
Excellent Work: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਜ਼ਿਲ੍ਹਾ ਪੱਤਰਕਾਰ ਯੂਨੀਅਨ ਫ਼ਤਹਿਗੜ੍ਹ ਸਾਹਿਬ ਵੱਲੋਂ ਸ਼ਹੀਦੀ ਜੋੜ ਮੇਲ 2025 ਦੇ ਦੌਰਾਨ ਚੰਗੀਆਂ ਸੇਵਾਵਾਂ ਨਿਭਾਉਣ ਵਾਲੇ ਵਿਧਾਇਕ ਅਤੇ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਸਨਮਾਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਰਣਬੀਰ ਕੁਮਾਰ ਜੱਜੀ ਨੇ ਦੱਸਿਆ ਕਿ ਯੂਨੀਅਨ ਵੱਲੋਂ ਉਪਰਾਲਾ ਕੀਤਾ ਗਿਆ ਸੀ ਕਿ ਸ਼ਹੀਦੀ ਜੋੜ ਮੇਲੇ 2025 ਦੇ ਦੌਰਾਨ ਸੁਚੱਜੇ ਪ੍ਰਬੰਧਾਂ ਦੇ ਬਦਲੇ ਵਿਧਾਇਕ ਲਖਵੀਰ ਸਿੰਘ ਰਾਏ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਸਨਮਾਨ ਕੀਤਾ ਜਾਵੇ। ਜਿਸ ਨਾਲ ਉਹਨਾਂ ਦੀ ਹੌਂਸਲਾ ਅਫਜ਼ਾਈ ਹੋ ਸਕੇ।
ਯੂਨੀਅਨ ਦੇ ਜਨਰਲ ਸਕੱਤਰ ਬਿਕਰਮਜੀਤ ਸਹੋਤਾ ਨੇ ਦੱਸਿਆ ਕਿ ਵਿਧਾਇਕ ਲਖਬੀਰ ਸਿੰਘ ਰਾਏ, ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਡਾ. ਸੋਨਾ ਥਿੰਦ, ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ, ਜ਼ਿਲ੍ਹਾ ਲੋਕ ਸੰਪਰਕ ਅਫਸਰ ਅਮਨਦੀਪ ਸਿੰਘ, ਐਸਡੀਐਮ ਫ਼ਤਹਿਗੜ੍ਹ ਸਾਹਿਬ ਸੂਬਾ ਸਿੰਘ, ਤਹਿਸੀਲਦਾਰ ਫ਼ਤਹਿਗੜ੍ਹ ਸਾਹਿਬ ਪਰਮਪ੍ਰੀਤ ਸਿੰਘ, ਨੈਬ ਤਹਿਸੀਲਦਾਰ ਅੰਕਿਤ ਮਹਾਜਨ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ ਹੈ।
