿਆ (Sutlej River) ਵਿੱਚ ਪਾਣੀ ਦੇ ਜ਼ਿਆਦਾ ਆਉਣ ਨਾਲ ਦਰਿਆ ਦੇ ਨਾਲ ਲੱਗਦੇ ਪਿੰਡਾਂ ਵਿੱਚ ਫਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਅਤੇ ਪਾਣੀ ਦੀ ਨਿਰਵਿਘਨ ਨਿਕਾਸੀ ਦੇ ਮੱਦੇਨਜ਼ਰ ਵਿਧਾਇਕ ਜ਼ੀਰਾ ਸ੍ਰੀ ਨਰੇਸ਼ ਕਟਾਰੀਆ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਹਰੀਕੇ ਹੈੱਡ ਵਰਕਸ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਦਰਿਆ ਨਾਲ ਲੱਗਦੇ ਪਿੰਡਾਂ ਦਾ ਦੌਰਾ ਕਰਕੇ ਮੌਜੂਦਾ ਸਥਿਤੀ ਅਤੇ ਫ਼ਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਐਸ.ਐਸ.ਪੀ. ਸ. ਭੁਪਿੰਦਰ ਸਿੰਘ ਸਿੱਧੂ ਤੋਂ ਇਲਾਵਾ ਡਰੇਨੇਜ਼ ਵਿਭਾਗ, ਮਾਲ ਵਿਭਾਗ, ਖੇਤੀਬਾੜੀ ਅਤੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ।

    ਇਹ ਵੀ ਪੜ੍ਹੋ : ਹੜ੍ਹ ਦਾ ਖਤਰਾ : ਪੰਜਾਬ ’ਚ 14 ਐਨ.ਡੀ.ਆਰ.ਐਫ. ਟੀਮਾਂ ਤਾਇਨਾਤ : ਮੁੱਖ ਸਕੱਤਰ

    ਵਿਧਾਇਕ ਜ਼ੀਰਾ ਸ੍ਰੀ ਨਰੇਸ਼ ਕਟਾਰੀਆ ਨੇ ਕਿਹਾ ਕਿ ਇਲਾਕੇ ਵਿੱਚ ਪਾਣੀ ਆਉਣ ਨਾਲ ਫਸਲਾਂ ਦਾ ਖਰਾਬਾ ਹੋਣਾ ਕੁਦਰਤੀ ਕਰੋਪੀ ਹੈ ਅਤੇ ਇਸ ਕਰੋਪੀ ਨੂੰ ਰੋਕਣ ਲਈ ਹਲਕਾ ਵਾਸੀਆਂ ਨੂੰ ਪ੍ਰਸ਼ਾਸਨ ਦਾ ਸਹਿਯੋਗ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੇਖਿਆ ਗਿਆ ਹੈ ਕਈ ਥਾਵਾਂ ਤੇ ਕਿਸਾਨਾਂ ਵੱਲੋਂ ਆਪਣੇ ਪੱਧਰ ਤੇ ਪੁਲੀਆਂ ਬੰਦ ਕੀਤੀਆਂ ਹਨ ਜਿਸ ਕਰਕੇ ਪਾਣੀ ਦੀ ਮਾਰ ਜ਼ਿਆਦਾ ਹੋ ਰਹੀ ਹੈ ਉਹ ਹੁਣ ਖੁਲਵਾਈਆਂ ਗਈਆਂ ਹਨ ਅਤੇ ਪਾਣੀ ਦਾ ਲਗਾਤਾਰ ਨਿਕਾਸ ਹੋ (Sutlej River) ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕ ਆਪ ਵੀ ਸੁਚੇਤ ਰਹਿਣ ਅਤੇ ਜੇਕਰ ਕਿਤੇ ਪਾਣੀ ਦੇ ਵੱਧ ਵਹਾਅ ਜਾਂ ਪਾੜ ਦੀ ਘਟਨਾ ਉਨ੍ਹਾਂ ਨੂੰ ਪਤਾ ਲੱਗਦੀ ਹੈ ਤਾਂ ਉਹ ਤੁਰੰਤ ਉਸ ਸਬੰਧੀ ਕੰਟਰੋਲ ਰੂਮ ਦੇ ਨੰਬਰ ਜਾਂ ਉਨ੍ਹਾਂ ਨੂੰ ਫੋਨ ਕਰਕੇ ਜਾਣਕਾਰੀ ਦੇਣ ਤਾਂ ਜੋ ਹੋਣ ਵਾਲੇ ਨੁਕਸਾਨ ਤੋਂ ਬਚਿਆ ਜਾ ਸਕੇ।

