ਜ਼ੇਲ੍ਹ ‘ਚ ਬੰਦ ਦੋ ਗੈਂਗਸਟਰਾਂ ਕੋਲੋਂ ਮਿਲੇ ਮੋਬਾਇਲ

ਜ਼ੇਲ੍ਹ ‘ਚ ਬੰਦ ਦੋ ਗੈਂਗਸਟਰਾਂ ਕੋਲੋਂ ਮਿਲੇ ਮੋਬਾਇਲ

ਬਠਿੰਡਾ, (ਸੁਖਜੀਤ ਮਾਨ) ਇੱਥੋਂ ਦੀ ਕੇਂਦਰੀ ਜ਼ੇਲ੍ਹ ‘ਚ ਵੱਖ-ਵੱਖ ਮਾਮਲਿਆਂ ‘ਚ ਬੰਦ ਦੋ ਗੈਂਗਸਟਰਾਂ ਕੋਲੋਂ ਦੋ ਮੋਬਾਇਲ ਬਰਾਮਦ ਹੋਏ ਹਨ ਇਸ ਸਬੰਧੀ ਥਾਣਾ ਕੈਂਟ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ

ਕੇਂਦਰੀ ਜ਼ੇਲ੍ਹ ਦੇ ਸਹਾਇਕ ਸੁਪਰਡੈਂਟ ਮਲਕੀਤ ਸਿੰਘ ਨੇ ਥਾਣਾ ਕੈਂਟ ਪੁਲਿਸ ਕੋਲ ਸ਼ਿਕਾਇਤ ਦਰਜ਼ ਕਰਵਾਉਂਦਿਆਂ ਦੱਸਿਆ ਕਿ ਜ਼ੇਲ੍ਹ ‘ਚ ਬੰਦ ਗੈਂਗਸਟਰ ਗੁਰਵਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ਕਮਾਲਵਾਲਾ ਜ਼ਿਲ੍ਹਾ ਫਾਜਿਲਕਾ ਅਤੇ ਗੈਂਗਸਟਰ ਅਮ੍ਰਿਤਪਾਲ ਸਿੰਘ ਪੁੱਤਰ ਮੰਦਰ ਸਿੰਘ ਵਾਸੀ ਗੰਗਾ ਅਬਲੂ ਦੀ ਤਲਾਸ਼ੀ ਲੈਣ ‘ਤੇ ਉਨ੍ਹਾਂ ਕੋਲੋਂ 2 ਮੋਬਾਇਲ ਫੋਨ ਸੈਮਸੰਗ ਕੰਪਨੀ ਦੇ ਬਰਾਮਦ ਹੋਏ ਹਨ

ਥਾਣਾ ਕੈਂਟ ਪੁਲਿਸ ਨੇ ਸਹਾਇਕ ਸੁਪਰਡੈਂਟ ਦੀ ਸ਼ਿਕਾਇਤ ਦੇ ਆਧਾਰ ‘ਤੇ ਉਕਤ ਦੋਵੇਂ ਗੈਂਗਸਟਰਾਂ ਖਿਲਾਫ਼ ਜ਼ੇਲ੍ਹ ਮੈਨੂਅਲ ਐਕਟ ਤਹਿਤ ਮੁਕੱਦਮਾ ਦਰਜ਼ ਕਰ ਲਿਆ ਹੈ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here