ਜੇਲ ‘ਚ ਬੰਦ ਕੈਦੀ ਕੋਲੋਂ ਮੋਬਾਈਲ ਫੋਨ ਬਰਾਮਦ

ਜੇਲ ‘ਚ ਬੰਦ ਕੈਦੀ ਕੋਲੋਂ ਮੋਬਾਈਲ ਫੋਨ ਬਰਾਮਦ

ਫਿਰੋਜ਼ਪੁਰ, (ਸਤਪਾਲ ਥਿੰਦ)। ਕੇਂਦਰੀ ਜੇਲ੍ਹ ਫਿਰੋਜ਼ਪੁਰ ‘ਚ ਬੰਦ ਇੱਕ ਕੋਲੋਂ ਤਲਾਸ਼ੀ ਦੌਰਾਨ ਇੱਕ ਮੋਬਾਈਲ ਫੋਨ ਬਰਾਮਦ ਹੋਇਆ ਹੈ। ਜਾਣਕਾਰੀ ਦਿੰਦੇ ਹੋਏ ਕੇਂਦਰੀ ਜੇਲ ਫਿਰੋਜ਼ਪੁਰ ਦੇ ਸਹਾਇਕ ਸੁਪਰਡੈਂਟ ਹਰਭਜਨ ਲਾਲ ਨੇ ਦੱਸਿਆ ਜ਼ੇਲ ‘ਚ ਤਲਾਸ਼ੀ ਦੌਰਾਨ ਕੈਦੀ ਆਸ਼ਿਵ ਕੁਮਾਰ ਪੁੱਤਰ ਬਸੰਤ ਲਾਲ ਵਾਸੀ ਨਿਊ ਰੇਲਵੇ ਕਲੌਨੀ ਫਿਰੋਜ਼ਪੁਰ ਕੈਂਟ ਦੇ ਕਬਜ਼ੇ ਵਿਚੋਂ ਇਕ ਮੋਬਾਈਲ ਫੋਨ ਮਾਰਕਾ ਜੀਓ ਬਿਨਾ ਸਿੰਮ  ਬਰਾਮਦ ਹੋਇਆ ਹੈ। ਇਸ ਸਬੰਧੀ ਥਾਣਾ ਫਿਰੋਜ਼ਪੁਰ ਸਿਟੀ  ਪੁਲਿਸ ਨੇ ਸਹਾਇਕ ਸੁਪਰਡੈਂਟ ਦੀ ਸ਼ਿਕਾਇਤ ਦੇ ਆਧਾਰ ‘ਤੇ ਉਕਤ ਕੈਦੀ  ਖਿਲਾਫ਼ ਪਰੀਸੰਨਜ ਐਕਟ ਮਾਮਲਾ ਦਰਜ ਕਰ ਲਿਆ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।