    ਹੈਡ ਵਰਕਸ ਤੋਂ ਦਰਿਆ ਸਤਲੁਜ ਵਿੱਚ 57 ਹਜ਼ਾਰ ਕਿਉਸਿਕ ਪਾਣੀ ਛੱਡਿਆ

     ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਰੀ ਕੇ ਹੈਡ ਵਰਕਸ ਤੋਂ ਦਰਿਆ ਸਤਲੁਜ ਵਿੱਚ 57 ਹਜ਼ਾਰ ਕਿਉਸਿਕ ਪਾਣੀ ਛੱਡਿਆ ਗਿਆ ਹੈ ਅਤੇ ਹੁਸੈਨੀਵਾਲਾ ਹੈਡ ਵਰਕਸ ਤੋਂ ਅੱਗੇ 55 ਹਜ਼ਾਰ ਕਿਉਸਿਕ ਪਾਣੀ ਛੱਡਿਆ ਗਿਆ ਹੈ। ਉਨ੍ਹਾਂ ਵੱਲੋਂ ਅਧਿਕਾਰੀਆਂ ਨਾਲ ਜ਼ਿਲ੍ਹੇ ਦੀ ਸਥਿਤੀ ‘ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਫਿਲਹਾਲ ਸਥਿਤੀ ਕਾਬੂ ਵਿੱਚ ਹੈ ਅਤੇ ਦਰਿਆ ਦੇ ਪਾਣੀ ਦੀ ਨਿਕਾਸੀ ਬਿਨਾਂ ਰੁਕਾਵਟ ਲਗਾਤਾਰ ਹੋ ਰਹੀ ਹੈ। ਉਨ੍ਹਾਂ ਦਰਿਆ ਸਤਲੁਜ ਦੇ ਨਾਲ ਲੱਗਦੇ ਨੀਵੇਂ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰ ਅਤੇ ਮਾਲ ਡੰਗਰ ਸਮੇਤ ਸੁਰੱਖਿਅਤ ਥਾਂ ਤੇ ਆ ਕੇ ਰਹਿਣ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਉਨ੍ਹਾਂ ਦੀ ਜਾਨ ਮਾਲ ਦੀ ਰਾਖੀ ਲਈ ਹਰ ਤਰ੍ਹਾਂ ਦੀ ਮਦਦ ਕੀਤੀ ਜਾਵੇਗੀ।

    Sutlej-River
    ਵਿਧਾਇਕ ਜ਼ੀਰਾ ਸ੍ਰੀ ਨਰੇਸ਼ ਕਟਾਰੀਆ, ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਹਰੀਕੇ ਹੈਡ ਵਰਕਸ ਦਾ ਦੌਰਾ

    ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਪ੍ਰਬੰਧ ਮੁਕੰਮਲ

     ਵਿਧਾਇਕ ਸ੍ਰੀ ਨਰੇਸ਼ ਕਟਾਰੀਆ ਤੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਸਤਲੁਜ ਦਰਿਆ ਦੇ ਨਾਲ ਲੱਗਦੇ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਆਦੇਸ਼ ਦਿੱਤੇ ਤਾਂ ਜੋ ਕਿਸੇ ਤਰ੍ਹਾਂ ਦਾ ਕੋਈ ਨੁਕਸਾਨ ਨਾ ਹੋਵੇ। ਉਨ੍ਹਾਂ ਸਤਲੁਜ ਦਰਿਆ ਦੇ ਨਾਲ ਲਗਦੇ ਪਿੰਡਾਂ ਦੇ ਲੋਕਾਂ ਨੂੰ ਚੌਕਸ ਰਹਿਣ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਪ੍ਰਬੰਧ ਮੁਕੰਮਲ ਕੀਤੇ ਹੋਏ ਹਨ।

    ਸਤਲੁਜ ਦਰਿਆ ਦੇ ਨਾਲ ਲਗਦੇ ਪਿੰਡਾਂ ਦੇ ਲੋਕ ਰਹਿਣ ਚੌਕਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਦੇਣ ਸਹਿਯੋਗ (Sutlej River)

     ਇਸ ਦੌਰਾਨ ਵਿਧਾਇਕ ਜ਼ੀਰਾ ਸ੍ਰੀ ਨਰੇਸ਼ ਕਟਾਰੀਆ ਅਤੇ ਡਿਪਟੀ ਕਮਿਸ਼ਨਰ ਨੇ ਪਿੰਡ ਗੱਟਾ ਬਾਦਸ਼ਾਹ, ਰੁਕਨੇ ਵਾਲਾ ਅਤੇ ਅਰਾਜੀ ਸਭਰਾ ਪਿੰਡਾਂ ਦਾ ਵੀ ਦੌਰਾ ਕਰਕੇ ਸਥਾਨਕ ਲੋਕਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਉਹ ਸੰਭਾਵਿਤ ਹੜ੍ਹ ਵਰਗੀ ਸਥਿਤੀ ਨਾਲ ਨਿਪਟਨ ਲਈ ਪਹਿਲਾਂ ਤੋਂ ਹੀ ਆਪਣੀਆਂ ਤਿਆਰੀਆਂ ਮੁਕੰਮਲ ਰੱਖਣ ਤਾਂ ਜੋ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਪ੍ਰਬੰਧਾਂ ਨੂੰ ਪੁਖਤਾ ਕਰਨ ਵਿੱਚ ਆਮ ਲੋਕਾਂ ਦਾ ਵੀ ਸਹਿਯੋਗ ਲਿਆ ਜਾਵੇ। ਇਸ ਮੌਕੇ ਐਸ.ਡੀ.ਐਮ. ਜ਼ੀਰਾ ਗਗਨਦੀਪ ਸਿੰਘ, ਡੀ.ਐਸ.ਪੀ. ਪਲਵਿੰਦਰ ਸਿੰਘ, ਐਕਸੀਅਨ ਡਰੇਨੇਜ਼ ਗਤੇਸ਼ ਉਪਵੇਜਾ ਤੋਂ ਇਲਾਵਾ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

    LEAVE A REPLY

    Please enter your comment!
    Please enter your name here