ਕੇਂਦਰੀ ਜੇਲ੍ਹ ‘ਚ ਬੰਦ ਹਵਾਲਾਤੀਆਂ ਕੋਲੋਂ ਮੋਬਾਇਲ ਫੋਨ ਬਰਾਮਦ

ਕੇਂਦਰੀ ਜੇਲ੍ਹ ‘ਚ ਬੰਦ ਹਵਾਲਾਤੀਆਂ ਕੋਲੋਂ ਮੋਬਾਇਲ ਫੋਨ ਬਰਾਮਦ

ਫਿਰੋਜ਼ਪੁਰ, (ਸਤਪਾਲ ਥਿੰਦ) । ਫਿਰੋਜ਼ਪੁਰ ਦੀ ਕੇਂਦਰੀ ਜੇਲ ਵਿਚ ਤਲਾਸ਼ੀ ਦੌਰਾਨ ਦੋ ਹਵਾਲਾਤੀਆਂ ਕੋਲੋਂ ਮੋਬਾਇਲ ਫੋਨ ਬਰਾਮਦ ਹੋਏ ਹਨ। ਜਾਣਕਾਰੀ ਦਿੰਦੇ ਹੋਏ ਜਰਨੈਲ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਫਿਰੋਜ਼ਪੁਰ ਨੇ ਦੱਸਿਆ ਕਿ  ਰਾਤ 10 ਵਜੇ ਜਦ ਹਵਾਲਾਤੀਆਂ ਦੀ ਤਲਾਸ਼ੀ ਲਈ ਜਾ ਰਹੀ ਸੀ ਇਸ ਦੌਰਾਨ ਹਵਾਲਾਤੀ ਜੱਜ ਸਿੰਘ ਪੁੱਤਰ ਬਿੰਦਰ ਸਿੰਘ ਵਾਸੀ ਮੁਹੱਲਾ ਰਾਜਪੂਤਾ, ਜਲਾਲਾਬਾਦ ਤੋਂ ਇਕ ਮੋਬਾਇਲ ਫੋਨ ਮਾਰਕਾ ਨੋਕੀਆ ਬਿਨਾਂ ਸਿੰਮ ਕਾਰਡ ਬਰਾਮਦ ਹੋਇਆ ਹੈ। ਇਸ ਤੋਂ ਇਲਾਵਾ ਹਵਾਲਾਤੀ ਸੰਜੂ ਪੁੱਤਰ ਸ਼ੇਖਰ ਵਾਸੀ ਬਸਤੀ ਆਵਾ ਫਿਰੋਜ਼ਪੁਰ ਸਿਟੀ ਕੋਲੋਂ ਇਕ ਮੋਬਾਇਲ ਫੋਨ ਮਾਰਕਾ ਸੈਮਸੰਗ ਬਿਨਾਂ ਸਿੰਮ ਕਾਰਡ ਬਰਾਮਦ ਹੋਇਆ।  ਇਸ ਸਬੰਧੀ ਥਾਣਾ ਫਿਰੋਜ਼ਪੁਰ ਸਿਟੀ ਪੁਲਿਸ ਵੱਲੋਂ ਸਹਾਇਕ ਸੁਪਰਡੈਂਟ ਦੀ ਸ਼ਿਕਾਇਤ ‘ਤੇ ਉਕਤ ਦੋਵਾਂ ਹਵਾਲਾਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

central jail