ਇਸ ਮੌਕੇ ਆਏ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਯੂਨੀਅਨ ਵੱਲੋਂ ਕੀਤਾ ਗਿਆ ਇਹ ਉਪਰਾਲਾ ਬਹੁਤ ਹੀ ਸਲਾਘਾਯੋਗ ਹੈ, ਪਹਿਲੀ ਵਾਰ ਦੇਖਿਆ ਹੈ ਕਿ ਕਿਸੇ ਜ਼ਿਲ੍ਹੇ ਦੇ ਵਿੱਚ ਪੱਤਰਕਾਰ ਭਾਈਚਾਰਾ ਇੱਕਜੁੱਟ ਹੋ ਕੇ ਅਜਿਹੇ ਉਪਰਾਲੇ ਕਰਦਾ ਹੋਵੇ। ਉਹਨਾਂ ਕਿਹਾ ਕਿ ਇਸ ਮਾਨ ਸਨਮਾਨ ਦੇ ਨਾਲ ਜਿੱਥੇ ਉਨਾਂ ਦਾ ਹੌਸਲਾ ਬੁਲੰਦ ਹੋਇਆ ਹੈ, ਉੱਥੇ ਹੀ ਉਨਾਂ ਦੀ ਜਿੰਮੇਵਾਰੀ ਹੋਰ ਵੱਧ ਗਈ ਹੈ। ਜੇਕਰ ਪਰਮਾਤਮਾ ਨੇ ਦੁਬਾਰਾ ਮੌਕਾ ਦਿੱਤਾ ਤਾਂ ਹੋਰ ਸੁਧਾਰ ਕਰਨ ਦੇ ਲਈ ਯਤਨਸ਼ੀਲ ਰਹਾਂਗੇ, ਤਾਂ ਜੋ ਸ਼ਹੀਦੀ ਜੋੜ ਮੇਲ ਦੇ ਦੌਰਾਨ ਨਤਮਸਤਕ ਹੋਣ ਲਈ ਆਉਣ ਵਾਲੀ ਸੰਗਤ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਾ ਹੋਵੇ। ਇਸ ਮੌਕੇ ਪੱਤਰਕਾਰ ਭਾਈਚਾਰੇ ਵੱਲੋਂ ਮਹਿਮਾਨਾਂ ਨੂੰ ਸਨਮਾਨ ਪੱਤਰ ਅਤੇ ਸਿਰੋਪਾਓ ਦੇ ਨਾਲ ਸਨਮਾਨਿਤ ਕੀਤਾ ਗਿਆ। Excellent Work
ਇਹ ਵੀ ਪੜ੍ਹੋ: IRCTC Scam: ਦਿੱਲੀ ਹਾਈ ਕੋਰਟ ਨੇ ਰਾਬੜੀ ਦੇਵੀ ਦੀ ਪਟੀਸ਼ਨ ‘ਤੇ ਸੀਬੀਆਈ ਨੂੰ ਜਾਰੀ ਕੀਤਾ ਨੋਟਿਸ
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਪੱਤਰਕਾਰ ਭੂਸ਼ਣ ਸੂਦ, ਸਰਪ੍ਰਸਤ ਰਾਮ ਸਰਨ ਸੂਦ, ਗੁਰਪ੍ਰੀਤ ਸਿੰਘ ਮਹਿਕ, ਬਲਾਕ ਸਰਹਿੰਦ ਦੇ ਪ੍ਰਧਾਨ ਰੁਪਿੰਦਰ ਸ਼ਰਮਾ, ਬਲਾਕ ਖਮਾਣੋ ਦੇ ਪ੍ਰਧਾਨ ਰਾਜੀਵ ਤਿਵਾੜੀ, ਬਲਾਕ ਮੰਡੀ ਗੋਬਿੰਦਗੜ੍ਹ ਦੇ ਪ੍ਰਧਾਨ ਇੰਦਰਜੀਤ ਸਿੰਘ ਮੱਗੋ, ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਮਨਪ੍ਰੀਤ ਸਿੰਘ, ਬਲਾਕ ਖੇੜਾ ਦੇ ਪ੍ਰਧਾਨ ਰੂਪ ਨਰੇਸ਼, ਬਲਾਕ ਬਸੀ ਪਠਾਣਾ ਦੇ ਪ੍ਰਧਾਨ ਰਾਜ ਕਮਲ ਸ਼ਰਮਾ, ਬਲਾਕ ਅਮਲੋਹ ਦੇ ਪ੍ਰਧਾਨ ਰਿਸ਼ੂ ਡੱਲਾ, ਬਲਾਕ ਚਨਾਰਥਲ ਕਲਾਂ ਦੇ ਪ੍ਰਧਾਨ ਕਪਿਲ ਬਿੱਟੂ, ਪ੍ਰੈਸ ਕਲੱਬ ਬਸੀ ਪਠਾਣਾ ਦੇ ਪ੍ਰਧਾਨ ਗੁਰਸ਼ਰਨ ਸਿੰਘ ਰੁਪਾਲ,ਰਵਿੰਦਰ ਮੌਦਗਿੱਲ, ਕਰਨ ਸ਼ਰਮਾ, ਦੀਪਕ ਸੂਦ, ਨਿਰਭੈ ਸਿੰਘ, ਜਤਿੰਦਰ ਸਿੰਘ ਰਾਠੌਰ, ਪ੍ਰਵੀਨ ਬਤਰਾ, ਬਲਜਿੰਦਰ ਕਾਕਾ, ਸਤਨਾਮ ਮਾਜਰੀ, ਅਸ਼ੋਕ ਝਾਂਜੀ, ਕੁਲਦੀਪ ਸਿੰਘ ਸ਼ੁਤਰਾਣਾ,
ਮਹਿਕ ਸ਼ਰਮਾ, ਰੰਜਨਾ ਸ਼ਾਹੀ, ਪਰਮਜੀਤ ਕੌਰ ਮੱਗੋ, ਕੁਸਮ ਲਤਾ, ਰੂਬਲ ਸੂਦ, ਨਿਤੀਸ਼ ਗੌਤਮ, ਪਾਰਸ ਗੌਤਮ, ਰਾਹੁਲ ਗੁਪਤਾ, ਅਨਿਲ ਲੁਟਾਵਾ, ਸਵਰਨ ਸਿੰਘ ਨਿਰਦੋਸ਼ੀ, ਮਨੀਸ਼ ਸ਼ਰਮਾ,ਗੁਰੂਦੱਤ ਸ਼ਾਸਤਰੀ, ਡਾਕਟਰ ਹਿਮਾਂਸ਼ੂ ਸੂਦ, ਸਵਰਨ ਸਿੰਘ ਸੇਠੀ, ਨਾਹਰ ਸਿੰਘ ਰੰਗੀਲਾ, ਜਗਦੀਪ ਸਿੰਘ ਮਾਨਗੜ, ਸੰਦੀਪ ਕੁਮਾਰ ਖਮਾਣੋ, ਦਰਸ਼ਨ ਸਿੰਘ ਬੋਂਦਲੀ, ਭਰਭੂਰ ਸਿੰਘ, ਜਸਵਿੰਦਰ ਸਿੰਘ ਲਾਲੀ, ਪਰਗਟ ਸਿੰਘ, ਜਸਵੰਤ ਸਿੰਘ ਗੋਲਡ, ਜੇ ਐਸ ਖੰਨਾ, ਮੁਖਤਿਆਰ ਸਿੰਘ, ਹਰਜਿੰਦਰ ਸਿੰਘ ਧੀਮਾਨ, ਰਣਧੀਰ ਸਿੰਘ ਬਾਗੜੀਆਂ, ਬਲਜਿੰਦਰ ਸਿੰਘ ਪਨਾਗ, ਦੀਦਾਰ ਗੁਰਨਾ, ਪ੍ਰਦੀਪ ਸਿੰਘ ਢਿੱਲੋਂ, ਭੁਪਿੰਦਰ ਸਿੰਘ ਢਿੱਲੋਂ, ਗੁਰਚਰਨ ਸਿੰਘ ਰੁੜਕੀ, ਹਰਵਿੰਦਰ ਸਿੰਘ ਪੰਡਰਾਲੀ, ਸੁਨੀਲ ਵਰਮਾ, ਰਾਜਨ ਭੱਲਾ, ਮਨੋਜ ਸਰਮਾਂ, ਭਰਪੂਰ ਸਿੰਘ, ਮਨਪ੍ਰੀਤ ਸਿੰਘ ਸਰਹਿੰਦ, ਲਲਿਤ ਸ਼ਰਮਾ, ਰਿਸ਼ੂ ਗੌਤਮ, ਮੁਕੇਸ਼ ਘਈ, ਹਰਪ੍ਰੀਤ ਸਿੰਘ ਗੁੱਜਰਵਾਲ, ਸਾਹਿਬ ਮੜਕਣ, ਸ਼ਮਸ਼ੇਰ ਸਿੰਘ, ਪ੍ਰਦੀਪ ਸਿੰਘ ਢਿੱਲੋ, ਪਰਮਜੀਤ ਸਿੰਘ ਸਹੋਤਾ, ਪਰਮੋਦ ਕੁਮਾਰ ਸ਼ਰਮਾ ਅਤੇ ਹੋਰ ਹਾਜ਼ਰ ਸਨ।













