Faridkot News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਸੰਯੁਕਤ ਕਿਸਾਨ ਮੋਰਚਾ ਪੰਜਾਬ ਭਾਰਤ ਦੇ ਸੱਦੇ ਤੇ ਅੱਜ ਪੰਜਾਬ ਭਰ ਵਿੱਚ ਪੰਜਾਬ ਦੇ ਮੰਤਰੀ ਅਤੇ ਐਮਐਲਏ ਦੇ ਘਰਾਂ ਮੂਹਰੇ ਧਰਨੇ ਦਿੱਤੇ ਗਏ ਇਸ ਦੀ ਕੜੀ ਵਜੋਂ ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਫਰੀਦਕੋਟ ਗੁਰਦਿੱਤ ਸਿੰਘ ਸੇਖੋ ਐਮ ਐਲ ਏ ਫਰੀਦਕੋਟ ਦੀ ਕੋਠੀ ਅੱਗੇ 11 ਵਜੇ ਤੋਂ ਲੈ ਕਿ 3 ਵਜੇ ਤੱਕ ਧਰਨਾ ਦਿੱਤਾ ਗਿਆ ਜਿਸ ਵਿੱਚ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਸੰਬੋਧਨ ਕੀਤਾ।
ਇਹ ਵੀ ਪੜ੍ਹੋ: Germany Airport Strike: ਜਰਮਨੀ ’ਚ ਕਰਮਚਾਰੀਆਂ ਦੀ ਹੜਤਾਲ, 3400 ਉਡਾਣਾਂ ਰੱਦ, 5 ਲੱਖ ਯਾਤਰੀ ਪ੍ਰਭਾਵਿਤ
ਜਿਨਾਂ ਵਿੱਚ ਬਿੰਦਰ ਸਿੰਘ ਗੋਲੇਵਾਲਾ ਸੂਬਾ ਪ੍ਰਧਾਨ ਕੌਬੀ ਕਿਸਾਨ ਯੂਨੀਅਨ, ਗੁਰਮੀਤ ਸਿੰਘ ਗੋਲੇਵਾਲਾ ਸੂਬਾ ਸੀਨੀਅਰ ਮੀਤ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਕਾਦੀਆਂ, ਰਜਿੰਦਰ ਸਿੰਘ ਦੀਪ ਸਿੰਘ ਵਾਲਾ ਸੂਬਾ ਜਰਨਲ ਸਕੱਤਰ ਕਿਰਤੀ ਕਿਸਾਨ ਯੂਨੀਅਨ, ਅਵਤਾਰ ਸਿੰਘ ਮਹਿਮਾ ਸੂਬਾ ਪ੍ਰਚਾਰਕ ਸਕੱਤਰ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ, ਸ਼ਮਸ਼ੇਰ ਸਿੰਘ ਕਿੰਗਰਾ ਕਨਵੀਨਰ ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਫਰੀਦਕੋਟ, ਜਗਸੀਰ ਸਿੰਘ ਸਾਧੂ ਵਾਲਾ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਮਾਲਵਾ, ਬਖਤੌਰ ਸਿੰਘ ਸਾਦਕ ਸੂਬਾ ਮੀਤ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਮਾਲਵਾ, ਸੁਖਦੀਪ ਸਿੰਘ ਘੁਗਿਆਣਾ ਬਲਾਕ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਜਸਕਰਨ ਸਿੰਘ ਮੋਰਾਂਵਾਲੀ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਧਨੇਰ, ਰਛਪਾਲ ਸਿੰਘ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਸੁਰਜੀਤ ਸਿੰਘ ਹਰੀਏਵਾਲਾ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਸੁਖਜਿੰਦਰ ਸਿੰਘ ਤੂਬੜਭੰਨ ਜ਼ਿਲ੍ਹਾ ਪ੍ਰਧਾਨ ਕੁਲ ਹਿੰਦ ਕਿਸਾਨ ਸਭਾ ਆਗੂਆਂ ਨੇ ਸੰਬੋਧਨ ਕਰਦੇ ਹੋਏ ਕਿਹਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਿਛਲੇ ਦਿਨੀ ਮੀਟਿੰਗ ਦੌਰਾਨ ਕਿਸਾਨਾਂ ਨਾਲ ਮੰਗਾਂ ਸਬੰਧੀ ਮੀਟਿੰਗ ਦੌਰਾਨ ਵਰਤੀ ਗਈ ਭਾਸ਼ਾ ਅਤਿ ਨਿੰਦਣਯੋਗ ਸੀ।
ਭਾਸ਼ਾ ਜਿਸ ਦੀ ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਫਰੀਦਕੋਟ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਾ ਹੈ। ਸੰਯੁਕਤ ਕਿਸਾਨ ਮੋਰਚਾ ਪੰਜਾਬ ਭਾਰਤ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਚੈਲੇਂਜ ਕੀਤਾ ਹੈ ਕਿ 15 ਮਾਰਚ ਨੂੰ ਪੰਜਾਬ ਨਾਲ ਸਬੰਧਿਤ ਜੋ ਸਾਡੀਆਂ ਕਿਸਾਨੀ ਮੰਗਾਂ ਤੇ ਸਾਡੇ ਨਾਲ ਬਹਿ ਕੇ ਬੈਠ ਕੇ ਹਿੱਸਾ ਲਵੇ ਜਿਸ ਵਿੱਚ ਅਸੀਂ ਦੱਸਾਂਗੇ ਕਿੰਨੀਆਂ ਮੰਗਾਂ ਪੰਜਾਬ ਨਾਲ ਸੰਬੰਧਿਤ ਅਤੇ ਕਿੰਨੀਆਂ ਕੇਂਦਰ ਨਾਲ ਸੀ ਜਿਹੜੀਆਂ ਗੱਲਾਂ ’ਤੇ ਮੁੱਖ ਮੰਤਰੀ ਨਾਲ ਗੱਲਬਾਤ ਚੱਲ ਰਹੀ ਸੀ ਉਹ ਸਾਰੀਆਂ ਮੰਗਾਂ ਪੰਜਾਬ ਨਾਲ ਸੰਬੰਧਿਤ ਸੀ ਪਰ ਪੰਜਾਬ ਦੇ ਮੁੱਖ ਮੰਤਰੀ ਦਾ ਹੰਕਾਰੀ ਰਵਈਆ ਨਾ ਬਦਲਿਆ ਤਾਂ ਸੰਯੁਕਤ ਕਿਸਾਨ ਮੋਰਚਾ ਕੋਈ ਲੰਬਾ ਸੰਘਰਸ਼ ਕਰੇਗਾ । Faridkot News