ਕੇਂਦਰੀ ਜੇਲ ’ਚੋਂ ਮਿਲੇ 15 ਮੋਬਾਇਲ, 4 ਮਾਮਲੇ ਦਰਜ਼

Violating Jail Rules
Central Jail Ludhiana

ਲੁਧਿਆਣਾ (ਜਸਵੀਰ ਸਿੰਘ ਗਹਿਲ)। ਸਥਾਨਕ ਕੇਂਦਰੀ ਜੇਲ ਦੇ ਬੈਰਕਾਂ ਵਿੱਚੋਂ ਚੈਕਿੰਗ ਦੇ ਦੌਰਾਨ ਹਵਾਲਾਤੀਆਂ ਅਤੇ ਕੈਦੀਆਂ ਦੇ ਕਬਜੇ ਚੋਂ 15 ਮੋਬਾਇਲ ਫੋਨ ਬਰਾਮਦ ਹੋਏ ਹਨ। ਪੁਲਿਸ ਨੇ ਸਹਾਇਕ ਸੁਪਰਡੈਂਟ ਵੱਲੋਂ ਮੌਸੂਲ ਹੋਣ ’ਤੇ ਮਾਮਲਾ ਦਰਜ਼ ਕਰ ਲਿਆ ਹੈ।ਥਾਣਾ ਡਿਵੀਜਨ ਨੰਬਰ 7 ਦੇ ਪੁਲਿਸ ਅਧਿਕਾਰੀ ਮੁਤਾਬਕ ਜੇਲ ਅਧਿਕਾਰੀਆਂ ਵੱਲੋਂ ਕੀਤੀ ਗਈ ਚੈਕਿੰਗ ਦੌਰਾਨ 6 ਮੋਬਾਇਲ ਹਵਾਲਾਤੀਆਂ ਤੇ ਕੈਦੀਆਂ ਦੇ ਕਬਜ਼ੇ ’ਚੋਂ ਬਰਾਮਦ ਹੋਏ ਹਨ। (Central Jail)

ਜਦਕਿ 9 ਮੋਬਾਇਲ ਫੋਨ ਲਵਾਰਿਸ ਹਾਲਤ ’ਚ ਮਿਲੇ ਹਨ। ਜਿਸ ਤੋਂ ਬਾਅਦ ਪੁਲਿਸ ਨੇ ਸਹਾਇਕ ਸੁਪਰਡੈਂਟ ਸੂਰਜ ਮੱਲ ਅਤੇ ਸਹਾਇਕ ਸੁਪਰਡੈਂਟ ਅਵਤਾਰ ਸਿੰਘ ਦੀ ਸ਼ਿਕਾਇਤ ’ਤੇ ਗੌਰਵ, ਸਚਿਨ ਕੁਮਾਰ ਤੇ ਅਰਮਾਨ ਹਸਮੀਂ ਵਿਰੁੱਧ ਜੇਲ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਮਾਮਲੇ ਦਰਜ ਕੀਤੇ ਗਏ ਹਨ। ਪੁਲਿਸ ਅਧਿਕਾਰੀਆਂ ਮੁਤਾਬਕ ਉਕਤ 15 ਮੋਬਾਇਲ 1 ਅਤੇ 2 ਸਤੰਬਰ ਨੂੰ ਮਿਲੇ ਹਨ।

ਇਹ ਵੀ ਪੜ੍ਹੋ : ਅਪ੍ਰੈਟਸ਼ਿਪ ਲਾਈਨਮੈਨ ਯੂਨੀਅਨ ਦੇ ਕਾਰਕੁੰਨ ਟਾਵਰ ’ਤੇ ਚੜ੍ਹ ਲਗਤਾਰ ਕੱਢ ਰਹੇ ‘ਕਰੰਟ’